ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਕਿਸਾਨਾਂ ਦੀ ਜ਼ਿੰਮੇਵਾਰੀ ਸਾਂਭਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੂਕਾ ਨੂੰ ਅਕਾਲੀ ਦਲ ਦੇ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਸਬੰਧੀ ਇੱਕ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ ਕਾਂਗਰਸ ਦੇ ਸੱਤਾ ਵਿੱਚ ਆਉਣ ਮਗਰੋਂ ਪੈਦਾ ਹੋਏ ਪੰਜਾਬ ਦੇ ਖੇਤੀ ਸੰਕਟ ਬਾਰੇ ਆਪਣੇ ਅਸੀਮ ਗਿਆਨ ਸਦਕਾ ਪਾਰਟੀ ਦੇ ਕਿਸਾਨ ਵਿੰਗ ਅੰਦਰ ਇਕ ਨਵੀਂ ਰੂਹ ਫੂਕ ਦੇਣਗੇ।