ਪੜਚੋਲ ਕਰੋ

Punjab Weather Updates: ਪੰਜਾਬ ਸਣੇ ਕਈ ਰਾਜਾਂ 'ਚ ਅਗਲੇ ਪੰਜ ਦਿਨ ਹੋਏਗੀ ਜਲਥਲ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਹਰ ਰੋਜ਼ ਬਾਰਸ਼ ਹੋ ਰਹੀ ਹੈ। ਜਿੱਥੇ ਦੱਖਣੀ ਭਾਰਤ ਵਿੱਚ ਮੌਨਸੂਨ ਕਾਰਨ ਮੀਂਹ ਪੈ ਰਿਹਾ ਹੈ

Weather: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਹਰ ਰੋਜ਼ ਬਾਰਸ਼ ਹੋ ਰਹੀ ਹੈ। ਜਿੱਥੇ ਦੱਖਣੀ ਭਾਰਤ ਵਿੱਚ ਮੌਨਸੂਨ ਕਾਰਨ ਮੀਂਹ ਪੈ ਰਿਹਾ ਹੈ, ਉੱਥੇ ਹੀ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਪ੍ਰੀ-ਮੌਨਸੂਨ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਮੀਦ ਹੈ ਕਿ ਛੇਤੀ ਹੀ ਮੌਨਸੂਨ ਦੇਸ਼ ਭਰ ਦੇ ਸਾਰੇ ਰਾਜਾਂ ਵਿੱਚ ਪਹੁੰਚ ਜਾਵੇਗਾ।

ਹੁਣ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਰਾਜਾਂ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ ਆਦਿ ਸ਼ਾਮਲ ਹਨ। ਵੈਸਟਰਨ ਡਿਸਟਰਬੈਂਸ ਦੇ ਕਾਰਨ ਕਈ ਰਾਜਾਂ ਵਿੱਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ (IMD) ਦੇ ਤਾਜ਼ਾ ਟਵੀਟ ਦੇ ਅਨੁਸਾਰ, ਪੱਛਮੀ ਹਿਮਾਲਿਆ ਖੇਤਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਰਗੇ ਹੋਰ ਖੇਤਰਾਂ ਵਿੱਚ 16-18 ਜੂਨ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। 17 ਜੂਨ ਨੂੰ ਜੰਮੂ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਆਂਧਰਾ ਪ੍ਰਦੇਸ਼, ਰਾਇਲਸੀਮਾ, ਕੇਰਲ, ਮਹੇ, ਕਰਨਾਟਕ ਦੇ ਤੱਟਵਰਤੀ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਆਈਐਮਡੀ ਦੇ ਅਨੁਸਾਰ, ਕਰਨਾਟਕ ਵਿੱਚ 16 ਤੋਂ 19 ਜੂਨ ਅਤੇ ਦੱਖਣੀ ਕੋਂਕਣ ਅਤੇ ਗੋਆ ਵਿੱਚ 18 ਅਤੇ 19 ਜੂਨ ਨੂੰ ਮੀਂਹ ਪੈ ਸਕਦਾ ਹੈ।ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ।ਪਿਛਲੇ ਹਫਤੇ ਸੱਤ ਦਿਨਾਂ ਤੱਕ ਅੱਤ ਦੀ ਗਰਮੀ ਸਹਿਣ ਤੋਂ ਬਾਅਦ, ਬੁੱਧਵਾਰ ਸ਼ਾਮ ਨੂੰ ਹਲਕੀ ਬਾਰਸ਼ ਨਾਲ ਵਸਨੀਕਾਂ ਨੂੰ ਕੁਝ ਰਾਹਤ ਮਿਲੀ।ਚੰਡੀਗੜ੍ਹ 'ਚ ਦੇਰ ਦੁਪਹਿਰ ਨੂੰ ਬੱਦਲਵਾਈ ਦੇ ਨਾਲ ਤੇਜ਼ ਹਵਾਵਾਂ ਅਤੇ 0.5 ਮਿਲੀਮੀਟਰ ਬਾਰਸ਼ ਹੋਈ ਜਿਸ ਨਾਲ ਦੁਪਹਿਰ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਤੋਂ ਘੱਟ ਕੇ ਰਾਤ 9 ਵਜੇ 32 ਡਿਗਰੀ ਸੈਲਸੀਅਸ ਹੋ ਗਿਆ।

IMD ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ 'ਚ ਤੂਫਾਨ ਆ ਸਕਦਾ ਹੈ। ਦਿੱਲੀ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।ਜਾਣਕਾਰੀ ਮੁਤਾਬਿਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 16 ਤੋਂ 18 ਜੂਨ ਤੱਕ ਮੀਂਹ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਦੱਖਣ-ਪੱਛਮੀ ਬਿਹਾਰ ਅਤੇ ਝਾਰਖੰਡ ਵਿੱਚ ਅਜੇ ਵੀ ਗਰਮੀ, ਕਰਨਾਟਕ, ਮਹੇ, ਕੇਰਲ ਅਤੇ ਲਕਸ਼ਦੀਪ ਵਿੱਚ ਮੌਸਮ ਸੁਹਾਵਣਾ ਰਹੇਗਾ।

ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਪੂਰਬੀ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਸੰਗਮ ਕਾਰਨ ਮੀਂਹ ਦੀ ਤੀਬਰਤਾ ਪਿਛਲੇ ਦਿਨਾਂ ਨਾਲੋਂ ਥੋੜੀ ਵੱਧ ਸੀ। “ਸਿਸਟਮ ਵੀਰਵਾਰ ਨੂੰ ਮਜ਼ਬੂਤ ਹੋਵੇਗਾ, ਜਦੋਂ ਹੋਰ ਮੀਂਹ ਦੀ ਸੰਭਾਵਨਾ ਹੈ। ਪਰ ਇਹ ਮੌਨਸੂਨ ਤੋਂ ਪਹਿਲਾਂ ਦੀਆਂ ਬਾਰਸ਼ਾਂ ਹਨ, ਕਿਉਂਕਿ ਮੌਨਸੂਨ ਪ੍ਰਣਾਲੀ ਅਜੇ ਵੀ ਖੇਤਰ ਤੋਂ ਕਾਫ਼ੀ ਦੂਰ ਹੈ।"

ਇਸ ਦੌਰਾਨ, ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਤੋਂ ਵੱਧ ਕੇ 31.9 ਡਿਗਰੀ ਸੈਲਸੀਅਸ ਹੋ ਗਿਆ, ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ।ਅਗਲੇ ਕੁਝ ਦਿਨਾਂ ਵਿੱਚ, ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਜਾਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget