Weather update in Punab: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਪਿਛਲੇ ਕੁਝ ਦਿਨਾਂ ਦੀ ਬਾਰਸ਼ ਮਗਰੋਂ ਹੁਣ ਮੌਸਮ ਖੁਸ਼ਕ ਰਹੇਗਾ। ਖਰਾਬ ਮੌਸਮ ਕਰਕੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਸੀ। ਝੋਨੇ ਦੀ ਫਸਲ ਪੱਕ ਕੇ ਤਿਆਰ ਹੈ। ਇਸ ਲਈ ਕਿਸਾਨਾਂ ਨੂੰ ਡਰ ਸੀ ਕਿ ਜੇਕਰ ਹੋਰ ਬਾਰਸ਼ ਹੋਈ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।
ਇਸ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਪੰਜ ਦਿਨ ਮੌਸਮ ਖੁਸ਼ਕ ਰਹਿਣ ਤੇ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਨਸੂਨ ਦੀ ਵਾਪਸੀ ਮੌਕੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਸੂਬੇ ਭਰ ਵਿੱਚ ਮੀਂਹ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਹਰ ਵਰਗ ਫਿਕਰਮੰਦ ਸੀ।
ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ, ਝੋਨੇ ਦਾ ਭਾਅ ਵੀ ਮਿਲੇਗਾ ਵੱਧ
ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮੀ ਬੁਲੇਟਿਨ ਅਨੁਸਾਰ ਸੂਬੇ ਦੇ ਮਾਨਸਾ, ਬਰਨਾਲਾ, ਬਠਿੰਡਾ, ਲੁਧਿਆਣਾ, ਸੰਗਰੂਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਹੁਸ਼ਿਆਰਪੁਰ, ਤਰਨ ਤਾਰਨ, ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਲਗਾਤਾਰ 5 ਦਿਨ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ ਭਰਵੇਂ ਮੀਂਹ ਕਾਰਨ ਪਾਰਾ ਡਿੱਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਕਰ ਗੱਲ ਕੀਤੀ ਜਿਵੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਤਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਖੰਨਾ ਮੰਡੀ ਵਿੱਚ ਝੋਂਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਤੇ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਯਾਨੀ 2060 ਨਿਰਧਾਰਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਹੁਣ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਗੇ ਯੂਨੀਵਰਸਿਟੀ ਵਿਦਿਆਰਥੀ, ਪਿੰਡਾਂ 'ਚ ਜਾ ਕੇ ਕਰਨਗੇ ਇਹ ਕੰਮ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।