ਪੜਚੋਲ ਕਰੋ
Advertisement
(Source: ECI/ABP News/ABP Majha)
ਸਾਵਧਾਨ! ਅਗਲੇ 48 ਘੰਟਿਆਂ 'ਚ ਮੀਂਹ ਤੇ ਗੜ੍ਹੇਮਾਰੀ ਦੀ ਚੇਤਾਵਨੀ
ਲੁਧਿਆਣਾ: ਪੰਜਾਬ ਵਿੱਚ ਬੁੱਧਵਾਰ ਰਾਤ ਤੋਂ ਹੀ ਮੌਸਮ ਖ਼ਰਾਬ ਚੱਲ ਰਿਹਾ ਹੈ। ਕਈ ਥਾਂਵਾਂ 'ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਇਸੇ ਦੌਰਾਨ ਮੌਸਮ ਵਿਭਾਗ ਤੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਨਸ਼ਰ ਕੀਤੀ ਗਈ ਹੈ। ਵਿਭਾਗ ਮੁਤਾਬਕ ਤਾਜ਼ਾ ਮੌਸਮੀ ਗੜਬੜੀਆਂ ਕਾਰਨ ਆਲੂਆਂ, ਸਬਜ਼ੀਆਂ ਤੇ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਖੇਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਆਉਂਦੇ 24 ਤੋਂ 48 ਘੰਟਿਆਂ ਤਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਮੁਤਾਬਕ ਤਾਜ਼ਾ ਪੱਛਮੀ ਤਬਦੀਲੀਆਂ ਕਾਰਨ ਪੰਜਾਬ 'ਚ ਆਉਂਦੇ 24 ਤੋਂ 48 ਘੰਟਿਆਂ ਤਕ ਮੌਸਮ ਖਰਾਬ ਰਹੇਗਾ।Prabhjyot Kaur, Head, Agro Metereology Department, Punjab Agricultural University, Ludhiana: According to IMD, a fresh western disturbance is approaching north India, in the next 24-48 hrs moderate rainfall and hailstorm are expected in various parts. Crops will be affected. pic.twitter.com/7whDAGAy96
— ANI (@ANI) February 14, 2019
ਉਨ੍ਹਾਂ ਸਾਫ਼ ਕੀਤਾ ਕਿ ਇਸ ਦੌਰਾਨ ਪੰਜਾਬ ਵਿੱਚ ਕਈ ਥਾਂ ਮੀਂਹ ਪਵੇਗਾ ਅਤੇ ਕਈ ਜਗ੍ਹਾ ਗੜ੍ਹੇਮਾਰੀ ਹੋਣ ਦਾ ਵੀ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਵਿਭਾਗ ਨੇ ਕਿਸਾਨਾਂ ਨੂੰ ਸਲਾਹ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਖੇਤਾਂ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪੂਰਾ ਇੰਤਜ਼ਾਮ ਕਰਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਨਾ ਸਿੰਜਣ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਸੀ, ਜਿਸ ਕਾਰਨ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਸਰਕਾਰ ਨੇ ਕਿਸਾਨਾਂ ਦੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹੋਏ ਹਨ ਪਰ ਹੁਣ ਤਾਜ਼ਾ ਚੇਤਾਵਨੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਫਿਰ ਵਧਾ ਦਿੱਤੀਆਂ ਹਨ।10 trains towards Delhi running late today due to low visibility conditions. (file pic) pic.twitter.com/3SfraqfZ4K
— ANI (@ANI) February 14, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement