ਪੜਚੋਲ ਕਰੋ

ਕਿਸਾਨਾਂ ਦੇ ਚੱਕਰਵਿਊ 'ਚ ਘਿਰ ਗਏ ਸੁਖਬੀਰ ਬਾਦਲ! ਹੁਣ ਖਹਿੜਾ ਛੁੱਟਣਾ ਮੁਸ਼ਕਲ

ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਕਰਕੇ ਪੰਜਾਬ ਵਿੱਚ ਬੁਰੀ ਤਰ੍ਹਾਂ ਕਸੂਤਾ ਘਿਰ ਗਿਆ ਹੈ। ਇਹ ਵੀ ਅਹਿਮ ਹੈ ਕਿ ਇਸ ਵਾਰ ਖੇਤੀਬਾੜੀ ਆਰਡੀਨੈਂਸਾਂ ਦੇ ਮੁੱਦੇ 'ਤੇ ਅਕਾਲੀ ਦਲ ਦੇ ਸਟੈਂਡ ਕਰਕੇ ਕਿਸਾਨ ਕਾਫੀ ਗੁੱਸੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੈਂਤੜੇ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਕਰਕੇ ਪੰਜਾਬ ਵਿੱਚ ਬੁਰੀ ਤਰ੍ਹਾਂ ਕਸੂਤਾ ਘਿਰ ਗਿਆ ਹੈ। ਇਹ ਵੀ ਅਹਿਮ ਹੈ ਕਿ ਇਸ ਵਾਰ ਖੇਤੀਬਾੜੀ ਆਰਡੀਨੈਂਸਾਂ ਦੇ ਮੁੱਦੇ 'ਤੇ ਅਕਾਲੀ ਦਲ ਦੇ ਸਟੈਂਡ ਕਰਕੇ ਕਿਸਾਨ ਕਾਫੀ ਗੁੱਸੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੈਂਤੜੇ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਦਰਅਸਲ ਪੰਜਾਬ ਸਰਕਾਰ ਨੇ ਕਿਸਾਨ ਜਥੰਬਦੀਆਂ ਦੀ ਮੰਗ ਨਾਲ ਸਹਿਮਤ ਹੁੰਦਿਆਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ ਕੀਤਾ ਹੈ। ਕੋਵਿਡ-19 ਦੇ ਮੱਦੇਨਜ਼ਰ ਇਜਲਾਸ ਕਦੋਂ ਤੇ ਕਿਵੇਂ ਬੁਲਾਇਆ ਜਾਵੇ, ਇਸ ਬਾਰੇ ਹਾਲੇ ਫ਼ੈਸਲਾ ਹੋਣਾ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਧਿਰਾਂ ਵੱਲੋਂ ਉਠਾਈ ਮੰਗ ਦੌਰਾਨ ਬੁੱਧਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਬਾਰੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦ ਕੇ ਅਕਾਲੀ ਦਲ ਨੂੰ ਝਟਕਾ ਦਿੱਤਾ ਸੀ। ਇਸ ਮੀਟਿੰਗ ਵਿੱਚ ਅਕਾਲੀ ਦਲ ਦਾ ਡਬਲ ਸਟੈਂਡ ਸਾਹਮਣੇ ਆਇਆ ਸੀ ਜਿਸ ਦੀ ਕਾਫੀ ਅਲੋਚਨਾ ਵੀ ਹੋਈ ਸੀ। ਇਸ ਮਗਰੋਂ ਕਾਂਗਰਸ ਨੇ ਦੂਜਾ ਵਾਰ ਕਰਦਿਆਂ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਸਾਂਝੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਇਸ ਤਰ੍ਹਾਂ ਅਕਾਲੀ ਦਲ ਅਲੱਗ-ਥਲੱਗ ਪੈ ਗਿਆ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਬਿੱਲ ਬਾਰੇ ਕਿਸਾਨ ਧਿਰਾਂ ਦੇ ਆਗੂਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ। ਕਿਸਾਨ ਧਿਰਾਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ’ਤੇ ਜ਼ੋਰ ਪਾਇਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਸੰਕਟ ਚੱਲ ਰਿਹਾ ਹੈ, ਜਦੋਂ ਵੀ ਸੰਭਵ ਹੋਇਆ, ਉਦੋਂ ਹੀ ਇਜਲਾਸ ਸੱਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਇਸ਼ਾਰਾ ਕੀਤਾ ਕਿ ਵਿਸ਼ੇਸ਼ ਇਜਲਾਸ ਸੱਦਣ ਦਾ ਮੁੱਖ ਮੰਤਵ ਕੇਂਦਰ ਸਰਕਾਰ ਨੂੰ ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਸਖ਼ਤ ਸੁਨੇਹਾ ਦੇਣਾ ਹੈ। ਕਿਸਾਨ ਧਿਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤੇ ਸੰਘਵਾਦ ਵਿਰੋਧੀ ਤਿੰਨੋਂ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ। ਮਤੇ ਵਿੱਚ ਕੇਂਦਰ ਤੋਂ ਮੰਗ ਕੀਤੀ ਗਈ ਕਿ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ’ਤੇ ਮੁੜ ਵਿਚਾਰ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਵੇ। ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਮਗਰੋਂ ਅੱਜ ਕਿਸਾਨ ਧਿਰਾਂ ਤੋਂ ਵੀ ਮੋਹਰ ਲਵਾ ਕੇ ਕੇਂਦਰ ਦੀ ਸਿਆਸੀ ਘੇਰਾਬੰਦੀ ਲਈ ਆਪਣਾ ਪਾਲਾ ਮਜ਼ਬੂਤ ਕਰ ਲਿਆ। ਇਸ ਵਰਚੁਅਲ ਮੀਟਿੰਗ ’ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਜ਼ੀਰ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੋਂ ਇਲਾਵਾ ਕਰੀਬ 11 ਕਿਸਾਨ ਧਿਰਾਂ ਦੇ ਪ੍ਰਧਾਨ/ਜਨਰਲ ਸਕੱਤਰ ਸ਼ਾਮਲ ਹੋਏ। ਕੇਂਦਰ ਸਰਕਾਰ ਦੀ ਖਾਲਿਸਤਾਨੀਆਂ ਖਿਲਾਫ ਵੱਡੀ ਕਾਰਵਾਈ ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਮੌਤਾਂ ਦਾ ਅੰਕੜਾ 150 ਤੋਂ ਪਾਰ

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget