ਪੜਚੋਲ ਕਰੋ

ਮੀਂਹ ਦਾ ਪਾਣੀ ਬੋਰਵੈੱਲ ਰਾਹੀਂ ਹੇਠਾਂ ਭੇਜਣ ਵਾਲੇ ਖਬਰਦਾਰ!

ਸੋਸ਼ਲ ਮੀਡੀਆ ’ਤੇ ਝੋਨੇ ਵਿੱਚ ਖੜ੍ਹੇ ਮੀਂਹ ਦੇ ਪਾਣੀ ਨੂੰ ਸਿੱਧਾ ਬੋਰਵੈੱਲ ਰਾਹੀਂ ਧਰਤੀ ਹੇਠਾਂ ਭੇਜਣ ਦੀਆਂ ਵੀਡੀਓਜ਼ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਨੋਟਿਸ ਲਿਆ ਹੈ। ਹੁਣ ਪੀਏਯੂ ਦੇ ਮਾਹਿਰਾਂ ਨੇ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਯੂਟਿਊਬ ਚੈਨਲ ਰਾਹੀਂ ਜਾਣਕਾਰੀ ਭਰਪੂਰ ਵੀਡੀਓਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਮਾਹਿਰਾਂ ਨੇ ਮੀਂਹ ਦੇ ਪਾਣੀ ਨੂੰ ਜ਼ਮੀਨ ਵਿੱਚ ਸੁੱਟਣ ਦੀਆਂ ਢੁਕਵੀਆਂ ਤਕਨੀਕਾਂ ਸਬੰਧੀ ਜਾਗਰੂਕ ਕੀਤਾ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਝੋਨੇ ਵਿੱਚ ਖੜ੍ਹੇ ਮੀਂਹ ਦੇ ਪਾਣੀ ਨੂੰ ਸਿੱਧਾ ਬੋਰਵੈੱਲ ਰਾਹੀਂ ਧਰਤੀ ਹੇਠਾਂ ਭੇਜਣ ਦੀਆਂ ਵੀਡੀਓਜ਼ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਨੋਟਿਸ ਲਿਆ ਹੈ। ਹੁਣ ਪੀਏਯੂ ਦੇ ਮਾਹਿਰਾਂ ਨੇ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਯੂਟਿਊਬ ਚੈਨਲ ਰਾਹੀਂ ਜਾਣਕਾਰੀ ਭਰਪੂਰ ਵੀਡੀਓਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਮਾਹਿਰਾਂ ਨੇ ਮੀਂਹ ਦੇ ਪਾਣੀ ਨੂੰ ਜ਼ਮੀਨ ਵਿੱਚ ਸੁੱਟਣ ਦੀਆਂ ਢੁਕਵੀਆਂ ਤਕਨੀਕਾਂ ਸਬੰਧੀ ਜਾਗਰੂਕ ਕੀਤਾ ਹੈ। ਪੀਏਯੂ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਪਾਣੀ ਨੂੰ ਸੰਭਾਲਣਾ ਚੰਗੀ ਕੋਸ਼ਿਸ਼ ਹੈ ਪਰ ਜਿਸ ਤਰ੍ਹਾਂ ਸਿੱਧੇ ਬੋਰ ਕਰਕੇ ਪਾਣੀ ਜ਼ਮੀਨ ਵਿਚ ਸੁੱਟਿਆ ਜਾ ਰਿਹਾ ਹੈ, ਇਸ ਨਾਲ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਦੀ ਸੰਭਾਵਨਾ ਵਧ ਗਈ ਹੈ। ਯੂਨੀਵਰਸਿਟੀ ਵੱਲੋਂ ਪਾਈ ਵੀਡੀਓ ਵਿੱਚ ਭੂਮੀ ਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਕੇਜੀ ਸਿੰਘ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਕਾਫ਼ੀ ਮਾਤਰਾ ਵਿੱਚ ਕੀਟਨਾਸ਼ਕ, ਨਦੀਨਨਾਸ਼ਕ ਤੇ ਖਾਦਾਂ ਦੀ ਵਰਤੋਂ ਹੁੰਦੀ ਹੈ, ਜਿਸ ਕਰਕੇ ਖੇਤਾਂ ਵਿੱਚ ਖੜ੍ਹੇ ਪਾਣੀ ਵਿੱਚ ਜ਼ਹਿਰੀਲੇ ਕਣ ਆ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇ ਇਸ ਪਾਣੀ ਨੂੰ ਸਿੱਧੇ ਬੋਰ ਰਾਹੀਂ ਧਰਤੀ ਹੇਠਲੇ ਸਾਫ਼ ਪਾਣੀ ਨਾਲ ਮਿਲਾ ਦਿੱਤਾ ਜਾਵੇ ਤਾਂ ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਦੇ ਪ੍ਰਭਾਵਿਤ ਹੋਣ ਦੇ ਮੌਕੇ ਵਧ ਜਾਂਦੇ ਹਨ। ਇਹ ਰਸਾਇਣ ਮਨੁੱਖਾਂ ਤੇ ਜਾਨਵਰਾਂ ਵਿਚ ਕੈਂਸਰ, ਚਮੜੀ ਤੇ ਦਿਮਾਗੀ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਡਾ. ਸਿੰਘ ਨੇ ਕਿਹਾ ਕਿ ਪਾਣੀ ਨੂੰ ਰੀਚਾਰਜ ਕਰਨਾ ਜ਼ਰੂਰੀ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਵਾਧਾ ਕੀਤਾ ਜਾ ਸਕਦਾ ਹੈ ਪਰ ਅਜਿਹਾ ਪਹਿਲਾਂ ਤੋਂ ਹੀ ਧਰਤੀ ਹੇਠ ਮੌਜੂਦ ਸ਼ੁੱਧ ਪਾਣੀ ਨੂੰ ਦੂਸ਼ਿਤ ਕਰਨ ਦੀ ਕੀਮਤ ’ਤੇ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਪੀਏਯੂ ਦੇ ਭੂਮੀ ਤੇ ਪਾਣੀ ਇੰਜਨੀਅਰਿੰਗ ਵਿਭਾਗ ਨੇ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦੀ ਤਕਨੀਕ ਵਿਕਸਤ ਕੀਤੀ ਹੈ। ਇਹ ਤਕਨੀਕ ਛੱਤਾਂ ਰਾਹੀਂ ਮੀਂਹ ਦੇ ਪਾਣੀ ਦੀ ਸੰਭਾਲ ਕਰ ਕੇ, ਨਾ ਵਰਤੋਂ ਵਿਚ ਆਉਣ ਵਾਲੇ ਖੂਹਾਂ ਦੁਆਰਾ ਪਾਣੀ ਰੀਚਾਰਜ ਕਰਕੇ ਤੇ ਵਾਧੂ ਨਹਿਰੀ ਪਾਣੀ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਵਰਤੋਂ ਕਰ ਕੇ, ਝੋਨੇ ਦੇ ਖੇਤਾਂ ਦੇ ਵੱਟਾਂ ਦੀ ਉਚਾਈ ਵਧਾ ਕੇ ਜਾਂ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ ਕਰਕੇ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਜੇ ਕੋਈ ਵਿਅਕਤੀ ਪਾਣੀ ਦੀ ਸੰਭਾਲ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget