ਸੰਗਰੂਰ: ਕਣਕ ਦਾ ਝਾੜ ਘੱਟ ਨਿਕਲਣ ਕਾਰਨ ਦੋ ਏਕੜ ਦੇ ਮਾਲਕ ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਪੱਤੀ ਦੁੱਲਟ ਲੌਂਗੋਵਾਲ ਨੇ ਖੇਤ ਵਿੱਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ (Farmer committed suicide) ਕਰ ਲਈ। ਕਣਕ ਦਾ ਝਾੜ ਘੱਟ ਨਿਕਲਣ ਕਰਕੇ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਕਿਸਾਨ (farmers in Punjab) ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ।


ਕਿਰਤੀ ਕਿਸਾਨ ਯੂਨੀਅਨ (Kirti Kisan Union) ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਛੋਟੇ ਕਿਸਾਨ ਭੋਲਾ ਸਿੰਘ ਨੇ 14 ਏਕੜ ਜ਼ਮੀਨ 60 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ਤੇ ਲਈ ਹੋਈ ਸੀ। ਇਸ ਵਾਰ ਕਣਕ ਦਾ ਝਾੜ ਬਹੁਤ ਘੱਟ ਨਿਕਲਿਆ ਜਿਸ ਕਾਰਨ ਭੋਲਾ ਸਿੰਘ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ।


ਭੋਲਾ ਸਿੰਘ ਨੇ ਜ਼ਮੀਨ ਦਾ ਠੇਕਾ ਦੇਣ ਲਈ ਕਰੀਬ 7-8 ਲੱਖ ਦਾ ਕਰਜ਼ਾ ਲਿਆ ਸੀ। ਕਣਕ ਦਾ ਝਾੜ ਘਟਣ ਕਰਕੇ ਉਹ ਕਰਜ਼ਾ ਮੋੜਨ ਤੋਂ ਅਸਮਰੱਥ ਹੋ ਗਿਆ। ਇਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਸਵੇਰੇ ਉਸ ਨੇ ਖੇਤ ਜਾ ਕੇ ਅਮਰੂਦ ਦੇ ਦਰੱਖਤਾਂ ਨਾਲ ਆਪਣੇ ਪਰਨੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭੋਲਾ ਸਿੰਘ ਪਿੱਛੇ ਆਪਣੇ ਦੋ ਪੁੱਤਰ ਤੇ ਪਤਨੀ ਛੱਡ ਗਿਆ ਹੈ।


ਕਿਸਾਨ ਆਗੂ ਨੇ ਮੰਗ ਕੀਤੀ ਕਿ ਭੋਲਾ ਸਿੰਘ ਦਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਉਸ ਦੇ ਇੱਕ ਬੱਚੇ ਨੂੰ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਘੱਟ ਝਾੜ ਕਾਰਨ ਬਹੁਤ ਸਾਰੇ ਕਿਸਾਨ ਪ੍ਰੇਸ਼ਾਨ ਹਨ। ਇਸ ਕਰਕੇ ਪੰਜਾਬ ਸਰਕਾਰ ਫੌਰੀ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦਾ ਐਲਾਨ ਕਰੇ ਤਾਂ ਜੋ ਹੋਰ ਕੀਮਤੀ ਜਾਨਾਂ ਜਾਣ ਤੋਂ ਬਚ ਸਕਣ।


ਇਹ ਵੀ ਪੜ੍ਹੋ: Punjab State Planning Board: ਪੰਜਾਬ ਰਾਜ ਯੋਜਨਾ ਬੋਰਡ ਭੰਗ, ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੂੰ ਝਟਕਾ