Farmers protest: ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਸ਼ੰਭੂ ਬਾਰਡਰ ‘ਤੇ ਵਧਾਈ ਸੁਰੱਖਿਆ, ਕੀਤੇ ਆਹ ਇੰਤਜ਼ਾਮ
Farmer Protest: ਸੰਯੁਕਤ ਕਿਸਾਨ ਮੋਰਚਾ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼ੰਭੂ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
Farmer Protest: ਸੰਯੁਕਤ ਕਿਸਾਨ ਮੋਰਚਾ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼ੰਭੂ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਪਹਿਲਾਂ ਜਿੱਥੇ 5 ਲੇਅਰ ਬਣਾਈਆਂ ਗਈਆਂ ਸਨ, ਉੱਥੇ ਹੁਣ ਇੱਕ ਹੋਰ ਲੇਅਰ ਬਣਾ ਦਿੱਤੀ ਗਈ ਹੈ। ਇਸ ਵਿੱਚ ਅਰਧ ਸੈਨਿਕ ਬਲਾਂ ਦੇ ਨਾਲ-ਨਾਲ ਵਾਟਰ ਕੈਨਲ, ਅੱਥਰੂ ਗੈਸ ਦੇ ਗੋਲੇ, ਕੰਡਿਆਲੀ ਤਾਰਾਂ, ਸੀਮੇਂਟ ਦੇ ਬੈਰੀਕੇਡ ਲਗਾ ਕੇ ਲੋਕਾਂ ਨੂੰ ਘੱਗਰ ਦਰਿਆ ਵਿੱਚੋਂ ਲੰਘਣ ਤੋਂ ਵੀ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Farmers Protest: ਦਿੱਲੀ ਕੂਚ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ
ਦੱਸ ਦਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਦਿੱਲੀ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ। ਪਹਿਲਾਂ ਹੀ ਸਰਕਾਰ ਕਿਸਾਨਾਂ ਦੇ ਰਾਹ ਵਿੱਚ ਰੋੜਾ ਬਣਦੀ ਨਜ਼ਰ ਆ ਰਹੀ ਹੈ।
ਉੱਥੇ ਹੀ ਹਰਿਆਣਾ ਸਰਕਾਰ ਨੇ ਤਾਂ ਪਹਿਲਾਂ ਦੀ ਬਾਰਡਰ ਸੀਲ ਕਰ ਦਿੱਤੇ ਹਨ ਅਤੇ ਸ਼ੰਭੂ ਬਾਰਡਰ 'ਤੇ ਵੀ ਬੈਰੀਕੇਡ ਲਾ ਕੇ ਕਈ ਤਰ੍ਹਾਂ ਦੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਨ੍ਹਾਂ ਇੰਤਜ਼ਾਮਾਂ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪਹਿਲਾਂ ਹੀ ਇੰਤਜ਼ਾਮ ਕਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਭਲਕੇ ਕਿਸਾਨ ਰਵਾਨਾ ਹੋਣਗੇ ਤੇ ਫਿਰ ਪਤਾ ਲੱਗੇਗਾ ਕਿ ਕੀ ਅੱਗੇ ਦੀ ਸਥਿਤੀ ਕਿਵੇਂ ਦੀ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Farming: ਠੰਡ ਮੁੱਕਣ ਦਾ ਨਾਮ ਨਹੀਂ ਲੈ ਰਹੀ...ਕਿਹੜੇ ਕਿਸਾਨਾਂ ਲਈ ਖੜ੍ਹੀ ਹੋ ਸਕਦੀ ਮੁਸ਼ਕਿਲ