Sanyukt Samaj Morcha divided, 16 farmer unions parts their ways to join back SKM


ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਾਂਝੇ ਮੋਰਚੇ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਛੱਡਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਹੁਣ ਸਿਆਸਤ ਵਿੱਚ ਹਿੱਸਾ ਨਹੀਂ ਲੈਣਗੇ ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਲਈ ਸੰਘਰਸ਼ ਕਰਨਗੇ।


ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ 16 ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਸੱਦੀ ਗਈ। ਮੀਟਿੰਗ ਤੋਂ ਬਾਅਦ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਉਹ ਹੁਣ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਹੀਂ ਬਣਨਗੇ। ਸਿਆਸਤ ਤੋਂ ਵੱਖ ਹੋਣ ਤੋਂ ਬਾਅਦ ਇਹ ਕਿਸਾਨ ਜਥੇਬੰਦੀਆਂ ਹੁਣ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸ ਆ ਸਕਦੀਆਂ ਹਨ।


ਦੱਸ ਦੇਈਏ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ 22 ਕਿਸਾਨ ਜਥੇਬੰਦੀਆਂ ਨੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਸੀ। ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਸਮਾਜ ਮੋਰਚੇ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ 22 ਵਿੱਚੋਂ 13 ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਹੁਣ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਹੈ।


SSM ਬੁਲਾ ਸਕਦਾ ਮੀਟਿੰਗ


ਐਸਐਸਐਮ ਤੋਂ ਵੱਖ ਹੋਈਆਂ ਇਨ੍ਹਾਂ 16 ਕਿਸਾਨ ਜਥੇਬੰਦੀਆਂ ਨੇ ਐਸਕੇਐਮ ਦੀ ਮੁਹਿੰਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇੱਕ ਕਿਸਾਨ ਆਗੂ ਵੱਲੋਂ ਕਿਹਾ ਗਿਆ, "ਅਸੀਂ ਐਮਐਸਪੀ ਗਾਰੰਟੀ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਐਸਕੇਐਮ ਦੀ ਮੁਹਿੰਮ ਦਾ ਹਿੱਸਾ ਬਣਾਂਗੇ।"


ਹੁਣ ਸਾਂਝੇ ਮੋਰਚੇ ਦੇ ਭਵਿੱਖ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹਾ ਹੋ ਗਿਆ ਹੈ। ਜਲਦੀ ਹੀ ਸੰਯੁਕਤ ਸਮਾਜ ਮੋਰਚਾ ਵੱਲੋਂ ਮੀਟਿੰਗ ਬੁਲਾਈ ਜਾ ਸਕਦੀ ਹੈ। ਇਸ ਮੀਟਿੰਗ ਤੋਂ ਬਾਅਦ ਰਾਜਨੀਤੀ ਵਿੱਚ ਸੰਯੁਕਤ ਸਮਾਜ ਮੋਰਚਾ ਦੇ ਜਾਰੀ ਰਹਿਣ ਬਾਰੇ ਤਸਵੀਰ ਸਪੱਸ਼ਟ ਹੋ ਜਾਵੇਗੀ।


ਇਹ ਵੀ ਪੜ੍ਹੋ: ਪੰਜਾਬ ਤੋਂ ਪਰਤੀ Shehnaaz Gill ਦਾ ਮੁੰਬਈ ਏਅਰਪੋਰਟ 'ਤੇ ਨਜ਼ਰ ਆਇਆ ਦੇਸੀ ਲੁੱਕ, ਫੋਨ ਦੇ ਵਾਲਪੇਪਰ ਵੇਖ ਇਮੋਸ਼ਨਲ ਹੋਏ ਫੈਨਸ