ਪੜਚੋਲ ਕਰੋ

Punjab News: ਮੁੱਖ ਮੰਤਰੀ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ ਜਾ ਰਹੇ ਖਾਸ ਉਪਰਾਲੇ, ਕਿਸਾਨਾਂ ਲਈ ਵਿਲੱਖਣ ਡੀਐਸਆਰ ਪੋਰਟਲ ਲਾਂਚ

Punjab Government to Farmers: ਦੱਸ ਦਈਏ ਕਿ ਇਸ ਵਿਲੱਖਣ ਪੋਰਟਲ ਨੂੰ ਮੰਡੀ ਬੋਰਡ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਨਵੀਨਤਾਕਾਰੀ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15-20% ਬੱਚਤ ਹੋਵੇਗੀ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ.ਐਸ.ਆਰ ਪੋਰਟਲ (https://agrimachinerypb.com/home/DSR22) ਦੀ ਸ਼ੁਰੂਆਤ ਕੀਤੀ।

ਇਸ ਕਿਸਾਨ ਹਿਤੈਸ਼ੀ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦੇ ਹੋਏ, ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਣ ਤੋਂ ਇਲਾਵਾ ਪੁਖਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500 ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਵੇਗਾ।

ਮੁੱਖ ਮੰਤਰੀ ਨੂੰ ਉਪਰੋਕਤ ਪੋਰਟਲ ਦੀ ਰੂਪ-ਰੇਖਾ ਬਾਰੇ ਜਾਣੂ ਕਰਵਾਉਂਦੇ ਹੋਏ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੇ ਕਿਹਾ ਕਿ ਢੁਕਵੀਂ ਪੜਤਾਲ ਉਪਰੰਤ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਵਿਲੱਖਣ ਪੋਰਟਲ ਨੂੰ ਮੰਡੀ ਬੋਰਡ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਨਵੀਨਤਾਕਾਰੀ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15-20% ਬੱਚਤ ਹੋਵੇਗੀ ਅਤੇ ਜਮੀਨ ਵਿੱਚ ਪਾਣੀ ਦੇ ਰਿਸਣ ਵਿੱਚ ਸੁਧਾਰ ਕਰਦੀ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ।

ਇਸ ਤਕਨੀਕ ਰਾਹੀਂ ਲਾਗਤ ਖਰਚਾ ਵੀ ਤਕਰੀਬਨ 4000 ਰੁਪਏ ਪ੍ਰਤੀ ਏਕੜ ਘੱਟ ਆਊਂਦਾ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਕਿਸਾਨਾਂ ਦਾ ਸਹੀ ਤਕਨੀਕੀ ਮਾਰਗਦਰਸ਼ਨ ਕਰਨ ਦੇ ਨਾਲ-ਨਾਲ ਇਸ ਤਕਨੀਕ ਰਾਹੀਂ ਬੀਜੇ ਗਏ ਰਕਬੇ ਦੀ ਤਸਦੀਕ ਕਰਨ ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ 3000 ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਸਿਰਫ਼ ਅਸਲੀ ਲਾਭਪਾਤਰੀਆਂ ਨੂੰ ਹੀ ਦਿੱਤਾ ਜਾਵੇ।

ਇੱਥੇ ਦੱਸ ਦਈਏ ਕਿ ਸੂਬੇ ਭਰ ਦੇ ਕਿਸਾਨਾਂ ਵੱਲੋਂ ਇਸ ਸਾਉਣੀ ਸੀਜ਼ਨ ਦੌਰਾਨ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਬਾਸਮਤੀ ਸਮੇਤ ਝੋਨੇ ਦੀ ਕਾਸ਼ਤ ਕਰਨ ਦੀ ਉਮੀਦ ਹੈ। ਉਪਲਬਧ ਅੰਕੜਿਆਂ ਅਨੁਸਾਰ, ਪਿਛਲੇ ਸਾਲ ਡੀ.ਐਸ.ਆਰ ਰਾਹੀਂ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਸੀ ਅਤੇ ਇਸ ਸੀਜ਼ਨ ਦੌਰਾਨ ਰਾਜ ਸਰਕਾਰ ਨੇ 30 ਲੱਖ ਏਕੜ ਰਕਬੇ ਨੂੰ ਨਵੀਂ ਤਕਨੀਕ ਤਹਿਤ ਲਿਆਉਣ ਦਾ ਟੀਚਾ ਮਿੱਥਿਆ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਨੇ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਇਕ ਮਹੀਨੇ ‘ਚ 352.62 ਕਰੋੜ ਰੁਪਏ ਜੁਟਾਏ, ਪਿਛਲੇ ਸਾਲ ਦੇ ਮੁਕਾਬਲੇ 30.45 ਫ਼ੀਸਦ ਦਾ ਵਾਧਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget