ਚੰਡੀਗੜ੍ਹ: ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਰਕਾਰ ਨੇ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਕੰਬਾਈਨਾਂ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ। ਕੰਬਾਈਨਾਂ ਵਾਲਿਆਂ ਲਈ ਨਵਾਂ ਸਿਸਟਮ ਲਵਾਉਣਾ ਲਾਜ਼ਮੀ ਕੀਤਾ ਹੈ ਪਰ ਬਹੁਤ ਸਾਰੀਆਂ ਕੰਬਾਈਨਾਂ ਨੇ ਅਜੇ ਵੀ ਸਰਕਾਰ ਦਾ ਹੁਕਮ ਨਹੀਂ ਮੰਨਿਆ। ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖੋਹਣ ਦੀ ਤਿਆਰੀ ਵੀ ਚੱਲ ਰਹੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ। ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਤੇ ਗੰਧਲਾ ਹੁੰਦਾ ਹੈ।
ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ ਲਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ’ਤੇ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰਦਿਆਂ ਵਾਜਬ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ।
ਪਰਾਲੀ ਸਾੜਨ ਖਿਲਾਫ ਡਟੀ ਸ਼੍ਰੋਮਣੀ ਕਮੇਟੀ, ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ
ਏਬੀਪੀ ਸਾਂਝਾ
Updated at:
03 Oct 2019 12:15 PM (IST)
ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਰਕਾਰ ਨੇ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਕੰਬਾਈਨਾਂ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ। ਕੰਬਾਈਨਾਂ ਵਾਲਿਆਂ ਲਈ ਨਵਾਂ ਸਿਸਟਮ ਲਵਾਉਣਾ ਲਾਜ਼ਮੀ ਕੀਤਾ ਹੈ ਪਰ ਬਹੁਤ ਸਾਰੀਆਂ ਕੰਬਾਈਨਾਂ ਨੇ ਅਜੇ ਵੀ ਸਰਕਾਰ ਦਾ ਹੁਕਮ ਨਹੀਂ ਮੰਨਿਆ। ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖੋਹਣ ਦੀ ਤਿਆਰੀ ਵੀ ਚੱਲ ਰਹੀ ਹੈ।
- - - - - - - - - Advertisement - - - - - - - - -