ਪੜਚੋਲ ਕਰੋ
Advertisement
ਪੰਜਾਬ ਦੀ ਸੈਟੇਲਾਈਟ ਤਸਵੀਰ ਨੇ ਉਡਾਏ ਹੋਸ਼, ਚਾਰ-ਚੁਫੇਰੇ ਲਾਲੋ-ਲਾਲ
ਪੰਜਾਬ ਦੇ ਕਿਸਾਨ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਸਰਕਾਰ ਇਸ ਦਾ ਹੱਲ ਕੱਢਣ ਵਿੱਚ ਨਾਕਾਮਯਾਬ ਰਹੀ ਹੈ। ਪੰਜਾਬ ਵਿੱਚ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਮਗਰੋਂ ਕਿਸਾਨ ਖੁੱਲ੍ਹ ਕੇ ਪਰਾਲੀ ਸਾੜਨ ਲੱਗੇ ਹਨ।
ਚੰਡੀਗੜ੍ਹ: ਪੰਜਾਬ ਦੇ ਕਿਸਾਨ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਸਰਕਾਰ ਇਸ ਦਾ ਹੱਲ ਕੱਢਣ ਵਿੱਚ ਨਾਕਾਮਯਾਬ ਰਹੀ ਹੈ। ਪੰਜਾਬ ਵਿੱਚ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਮਗਰੋਂ ਕਿਸਾਨ ਖੁੱਲ੍ਹ ਕੇ ਪਰਾਲੀ ਸਾੜਨ ਲੱਗੇ ਹਨ।
ਕਾਬਲੋਗੌਰ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਝੋਨੇ ਦੀ ਵਾਢੀ ਜ਼ੋਰਾਂ ’ਤੇ ਹੈ ਤੇ ਪੰਜਾਬ ਦੇ ਕਿਸਾਨ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦੀ ਪਰਾਲੀ ਸਾੜ ਰਹੇ ਹਨ। ਸਰਕਾਰੀ ਰਿਪੋਰਟ ਮੁਤਾਬਕ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨ ਨੂੰ ਆਸ ਹੈ ਕਿ ਇਸ ਸਾਲ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣ ਕਰਕੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਘਟਣਗੀਆਂ।
ਯਾਦ ਰਹੇ 15 ਅਕਤੂਬਰ ਤੋਂ 15 ਨਵੰਬਰ ਦੇ ਅਰਸੇ ਨੂੰ ਕਾਫ਼ੀ ਨਾਜ਼ੁਕ ਮੰਨਿਆ ਜਾਂਦਾ ਹੈ, ਕਿਉਂਕਿ ਇਸੇ ਅਰਸੇ ਦੌਰਾਨ ਪੰਜਾਬ ਤੇ ਨਾਲ ਲੱਗਦੇ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵਧ ਘਟਨਾਵਾਂ ਵਾਪਰਦੀਆਂ ਹਨ। ਇਸ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ ਸਾਲ 11 ਅਕਤੂਬਰ ਤਕ ਸੂਬੇ ਵਿੱਚ ਝੋਨੇ ਦਾ ਨਾੜ ਸਾੜਨ ਦੀਆਂ 435 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਸ ਸਾਲ ਇਹ ਅੰਕੜਾ ਸ਼ੂਟ ਵੱਟ ਕੇ 630 ਨੂੰ ਜਾ ਪੁੱਜਾ ਹੈ। ਇਕੱਲੇ ਅੰਮ੍ਰਿਤਸਰ ਵਿੱਚ ਨਾੜ ਨੂੰ ਅੱਗ ਲਾਉਣ ਦੀਆਂ 295 ਘਟਨਾਵਾਂ ਵਾਪਰ ਚੁੱਕੀਆਂ ਹਨ। ਤਰਨ ਤਾਰਨ ਤੇ ਪਟਿਆਲਾ ਵਿੱਚ ਇਹ ਅੰਕੜਾ ਕ੍ਰਮਵਾਰ 126 ਤੇ 57 ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਸਕੱਤਰ ਕੇਐਸ ਪੰਨੂ ਨੇ ਕਿਹਾ ਕਿ ਸੈਟੇਲਾਈਟ ਰਾਹੀਂ ਲਈਆਂ ਤਸਵੀਰਾਂ ਨਾੜ ਸਾੜਨ ਨਾਲ ਸਬੰਧਤ ਘਟਨਾਵਾਂ ਦੀ ਅਸਲ ਤਸਵੀਰ ਪੇਸ਼ ਨਹੀਂ ਕਰਦੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘ਸੈਟੇਲਾਈਟ ਡੇਟਾ ਵਿੱਚ ਸ਼ਮਸ਼ਾਨਘਾਟ ਤੇ ਕੂੜੇ ਦੇ ਢੇਰਾਂ ਨੂੰ ਲੱਗੀਆਂ ਅੱਗਾਂ ਵੀ ਸ਼ਾਮਲ ਹਨ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਲਗਪਗ ਨਾਂਮਾਤਰ ਹਨ। ਉਂਜ ਇਸ ਸਾਲ ਕੁਲ ਮਿਲਾ ਕੇ ਪਿਛਲੇ ਸਾਲ ਦੀ ਨਿਸਬਤ ਨਾੜ ਨੂੰ ਅੱਗ ਲਾਉਣ ਦੇ ਕੇਸ ਘਟਣਗੇ।
ਪੰਨੂ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਾਲ 2016 ਵਿੱਚ 1 ਤੋਂ 10 ਅਕਤੂਬਰ ਤਕ ਪਰਾਲੀ ਸਾੜਨ ਦੇ 1714 ਕੇਸ ਸਾਹਮਣੇ ਆਏ ਸਨ, ਜੋ ਇਸ ਸਾਲ 430 ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਿੱਥੇ ਰਿਆਇਤੀ ਦਰਾਂ ’ਤੇ ਹੈਪੀ ਸੀਡਰ ਸਮੇਤ ਹੋਰ ਖੇਤੀ ਸੰਦ ਮੁਹੱਈਆ ਕੀਤੇ ਜਾ ਰਹੇ ਹਨ, ਉੱਥੇ ਨਾੜ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement