(Source: ECI/ABP News/ABP Majha)
ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦੇਣ 'ਚ ਘੁਟਾਲਾ, ਹੁਣ ਵਿਸ਼ੇਸ਼ ਜਾਂਚ ਟੀਮ ਕਰੇਗੀ ਪੜਤਾਲ
ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਵੱਡਾ ਘੁਟਾਲਾ ਹੋਇਆ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।
ਚੰਡੀਗੜ੍ਹ: ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਵੱਡਾ ਘੁਟਾਲਾ ਹੋਇਆ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਹੁਣ ਇਸ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦੀ ਤਿਆਰੀ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ ਨਾਲ ਹੋਈ ਠੱਗੀ ਦੀ ਉਚ ਪੱਧਰੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ-ਮਹਾਰਾਣੀ ਐਲੀਜ਼ਾਬੇਥ ਦੀ ਮੌਤ ਤੋਂ ਬਾਅਦ ਇੰਗਲੈਂਡ `ਚ 10 ਦਿਨਾਂ ਦਾ ਸੋਗ, ਮਹਿਲ ਦੇ ਬਾਹਰ ਲੱਗੀ ਲੋਕਾਂ ਦੀ ਭੀੜ
ਪਾਵਰਕੌਮ ਦੇ ਚੇਅਰਮੈਨ ਨਾਲ ਮੀਟਿੰਗ ਉਪਰੰਤ ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨਦੇ ਹੋਏ ਕਿਹਾ ਹੈ ਕਿ ਬਠਿੰਡਾ, ਮਾਨਸਾ, ਬਰਨਾਲਾ ਤੇ ਪੰਜਾਬ ਦੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਘੁਟਾਲਾ ਹੋਇਆ ਹੈ, ਜਿਸ ਮਾਮਲੇ ਦੀ ਜਾਂਚ ਲਈ ਦੋ ਦਿਨ ਵਿੱਚ ‘ਸਿਟ’ ਦਾ ਗਠਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਆਲੀਆ ਭੱਟ ਦੀ ਕਾਮਯਾਬੀ `ਤੇ ਐਸ਼ਵਰਿਆ ਰਾਏ ਦਾ ਵੱਡਾ ਬਿਆਨ, ਕਿਹਾ- ਆਲੀਆ ਨੂੰ ਸ਼ੁਰੂ ਤੋਂ ਮਿਲਿਆ ਕਰਨ ਜੌਹਰ ਦਾ ਸਪੋਰਟ
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਮੋਟਰਾਂ ਪਾਵਰਕੌਮ ਦੇ ਟਰਾਂਸਫਾਰਮਰ, ਖੰਭੇ ਜਾਂ ਸਟੋਰ ਵਿਚੋਂ ਨਿਕਲੇ ਸਾਮਾਨ ਨਾਲ ਲੱਗੀਆਂ ਹਨ, ਉਨ੍ਹਾਂ ਵਿਚੋਂ ਕਿਸੇ ਵੀ ਕਿਸਾਨ ਦਾ ਮੋਟਰ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ।
ਇਹ ਵੀ ਪੜ੍ਹੋ- ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੇ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ, ਟੁੱਟੇ ਸਾਰੇ ਰਿਕਾਰਡ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ- ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਅਗਲੇ ਮਹਾਰਾਜ, ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਮਗਰੋਂ ਸੰਭਾਲਣਗੇ ਕਮਾਨ