Punjab Weekly Weather Report: ਪੰਜਾਬ ਦੇ ਮੌਸਮ 'ਚ ਹੋਏਗਾ ਵੱਡਾ ਬਦਲਾਅ, ਮੌਸਮ ਵਿਭਾਗ ਵੱਲੋਂ ਬਾਰਸ਼ ਦੀ ਭਵਿੱਖਵਾਣੀ
Punjab Weekly Weather Report : ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 22 ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਇੱਥੇ ਵੀ ਬੱਦਲ ਛਾਏ ਰਹਿਣਗੇ। 15 ਤੋਂ 17 ਫਰਵਰੀ ਤੱਕ ਮੌਸਮ ਸਾਫ਼ ਰਹੇਗਾ।
Punjab Weekly Weather and Pollution Report: ਪੰਜਾਬ ਦੇ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਦਕਿ ਠੰਢ ਤੋਂ ਥੋੜ੍ਹੀ ਰਾਹਤ ਮਿਲੀ ਹੈ। ਸਵੇਰ ਵੇਲੇ ਅਜੇ ਵੀ ਧੁੰਦ ਛਾਈ ਰਹਿੰਦੀ ਹੈ ਪਰ ਦਿਨ ਦਾ ਜ਼ਿਆਦਾਤਰ ਸਮਾਂ ਮੌਸਮ ਸਾਫ਼ ਰਹਿੰਦਾ ਹੈ ਤੇ ਸੂਰਜ ਵੀ ਨਿਕਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਇਸ ਹਫਤੇ ਦੇ ਸ਼ੁਰੂ ਵਿੱਚ ਜ਼ਿਆਦਾਤਰ ਮੌਸਮ ਸਾਫ਼ ਹੋਣ ਵਾਲਾ ਹੈ, ਜਦੋਂਕਿ ਅੰਤ ਵਿੱਚ ਬੱਦਲਵਾਈ ਰਹੇਗੀ ਤੇ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਮੀਂਹ ਕਾਰਨ ਥੋੜ੍ਹੀ ਹੋਰ ਠੰਢ ਮਹਿਸੂਸ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦਿਨ ਵਿੱਚ ਧੁੱਪ ਨਿਕਲਣ ਨਾਲ ਸਰਦੀ ਦਾ ਪ੍ਰਭਾਵ ਘੱਟ ਜਾਵੇਗਾ। ਦੂਜੇ ਪਾਸੇ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ, ਬਾਰਸ਼ ਤੋਂ ਬਾਅਦ ਇਸ ਵਿੱਚ ਕਮੀ ਆਉਣ ਦੀ ਉਮੀਦ ਹੈ।
ਜਾਣੋ, ਇਸ ਹਫਤੇ ਪੰਜਾਬ ਦੇ ਵੱਡੇ ਸ਼ਹਿਰਾਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। 15 ਤੋਂ 17 ਫਰਵਰੀ ਤੱਕ ਮੌਸਮ ਸਾਫ਼ ਰਹੇਗਾ। 18 ਫਰਵਰੀ ਤੋਂ ਇਸ ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 22 ਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 159 ਹੈ।
ਜਲੰਧਰ: ਅੱਜ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 22 ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਇੱਥੇ ਵੀ ਬੱਦਲ ਛਾਏ ਰਹਿਣਗੇ। 15 ਤੋਂ 17 ਫਰਵਰੀ ਤੱਕ ਮੌਸਮ ਸਾਫ਼ ਰਹੇਗਾ। 18 ਫਰਵਰੀ ਤੋਂ ਇਸ ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਤੇ ਮੀਂਹ ਪੈ ਸਕਦਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਦੇ ਆਸ-ਪਾਸ ਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 158 ਹੈ।
ਲੁਧਿਆਣਾ: ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 25 ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਤੇ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਗਰੀਬ ਸ਼੍ਰੇਣੀ ਵਿੱਚ 211 ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904