(Source: ECI/ABP News/ABP Majha)
Punjab news: ਪੰਜਾਬ ਸਰਕਾਰ ਦੇ ਝੋਨੇ ਦੀ ਪਾਰਦਰਸ਼ੀ ਢੰਗ ਨਾਲ ਖਰੀਦ ਕਰਨ ਦੇ ਦਾਅਨੇ ਫੇਲ੍ਹ! ਮਾਰਕਿਟ ਕਮੇਟੀ ਦੇ ਬਾਹਰ ਹੋ ਰਿਹਾ ਘਪਲਾ, ਜਾਣੋ ਪੂਰਾ ਮਾਮਲਾ
Sri muktsar sahib news: ਗਿੱਦੜਬਾਹਾ ਦੀਆਂ ਮੁੱਖ ਅਨਾਜ ਮੰਡੀਆਂ ਦੇ ਬਾਹਰ ਮਿਲੀਭੁਗਤ ਨਾਲ ਝੋਨਾ ਖਰੀਦ ਕੇ ਮਾਰਕਿਟ ਕਮੇਟੀ ਵੱਲੋਂ ਲੱਖਾਂ ਰੁਪਏ ਦਾ ਘਪਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Sri muktsar sahib news: ਇੱਕ ਪਾਸੇ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਝੋਨੇ ਦੀ ਪਾਰਦਰਸ਼ੀ ਢੰਗ ਨਾਲ ਖਰੀਦ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਗਿੱਦੜਬਾਹਾ ਦੀਆਂ ਮੁੱਖ ਅਨਾਜ ਮੰਡੀਆਂ ਦੇ ਬਾਹਰ ਮਿਲੀਭੁਗਤ ਨਾਲ ਝੋਨਾ ਖਰੀਦ ਕੇ ਮਾਰਕਿਟ ਕਮੇਟੀ ਵੱਲੋਂ ਲੱਖਾਂ ਰੁਪਏ ਦਾ ਘਪਲਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੱਟੂ ਮੱਲਣ ਬੀ.ਕੇ.ਯੂ ਉਗਰਾਹਾਂ ਨੇ ਦੱਸਿਆ ਕਿ ਝੋਨੇ ਦੀ ਗੈਰ-ਕਾਨੂੰਨੀ ਖਰੀਦ ਕੀਤੀ ਜਾ ਰਹੀ ਹੈ ਅਤੇ ਵੱਡੀ ਪੱਧਰ 'ਤੇ ਕਿਸਾਨਾਂ ਤੋਂ ਸਿੱਧਾ ਝੋਨਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਦਫ਼ਤਰ ਵਿੱਚ ਸਾਰਾ ਕੰਮ ਚੱਲ ਰਿਹਾ ਹੈ, ਪਰ ਕੋਈ ਕਾਰਵਾਈ ਨਹੀਂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਰਮ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਗਿਆ ਸੀ, ਫਿਰ ਵੀ ਖੁੱਲ੍ਹੇਆਮ ਝੋਨਾ ਵੇਚਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਕੇ 'ਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਮਾਰਕਿਟ ਸੁਪਰਵਾਈਜ਼ਰ ਬਲਜੀਤ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਇਸ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ: 'ਰਾਜਾ ਵੜਿੰਗ ਦੀ ਜਮੀਰ ਮਰੀ ਹੋਈ ਜੋ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਕਾਤਲਾਂ ਨੂੰ ਕਲੀਨ ਚਿੱਟ ਦੇ ਰਿਹੈ'
ਬਲਜੀਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ 'ਚ ਗੜਬੜੀ ਹੈ, ਰਸਤੇ 'ਚ ਝੋਨਾ ਖਰੀਦਿਆ ਜਾ ਰਿਹਾ ਸੀ ਅਤੇ ਟਰੱਕਾਂ 'ਤੇ ਲੋਡਿੰਗ ਵੀ ਕੀਤੀ ਜਾ ਰਹੀ ਸੀ, ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ।
ਉੱਥੇ ਹੀ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਬਲਕਾਰ ਸਿੰਘ ਨੇ ਕਿਹਾ ਕਿ ਟੀਮ ਭੇਜ ਕੇ ਝੋਨੇ ਦੀ ਸਿੱਧੀ ਖਰੀਦ ਕੀਤੀ ਜਾ ਰਹੀ ਸੀ, ਜਿਸ ਨੂੰ ਤੁਰੰਤ ਰੋਕ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਫਰਮ ਦਾ ਲਾਇਸੈਂਸ ਪਹਿਲਾਂ ਹੀ ਸਸਪੈਂਡ ਕੀਤਾ ਜਾ ਚੁੱਕਾ ਹੈ ਅਤੇ ਹੁਣ ਅਸੀਂ ਦੁਬਾਰਾ ਫਰਮ ਨੂੰ ਕਾਰਨ ਦੱਸੋ ਨੋਟਿਸ ਭੇਜ ਰਹੇ ਹਾਂ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ ਡੀਸੀ ਮੁਕਤਸਰ ਸ੍ਰੀਮਤੀ ਰੂਹੀ ਦੁੱਗ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਮੰਗੀ ਗਈ ਹੈ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Amritsar News: ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ