ਨਵੀਂ ਦਿੱਲੀ: ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਮੁੜ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਅਜੇ ਵੀ ਉਹੀ ਮੰਗਾਂ ਹਨ ਜੋ ਪਹਿਲਾਂ ਸੀ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਪੀਐਮ ਨੇ ਕਿਹਾ ਸੀ ਕਿ ਉਹ ਇੱਕ ਕਾਲ ਦੀ ਦੂਰੀ 'ਤੇ ਹਨ।


ਇਸ ਬਾਰੇ ਹੁਣ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਖਾਸ ਗੱਲਬਾਤ ਕੀਤੀ ਗਈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਦੀ ਮੁੜ ਗੱਲਬਾਤ ਦੀ ਤਜਵੀਜ਼ ‘ਤੇ ਕਿਹਾ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ। ਨਾਲ ਹੀ ਉਨ੍ਹਾਂ ਨੇ ਸਾਫ਼ ਕੀਤਾ ਕਿ ਕਾਨੂੰਨ ਰੱਦ ਕਰਨ ਤੋਂ ਇਲਾਵਾ ਜੇਕਰ ਕਿਸਾਨਾਂ ਦਾ ਕੋਈ ਹੋਰ ਪ੍ਰਸਤਾਵ ਹੈ ਤਾਂ ਦੱਸੋ।


ਉਨ੍ਹਾਂ ਅੱਗੇ ਕਿਹਾ ਕਿ ਸਾਰਾ ਦੇਸ਼ ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ 11 ਗੇੜ ਵਾਰਤਾ ਕੀਤੀ। ਯੂਨੀਅਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਜੋ ਪ੍ਰਸਤਾਅ ਹੋ ਸਕਦੇ ਸੀ ਉਹ ਪ੍ਰਸਤਾਵ ਵੀ ਦਿੱਤੇ ਗਏ ਜੋ ਉਨ੍ਹਾਂ ਨੂੰ ਸਵੀਕਾਰ ਨਹੀਂ। ਉਸ ਤੋਂ ਬਾਅਦ ਅਸੀਂ ਕਿਹਾ ਕਿ ਜੇ ਤੁਹਾਡੇ ਕੋਲ ਕੋਈ ਪ੍ਰਸਤਾਵ ਹੈ ਤਾਂ ਦਿਓ। ਹੁਣ ਤੱਕ ਉਨ੍ਹਾਂ ਨੇ ਕੋਈ ਆਪਸ਼ਨਲ ਪ੍ਰਸਤਾਵ ਨਹੀਂ ਦਿੱਤਾ, ਜਦੋਂ ਕੋਈ ਪ੍ਰਸਤਾਅ ਆਵੇਗਾ ਅਸੀਂ ਦੇਖਾਂਗੇ।


ਕੇਂਦਰੀ ਮੰਤਰੀ ਤੋਮਰ ਨੇ ਕਿਹਾ ਕਿ ਜੋ ਪ੍ਰਸਤਾਵ ਅਸੀਂ ਕਿਸਾਨਾਂ ਨੂੰ ਦਿੱਤਾ ਹੈ ਜਾਂ ਤਾਂ ਉਨ੍ਹਾਂ ਦਾ ਇਸ 'ਤੇ ਸਕਾਰਾਤਮਕ ਨਜ਼ਰੀਆ ਹੋਵੇ ਜਾਂ ਉਨ੍ਹਾਂ ਕੋਲ ਕੋਈ ਵਿਕਲਪਕ ਪ੍ਰਸਤਾਵ ਹੋਵੇ। ਬਸ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਪ੍ਰਸਤਾਅ ਹੋਣਾ ਚਾਹਿਦਾ ਹੈ, ਜੇਕਰ ਹੈ ਤਾਂ ਉਹ ਦੱਸਣ।


ਨਾਲ ਹੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਆਪਣੀ ਗੱਲ ਕਈ ਵਾਰ ਕਹਿ ਚੁੱਕੇ ਹਾਂ। ਯੂਨੀਅਨ ਨੂੰ ਕਿਸਾਨਾਂ ਦੇ ਹਿੱਤ ਵਿੱਚ ਅਮਲੀ ਰੂਪ ਵਿੱਚ ਗੱਲ ਕਰਨੀ ਚਾਹੀਦੀ ਹੈ। ਤੋਮਰ ਨਾਲ ਇਸ ਗੱਲ ਬਾਤ ਤੋਂ ਸਾਫ਼ ਹੈ ਕਿ ਸਰਕਾਰ ਅਜੇ ਵੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪੱਖ ‘ਚ ਨਹੀਂ ਹੈ।


ਇਹ ਵੀ ਪੜ੍ਹੋ: ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਸੁਹਰਿਆ 'ਤੇ ਲੱਗ ਰਹੇ ਗੰਭੀਰ ਇਲਜ਼ਾਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904