Punjab News : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਫੁਰਮਾਨ ਸਿੰਘ ਸੰਧੂ,ਸਤਨਾਮ ਸਿੰਘ ਸਾਹਨੀ,ਐਡਵੋਕੇਟ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ,ਜਿਸ ਵਿੱਚ ਪੰਜਾਬ ਵਿੱਚ ਮੀਂਹ ਤੇ ਹੜਾਂ ਨਾਲ ਹੋਏ ਨੁਕਸਾਨ ਲਈ ਸੰਯੁਕਤ ਕਿਸਾਨ ਮੋਰਚਾ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ,ਪਸ਼ੂਆਂ ਦਾ ਚਾਰਾ ਦੇਣ ਦਾ ਜਲਦ ਪ੍ਰਬੰਧ ਕਰੇਗਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹਾਂ ਨੂੰ ਕੁਦਰਤੀ ਆਫ਼ਤ ਘੋਸ਼ਤ ਕਰਕੇ ਫੌਰੀ ਤੌਰ ਤੇ ਕਿਸਾਨਾਂ ਦੀ ਬਾਂਹ ਫੜੇ। 


 

ਕਿਸਾਨ ਆਗੂਆਂ ਨੇ ਕਿਹਾ ਕੇ ਜੇਕਰ ਬੰਦ ਕੀਤੀਆਂ ਨਹਿਰਾਂ ਵਿੱਚ ਪਾਣੀ ਚਲਦਾ ਰਹਿੰਦਾ ਤਾਂ ਅੱਧਿਓਂ ਵੱਧ ਏਰੀਆ ਹੜਾਂ ਦੀ ਮਾਰ ਤੋਂ ਬਚ ਸਕਦਾ ਸੀ।  ਐਸਕੇਐਮ ਨੇ ਐਲਾਨ ਕਰਦਿਆਂ ਕਿਹਾ ਕਿ 100 ਏਕੜ ਝੋਨੇ ਦੀ ਪਨੀਰੀ ਵੱਖ ਵੱਖ ਜ਼ਿਲ੍ਹਿਆਂ ਵਿੱਚ ਬੀਜੀ ਜਾਵੇਗੀ ,ਜੋ ਕੇ ਹੜ ਪ੍ਰਭਾਵਿਤ ਲੋਕਾਂ ਨੂੰ ਹੜਾਂ ਤੋਂ ਬਾਅਦ ਝੋਨਾ ਲਾਉਣ ਲਈ ਲੰਗਰ ਦੇ ਰੂਪ ਵਿੱਚ ਵੰਡੀ ਜਾਵੇਗੀ। ਉਹਨਾਂ ਕਿਹਾ ਕੇ ਸਰਕਾਰ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਬਹਾਲ ਕਰੇ ਤਾਂ ਕਿ ਪ੍ਰਬੰਧ ਠੀਕ ਕੀਤੇ ਜਾਣ। 

 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੀ ਯੋਜਨਾ ਬੰਦੀ ਵਿੱਚ ਫੇਲ ਹੈ,ਨਹਿਰਾਂ ਬੰਦ ਕਰਨੀਆਂ ਗਲਤ ਹੈ ਅਤੇ ਪਾਣੀ ਦਾ ਨਿਕਾਸ ਬਿਲਕੁਲ ਵੀ ਠੀਕ ਨਹੀਂ ਹੈ। ਹੜਾਂ ਦਾ ਮੁੱਖ ਕਾਰਨ ਨਦੀਆਂ ਨਾਲੀਆਂ ਅਤੇ ਡਰੇਨਾਂ ਦੀ ਸਫਾਈ ਸਮੇਂ ਸਿਰ ਨਹੀਂ ਕਰਵਾਈ ਗਈ। ਐਸਕੇਐਮ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕੇ ਸਰਕਾਰ ਤੂੜੀ ਚਾਰਾਂ ਅਤੇ ਦਵਾਈਆਂ ਦਾ ਫੌਰੀ ਪ੍ਰਬੰਧ ਕਰੇ ਅਤੇ ਹੜ੍ਹ ਪ੍ਰਭਾਵਿਤ ਏਰੀਆ ਵਿੱਚ ਪ੍ਰਸ਼ਾਸਨ ਦੀਆਂ ਡਿਊਟੀਆਂ ਲਗਾ ਕੇ ਰਾਹਤ ਕਾਰਜ ਜਲਦ ਪਹੁੰਚਾਏ। 

 

ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ, ਬਿੰਦਰ ਸਿੰਘ ਗੋਲੇ ਵਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੁਲਦੀਪ ਸਿੰਘ ਵਜੀਦਪੁਰ, ਵੀਰਪਾਲ ਸਿੰਘ ਢਿੱਲੋਂ,ਜੰਗਵੀਰ ਸਿੰਘ ਚੌਹਾਨ, ਨਿਰਭੈ ਸਿੰਘ ਢੁੱਡੀਕੇ,ਬਕਤਾਵਰ ਸਿੰਘ ਸਾਦਿਕ,ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਗੁਰਜੀਤ ਸਿੰਘ ਕੰਢੀ,ਵੀਰ ਸਿੰਘ,ਗੁਰਪ੍ਰੀਤ ਸਿੰਘ,ਗੁਰਮੀਤ ਸਿੰਘ ਮਹਿਮਾ,ਬੂਟਾ ਸਿੰਘ ਬੁਰਜ ਗਿੱਲ,ਹਰਬੰਸ ਸਿੰਘ ਸੰਘਾ,ਰਾਜਵਿੰਦਰ ਕੌਰ ਅਤੇ ਸੁੱਖ ਗਿੱਲ ਮੋਗਾ ਹਾਜ਼ਰ ਸਨ। 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।