Punjab Weekly Weather Forecast: ਇਸ ਹਫ਼ਤੇ ਤੋਂ ਪੰਜਾਬ 'ਚ ਸ਼ੁਰੂ ਹੋ ਰਿਹਾ ਗਰਮੀ ਦਾ ਕਹਿਰ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ
Punjab Weekly Weather Report: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਤੇਜ਼ ਧੁੱਪ ਦੇ ਨਾਲ ਮੌਸਮ ਖੁਸ਼ਕ ਰਹੇਗਾ।
Punjab Weekly Weather Forecast: weekly weather and pollution report of punjab, amritsar, jalandhar, ludhiana, patiala, heat wave in punjab
Punjab Weather and Pollution Report: ਪੰਜਾਬ 'ਚ ਇਸ ਹਫ਼ਤੇ ਗਰਮੀ ਲੋਕਾਂ 'ਤੇ ਕਹਿਰ ਵਰਪਾਉਣਾ ਸ਼ੁਰੂ ਕਰ ਦਵੇਗੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ, 29 ਤੋਂ 31 ਮਾਰਚ ਦੇ ਦੌਰਾਨ ਸੂਬੇ 'ਚ ਹੀਟਵੇਵ ਆ ਸਕਦੀ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
Isolated Heat Wave are very likely over Western Himalayan Region & Gujarat state during next 3 days; over West MP, Vidarbha & Rajasthan during next 4-5 days; and over south Punjab, south Haryana, Bihar, Jharkhand, north Madhya Maharashtra & Marathwada during 29th-31st March pic.twitter.com/wVTTcnUBTN
— India Meteorological Department (@Indiametdept) March 27, 2022
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਤੇਜ਼ ਧੁੱਪ ਦੇ ਨਾਲ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?
ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 129 ਹੈ।
ਉਧਰ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 160 ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 138 ਹੈ।
ਜੇਕਰ ਗੱਲ ਸ਼ਾਹੀ ਸ਼ਹਿਰ ਪਟਿਆਲਾ ਦੀ ਕਰੀਏ ਤਾਂ ਸੋਮਵਾਰ ਨੂੰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਹਫਤੇ ਪਟਿਆਲਾ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 132 ਹੈ।