Rain in Shimla: ਸ਼ਿਮਲਾ 'ਚ ਗੜੇਮਾਰੀ ਨਾਲ ਬਾਰਸ਼, ਮੌਸਮ ਹੋਇਆ ਖੁਸ਼ਨੁਮਾ
ਸ਼ਿਮਲਾ 'ਚ ਗੜੇਮਾਰੀ ਤੇ ਜ਼ੋਰਦਾਰ ਬਾਰਸ਼ ਹੋਈ, ਜਿਸ ਨਾਲ ਮੌਸਮ ਸੁਹਾਨਾ ਹੋ ਗਿਆ। ਇਸ ਦੇ ਨਾਲ ਹੀ ਇੱਥੇ ਅਪਰੈਲ ਮਈ 'ਚ ਆਮ ਨਾਲੋਂ ਜ਼ਿਆਦਾ ਬਾਰਸ਼ ਹੋਈ।
ਸ਼ਿਮਲਾ: ਹਿਮਾਚਲ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਸ਼ਿਮਲਾ 'ਚ ਅੱਜ ਵੀ ਜ਼ੋਰਦਾਰ ਬਾਰਸ਼ ਹੋਈ। ਇਸ ਦੇ ਨਾਲ ਹੀ ਕਈ ਥਾਂਵਾਂ 'ਤੇ ਭਾਰੀ ਗੜੇਮਾਰੀ ਵੀ ਹੋਈ। ਤਾਜ਼ਾ ਮੀਂਹ ਤੇ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਸਾਲ ਅਜੇ ਤੱਕ ਸੂਬੇ ਵਿਚ ਗਰਮੀ ਮਹਿਸੂਸ ਨਹੀਂ ਕੀਤੀ ਗਈ। ਅਜੇ ਤਕ ਸਿਰਫ ਇੱਕ ਦਿਨ ਊਨਾ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚਿਆ।
ਦੱਸ ਦਈਏ ਕਿ ਸੂਬੇ 'ਚ ਅਪ੍ਰੈਲ ਤੇ ਮਈ ਵਿਚ ਆਮ ਨਾਲੋਂ ਜ਼ਿਆਦਾ ਬਾਰਸ਼ ਦਰਜ ਕੀਤੀ ਗਈ ਹੈ। ਜਨਵਰੀ ਤੋਂ ਮਾਰਚ ਸੂਕਾ ਸੀ ਪਰ ਅਪ੍ਰੈਲ ਤੇ ਮਈ ਦੇ ਮਹੀਨੇ ਨੇ ਸਾਰੀ ਕਸਰ ਪੂਰੀ ਕਰ ਦਿੱਤੀ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਹਿਮਾਚਲ ਦੇ ਕਈ ਇਲਾਕਿਆਂ ਵਿੱਚ 2 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ, ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਇਸ ਦੌਰਾਨ ਤਾਪਮਾਨ ਵੀ 4 ਤੋਂ 5 ਡਿਗਰੀ ਤੱਕ ਘੱਟਣ ਦੀ ਸੰਭਾਵਨਾ ਹੈ। ਹੁਣ ਤੱਕ ਸੂਬੇ ਵਿੱਚ ਤਾਪਮਾਨ ਘੱਟ ਰਿਹਾ ਹੈ। ਜੂਨ ਦੇ ਮਹੀਨੇ ਵਿੱਚ ਵੀ ਉੱਚ ਤਾਪਮਾਨ ਵਧੇਰੇ ਹੋਣ ਦੀ ਸੰਭਾਵਨਾ ਨਹੀਂ।
ਇਹ ਵੀ ਪੜ੍ਹੋ: ਲੁਧਿਆਣਾ ’ਚ ਨਹੀਂ ਕੋਰੋਨਾ ਦਾ ਡਰ! ਸ਼ਰੇਆਮ ਉੱਡੀਆਂ ਕੋਵਿਡ-19 ਨਿਯਮਾਂ ਤੇ ਹਦਾਇਤਾਂ ਦੀਆਂ ਧੱਜੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904