ਪੜਚੋਲ ਕਰੋ

ਬੇਮੌਸਮੇ ਮੀਂਹ ਦਾ ਕਿਸਾਨਾਂ 'ਤੇ ਕਹਿਰ, ਕਣਕ ਦਾ ਝਾੜ ਪ੍ਰਭਾਵਿਤ

ਚੰਡੀਗੜ੍ਹ: ਬੁੱਧਵਾਰ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਧਰ ਮੌਸਮ ਵਿਭਾਗ ਦੀ ਭਵਿੱਖਬਾਣੀ ਕਿਸਾਨਾਂ ਲਈ ਹੋਰ ਵੀ ਚਿੰਤਾ ਲੈ ਕੇ ਆਈ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੰਜਾਬ ਵਿੱਚ ਦੂਰ-ਦੂਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਅਜਿਹਾ ਹੀ ਹਰਿਆਣਾ ਦੇ ਕਿਸਾਨਾਂ ਨਾਲ ਹੋਇਆ ਹੈ, ਪਰ ਇੱਥੇ ਪੰਜਾਬ ਦੇ ਮੁਕਾਬਲੇ ਮੀਂਹ ਘੱਟ ਹੈ।   ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਹੀ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ ਤੇ ਸਵੇਰ ਤੋਂ ਧੁੱਪ ਨਹੀਂ ਨਿਕਲੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪਏ ਜ਼ੋਰਦਾਰ ਮੀਂਹ ਨੇ ਕਣਕ ਦੀ ਪੱਕੀ ਫ਼ਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਤੇ ਅੱਜ ਹੋਏ ਖ਼ਰਾਬ ਮੌਸਮ ਕਾਰਨ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਬਠਿੰਡਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਤੇਜ਼ ਹਵਾਵਾਂ ਨੇ ਕਣਕ ਦੀ ਖੜ੍ਹੀ ਫ਼ਸਲ ਵਿਛਾ ਦਿੱਤੀ ਹੈ। ਉੱਧਰ ਮੰਡੀਆਂ ਵਿੱਚ ਜਿਣਸ ਲੈ ਕੇ ਪਹੁੰਚੇ ਕਿਸਾਨਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਵਿੱਚ ਪਹੁੰਚੇ ਕਿਸਾਨਾਂ  ਨੇ ਕਿਹਾ ਕਿ ਇੱਥੇ ਕੁਝ ਵੀ ਪ੍ਰਬੰਧ ਨਹੀਂ ਹੈ। ਕਿਸਾਨਾਂ ਨੇ ਸ਼ੈੱਡਾਂ ਦੀ ਕਮੀ ਕਾਰਨ ਲੋਕਾਂ ਨੂੰ ਆਪਣੀ ਫ਼ਸਲ ਬਾਹਰ ਖੁੱਲ੍ਹੇ ਵਿੱਚ ਹੀ ਸੁੱਟਣੀ ਪੈਂਦੀ ਹੈ, ਜਿੱਥੇ ਮੀਂਹ ਦੇ ਨਾਲ-ਨਾਲ ਆਵਾਰਾ ਪਸ਼ੂਆਂ ਦਾ ਵੀ ਖ਼ਤਰਾ ਰਹਿੰਦਾ ਹੈ। ਜਲੰਧਰ ਤੋਂ ਕਿਸਾਨ ਸੰਤੋਖ ਸਿੰਘ ਨੇ ਦੱਸਿਆ ਕਿ ਇਹ ਬੇਰੁੱਤਾ ਮੀਂਹ ਇਸੇ ਸਾਲ ਪਹਿਲੀ ਵਾਰ ਕਿ ਇੰਨੇ ਦਿਨ ਪਿਆ ਹੋਵੇ। ਉਨ੍ਹਾਂ ਦੱਸਿਆ ਕਿ ਇਸ ਵਿਗੜੇ ਮੌਸਮ ਕਾਰਨ ਵਾਢੀ ਪਛੜ ਜਾਵੇਗੀ। ਕੁਰੁਕਸ਼ੇਤਰ ਦੇ ਕਿਸਾਨ ਮੁਤਾਬਕ ਕਈ ਖੇਤੀ ਮਾਹਰਾਂ ਦੀ ਸਲਾਹ ਹੈ ਕਿ ਇਸ ਹਫ਼ਤੇ ਕਣਕ ਦੀ ਵਾਢੀ ਨਹੀਂ ਕੀਤੀ ਜਾਣੀ ਚਾਹੀਦੀ ਤਾਂ ਜੋ ਨਮੀ ਦੀ ਮਾਤਰਾ ਕਾਬੂ ਵਿੱਚ ਰਹੇ। ਮੌਸਮ ਵਿਭਾਗ ਕਹਿ ਰਿਹਾ ਹੈ ਕਿ ਭਲਕ ਤੋਂ ਮੌਸਮ ਸਾਫ ਹੋਣ ਦੀ ਉਮੀਦ ਹੈ। ਸੋਮਵਾਰ ਤੋਂ ਪਏ ਕਾਰਨ ਹੇਠਾਂ ਡਿੱਗਿਆ ਪਾਰਾ ਵੀ ਆਉਂਦੇ ਦਿਨਾਂ ਵਿੱਚ ਉੱਪੜ ਚੜ੍ਹ ਜਾਵੇਗਾ ਤੇ ਤਾਪਮਾਨ ਵਧ ਜਾਵੇਗਾ ਪਰ ਇਸ ਮੀਂਹ ਤੇ ਤੇਜ਼ ਹਵਾਵਾਂ ਨੇ ਦੋਵਾਂ ਸੂਬਿਆਂ ਵਿੱਚ ਕਈ ਥਾਈਂ ਕਣਕ ਦੀ ਫ਼ਸਲ ਵਿਛ ਗਈ ਹੈ। ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਕਣਕ ਦਾ ਝਾੜ ਘਟਣ ਦਾ ਖ਼ਦਸ਼ਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget