Rain Alert In India : ਮੌਸਮ ਵਿਭਾਗ (IMD) ਨੇ 24 ਤੋਂ 26 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਬਰਫ਼ਬਾਰੀ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਉਮੀਦ ਹੈ। ਹਾਲਾਂਕਿ ਕੜਾਕੇ ਦੀ ਠੰਢ ਤੋਂ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਹੜੇ-ਕਿਹੜੇ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।

24 ਜਨਵਰੀ ਤੋਂ 26 ਜਨਵਰੀ ਦੇ ਵਿਚਕਾਰ ਇੱਕ ਵੈਸਟਰਨ ਡਿਸਟਰਬੇਸ਼ ਪੂਰਬ ਵੱਲ ਵਧੇਗਾ , ਜਿਸ ਕਾਰਨ ਬਹੁਤ ਜ਼ਿਆਦਾ ਨਮੀ ਅਰਬ ਸਾਗਰ ਤੋਂ ਪੱਛਮੀ ਹਿਮਾਲੀਅਨ ਖੇਤਰ ਵੱਲ ਆਵੇਗੀ। 22 ਅਤੇ 23 ਜਨਵਰੀ ਨੂੰ ਵੀ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਸਵੇਰੇ ਦਰਮਿਆਨੀ ਬਾਰਿਸ਼ ਹੋਈ ਸੀ।  24 ਅਤੇ 25 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ।

 


 

ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਦਾ ਅਲਰਟ

ਪਹਾੜੀ ਰਾਜ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਉੱਤਰਕਾਸ਼ੀ, ਚਮੋਲੀ, ਪਿਥੌਰਾਗੜ੍ਹ 'ਚ ਭਾਰੀ ਬਾਰਿਸ਼ ਦੇ ਨਾਲ ਬਰਫਬਾਰੀ ਹੋਣ ਦੀ ਪੂਰੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਸਵੇਰੇ ਵੀ ਮੀਂਹ ਪਿਆ। ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ, ਦੇਹਰਾਦੂਨ, ਟਿਹਰੀ, ਪੌੜੀ, ਨੈਨੀਤਾਲ, ਚੰਪਾਵਤ, ਊਧਮ ਸਿੰਘ ਨਗਰ, ਹਰਿਦੁਆਰ 'ਚ ਮੀਂਹ ਦੀ ਸੰਭਾਵਨਾ ਹੈ।

 

 ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੇ ਦਾਅਵੇ ਖੋਖਲੇ? ਮਾਂ ਬੋਲੀ ਪੰਜਾਬੀ ਨੂੰ ਅਜੇ ਵੀ ਲੱਗ ਰਿਹਾ ਖੋਰਾ

ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 24 ਤੋਂ 26 ਜਨਵਰੀ ਦੌਰਾਨ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉੱਤਰ ਪ੍ਰਦੇਸ਼ ਦੇ ਆਗਰਾ ਦੇ ਕਈ ਇਲਾਕਿਆਂ 'ਚ ਦੇਰ ਰਾਤ ਤੇਜ਼ ਹਵਾਵਾਂ ਨਾਲ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਹਾਲਾਂਕਿ ਇਸ ਕਾਰਨ ਘੱਟੋ-ਘੱਟ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ।

ਤਾਮਿਲਨਾਡੂ-ਕੇਰਲ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ 

ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ ਅਤੇ ਪੁਡੂਚੇਰੀ 'ਚ 26 ਜਨਵਰੀ ਤੋਂ ਲਗਾਤਾਰ ਪੰਜ ਦਿਨ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੂਰਬੀ ਹਵਾਵਾਂ ਦੀ ਰਫ਼ਤਾਰ ਵਿੱਚ ਤਬਦੀਲੀ ਕਾਰਨ ਇਨ੍ਹਾਂ ਰਾਜਾਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੱਟਵਰਤੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਸਵੇਰੇ ਹਲਕੀ ਧੁੰਦ ਵੀ ਪੈਣ ਦੀ ਸੰਭਾਵਨਾ ਹੈ।