ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਸੰਗਠਨ, ਸਿਆਸਤ 'ਚ ਜਾਣ ਦਾ ਕੋਈ ਇਰਾਦਾ ਨਹੀਂ: ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਅੱਜ ਕਿਸਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ, ਜਿਨਾਂ 'ਚ ਪੰਜਾਬ ਤੋਂ ਇਲਾਵਾ ਕਈ ਸੂਬਿਆਂ ਦੇ ਹੋਰ ਕਿਸਾਨ ਵੀ ਸ਼ਾਮਲ ਸਨ।

ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਅੱਜ ਕਿਸਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ, ਜਿਨਾਂ 'ਚ ਪੰਜਾਬ ਤੋਂ ਇਲਾਵਾ ਕਈ ਸੂਬਿਆਂ ਦੇ ਹੋਰ ਕਿਸਾਨ ਵੀ ਸ਼ਾਮਲ ਸਨ। ਜਥੇ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਸਨ।

ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਸਥਾਨਕ ਕਿਸਾਨਾਂ ਵੱਲੋਂ ਅੱਜ ਡੱਲੇਵਾਲ ਦੀ ਅਗਵਾਈ 'ਚ ਆ ਰਹੇ ਜਥੇ ਦਾ ਸਵਾਵਤ ਕੀਤਾ ਤੇ ਫ਼ੁੱਲਾਂ ਦੀ ਵਰਖਾ ਕੀਤੀ। ਅੰਮ੍ਰਿਤਸਰ 'ਚ ਪਿਛਲੇ ਇੱਕ ਹਫਤੇ ਤੋਂ ਕਿਸਾਨਾਂ ਦੇ ਫਤਹਿ ਮਾਰਚ ਲਗਾਤਾਰ ਅੰਮ੍ਰਿਤਸਰ ਆ ਰਹੇ ਹਨ ਤੇ ਰੋਜਾਨਾ ਸੜਕਾਂ 'ਤੇ ਸਵਾਗਤ ਕੀਤਾ ਜਾ ਰਿਹਾ ਹੈ।

'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਸਿਆਸਤ 'ਚ ਆਉਣ ਬਾਰੇ ਸਵਾਲ 'ਤੇ ਕਿਹਾ ਕਿ ਐਸਕੇਐਮ ਬਹੁਤ ਮੁਸ਼ਕਲ ਨਾਲ ਹੋਂਦ 'ਚ ਆਇਆ ਹੈ। ਇਸ ਨੇ ਵੱਡੀ ਲੜਾਈ ਲੜੀ ਹੈ ਤੇ ਜਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਸੰਗਠਨ ਹੈ ਤੇ ਸਾਡਾ ਸਿਆਸਤ 'ਚ ਆਉਣ ਦਾ ਕੋਈ ਇਰਾਦਾ ਨਹੀਂ। ਡੱਲੇਵਾਲ ਨੇ ਕਿਹਾ ਕਿ ਜੇਕਰ ਕੋਈ ਸਿਆਸਤ 'ਚ ਜਾਣਾ ਵੀ ਚਾਹੁੰਦਾ ਹੈ ਤਾਂ ਉਹ ਨਿੱਜੀ ਤੌਰ 'ਤੇ ਜਾ ਸਕਦਾ ਹੈ ਤੇ ਐਸਕੇਐਮ ਸਿਆਸਤ ਤੋਂ ਦੂਰ ਰਹੇਗਾ।

ਉਨ੍ਹਾਂ ਕਿਹਾ ਕਿ ਮੋਰਚਾ ਆਮ ਲੋਕਾਂ/ਕਿਸਾਨਾਂ ਦੀ ਲੜਾਈ ਲੜਦਾ ਰਿਹਾ ਹੈ। ਸੰਯੁਕਤ ਮੋਰਚੇ ਦੀ ਅਗਵਾਈ ਸਾਰੇ ਦੇਸ਼ ਦੀਆਂ ਜਥੇਬੰਦੀਆਂ ਇੱਕ ਪਲੇਟਫਾਰਮ 'ਤੇ ਇਕੱਠੀਆਂ ਹੋਈਆਂ ਹਨ ਤੇ ਇਕੱਠੇ ਹੀ ਅੱਗੇ ਲੋੜ ਪੈਣ 'ਤੇ ਲੜਿਆ ਜਾਵੇਗਾ।

ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ ਸੀ ਪਰ ਅੱਜ ਦਰਬਾਰ ਸਾਹਿਬ ਨਤਮਸਤਕ ਹੋਣ ਆਉਣਾ ਸੀ। ਇਸ ਕਰਕੇ ਹੁਣ 20 ਦਸੰਬਰ ਨੂੰ ਸੀਐਮ ਨਾਲ ਮੀਟਿੰਗ ਤੈਅ ਹੈ, ਜਿਸ 'ਚ ਉਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਹੋਣ ਵਾਲੀ ਮੀਟਿੰਗ 'ਚ ਕਿਸਾਨਾਂ ਦੇ ਸੰਪੂਰਨ ਕਰਜ਼ਾ ਮਾਫੀ ਦਾ ਮੁੱਦਾ ਚੁੱਕਿਆ ਜਾਵੇਗਾ। ਸਰਕਾਰ ਨੂੰ ਇਸ ਵਾਅਦੇ ਨੂੰ ਪੂਰਾ ਕਰਨ ਲਈ ਕਿਹਾ ਜਾਵੇਗਾ, ਨਹੀਂ ਤਾਂ ਸੰਯੁਕਤ ਮੋਰਚੇ ਕੋਲ ਸੰਘਰਸ਼ ਦਾ ਰਾਹ ਖੁੱਲ੍ਹਾ ਹੈ ਤੇ ਅਸੀਂ ਸੰਘਰਸ਼ ਕਰਾਂਗੇ।

ਡੱਲੇਵਾਲ ਨੇ ਟੋਲ ਪਲਾਜਿਆਂ 'ਤੇ ਜਾਰੀ ਧਰਨਿਆਂ ਬਾਬਤ ਕਿਹਾ ਕਿ ਜਿੰਨਾ ਚਿਰ ਕੰਪਨੀ ਪਹਿਲੇ ਵਾਲੇ ਰੇਟ ਬਹਾਲ ਨਹੀਂ ਕਰਦੀ, ਟੋਲ ਪਲਾਜਿਆਂ 'ਤੇ ਧਰਨੇ ਜਾਰੀ ਰਹਿਣਗੇ ਪਰ ਜੇਕਰ NHAI ਪੰਜਾਬ ਸਰਕਾਰ ਰਾਹੀਂ ਵੀ ਭਰੋਸਾ ਦਿੰਦੀ ਕਿ ਰੇਟ ਨਹੀਂ ਵਧਣਗੇ ਤਾਂ ਧਰਨੇ ਚੁੱਕਣ ਬਾਰੇ ਵਿਚਾਰ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget