ਚੰਡੀਗੜ੍ਹ: ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦਿਨੀਂ ਹੋਰ ਬਾਰਸ਼ ਹੋ ਸਕਦੀ ਹੈ।
ਮਿਲੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਪਿਆ। ਇਸ ਨਾਲ ਪਹਿਲਾਂ ਤੋਂ ਹੀ ਮਾਰ ਹੇਠ ਆਈਆਂ ਫਸਲਾਂ ਨੂੰ ਹੋਰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੀ ਚੇਤਾਵਨੀ ਮਗਰੋਂ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਰਕੇ ਉੱਤਰੀ ਖਿੱਤੇ ’ਚ ਅਗਲੇ ਤਿੰਨ ਦਿਨ ਮੀਂਹ ਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਮੁਹਾਲੀ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਅੰਬਾਲਾ , ਕਰਨਾਲ, ਭਿਵਾਨੀ, ਨਾਰਨੌਲ ਤੇ ਪੰਚਕੂਲਾ ਵਿੱਚ ਮੀਂਹ ਪਿਆ। ਬਹੁਤੀਆਂ ਥਾਵਾਂ ਉੱਤੇ ਤਾਪਮਾਨ 20 ਤੋਂ 23 ਡਿਗਰੀ ਸੈਲਸੀਅਸ ਤੱਕ ਰਿਹਾ। ਬੇਸ਼ੱਕ ਘੱਟ ਤਾਪਮਾਨ ਕਣਕ ਦੀ ਫਸਲ ਲਈ ਲਾਹੇਵੰਦ ਹੈ ਪਰ ਜਿਸ ਜ਼ਮੀਨ 'ਚ ਪਾਣੀ ਖੜ੍ਹਾ ਹੋ ਗਿਆ ਹੈ ਜਾਂ ਫਸਲ ਡਿੱਗ ਗਈ ਹੈ, ਉੱਥੇ ਨੁਕਸਾਨ ਹੋਣਾ ਲਾਜ਼ਮੀ ਹੈ।
ਮੌਸਮ ਵਿਭਾਗ ਦੀ ਚੇਤਾਵਨੀ ਮਗਰੋਂ ਡਰੇ ਕਿਸਾਨ
ਏਬੀਪੀ ਸਾਂਝਾ
Updated at:
12 Mar 2020 12:59 PM (IST)
ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦਿਨੀਂ ਹੋਰ ਬਾਰਸ਼ ਹੋ ਸਕਦੀ ਹੈ।
- - - - - - - - - Advertisement - - - - - - - - -