ਖੇਤੀ ਕਾਨੂੰਨਾਂ 'ਤੇ ਕਸੂਤੀ ਘਿਰੀ ਮੋਦੀ ਸਰਕਾਰ, ਆਰਐਸਐਸ ਦੇ ਕਿਸਾਨ ਵਿੰਗ ਨੇ ਕੀਤਾ ਵੱਡਾ ਐਲਾਨ
ਭਾਰਤੀ ਕਿਸਾਨ ਸੰਘ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਖੇਤੀ ਕਾਨੂੰਨਾਂ ਸਬੰਧੀ ਮੰਗਾਂ ਤੇ ਐਮਐਸਪੀ ਬਾਰੇ ਕੋਈ ਕਾਰਵਾਈ ਨਾ ਕੀਤੀ ਤਾਂ 8 ਸਤੰਬਰ ਤੋਂ ਦੇਸ਼ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਬਲੀਆ: ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਕਸੂਤੀ ਘਿਰ ਗਈ ਹੈ। ਆਰਐਸਐਸ ਨਾਲ ਜੁੜੀ ਜਥੇਬੰਦੀ ਭਾਰਤੀ ਕਿਸਾਨ ਸੰਘ (ਬੀਕੇਐਸ) ਨੇ ਵੀ ਸਰਕਾਰ ਨੂੰ ਅੰਦੋਲਨ ਦੀ ਚੇਤਾਵਨੀ ਦੇ ਦਿੱਤੀ ਹੈ। ਭਾਰਤੀ ਕਿਸਾਨ ਸੰਘ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਖੇਤੀ ਕਾਨੂੰਨਾਂ ਸਬੰਧੀ ਮੰਗਾਂ ਤੇ ਐਮਐਸਪੀ ਬਾਰੇ ਕੋਈ ਕਾਰਵਾਈ ਨਾ ਕੀਤੀ ਤਾਂ 8 ਸਤੰਬਰ ਤੋਂ ਦੇਸ਼ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਬੀਕੇਐਸ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨਾਂ ਕਾਰਨ ਚੱਲ ਰਹੇ ਵਿਵਾਦ ਦੇ ਹੱਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਆਧਾਰ ਕੀਮਤ ਮੁਤਾਬਕ ਤੈਅ ਹੋਣਾ ਤੇ ਨਵਾਂ ਕਾਨੂੰਨ ਕਿਸਾਨਾਂ ਵੱਲੋਂ ਪ੍ਰਗਟ ਕੀਤੀਆਂ ਗਈਆਂ ਚਿੰਤਾਵਾਂ ਨੂੰ ਧਿਆਨ ’ਚ ਰੱਖ ਕੇ ਬਣਾਉਣਾ ਚਾਹੀਦਾ ਹੈ।
ਬੀਕੇਐਸ ਦੇ ਖਜ਼ਾਨਚੀ ਯੁਗਲ ਕਿਸ਼ੋਰ ਨੇ ਕਿਹਾ, ‘ਇਨ੍ਹਾਂ ਮੰਗਾਂ ਲਈ 8 ਸਤੰਬਰ ਨੂੰ ਸੰਕੇਤਕ ਧਰਨਾ ਦਿੱਤਾ ਜਾਵੇਗਾ। ਮੰਗਾਂ ’ਤੇ ਕਾਰਵਾਈ ਲਈ ਮੋਦੀ ਸਰਕਾਰ ਨੂੰ 31 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਸਾਡੀਆਂ ਮੰਗਾਂ ਬਾਰੇ ਹਾਂ ਪੱਖੀ ਸਟੈਂਡ ਨਾ ਲਿਆ ਗਿਆ ਤਾਂ 8 ਸਤੰਬਰ ਦੇ ਧਰਨੇ ਮਗਰੋਂ ਅਗਲੇ ਕਦਮ ਚੁੱਕਣ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਕਸੂਤੀ ਘਿਰ ਗਈ ਹੈ। ਸਾਲ ਭਰ ਤੋਂ ਜਾਰੀ ਕਿਸਾਨ ਅੰਦੋਲਨ ਕਰਕੇ ਸਰਕਾਰ ਦੀ ਦੁਨੀਆ ਭਰ ਵਿੱਚ ਅਲੋਚਨਾ ਹੋ ਰਹੀ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਝਾੜ ਲਾਉਂਦਿਆਂ ਪੁੱਛਿਆ ਕਿ ਮਸਲੇ ਦਾ ਹੱਲ ਕਿਉਂ ਨਹੀਂ ਕੱਢਿਆ ਜਾ ਰਿਹਾ। ਚਰਚਾ ਹੈ ਕਿ ਮੋਦੀ ਸਰਕਾਰ ਅਗਲੇ ਸਾਲ ਹੋਣ ਜਾ ਰਹੀਆਂ ਕਈ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ: Coronavirus India Updates: ਭਾਰਤ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 37 ਹਜ਼ਾਰ ਤੋਂ ਵੱਧ ਨਵੇਂ ਕੇਸ, 648 ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin