Stubble Burning in Punjab: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 218 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਸ਼ੁਰੂ ਹੋਣ ਦੇ ਨਾਲ ਹੀ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ।


ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਦਿੱਲੀ ਅਤੇ ਪੰਜਾਬ ਦੇ ਨਾਲ ਲੱਗਦੇ ਹੋਰ ਰਾਜਾਂ ਦਾ ਹਵਾ ਵੀ ਖ਼ਰਾਬ ਹੋ ਰਹੀ ਹੈ ਅਤੇ ਇੱਥੇ ਪ੍ਰਦੂਸ਼ਣ ਵਧ ਰਿਹਾ ਹੈ। ਹਰ ਸਾਲ ਪਰਾਲੀ ਸਾੜਨ ਦੀ ਸਮੱਸਿਆ ਕਾਰਨ ਦਿੱਲੀ-ਐਨਸੀਆਰ ਤੇ ਪੰਜਾਬ ਨਾਲ ਲੱਗਦੇ ਹੋਰ ਰਾਜਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।


ਇੱਕ ਹਫ਼ਤੇ ਵਿੱਚ 218% ਕੇਸ ਵਧੇ


ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPSB) ਅਨੁਸਾਰ 19 ਸਤੰਬਰ ਤੋਂ 20 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 2,942 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 13 ਤੋਂ 19 ਅਕਤੂਬਰ ਦਰਮਿਆਨ 2017 ਦੇ ਕੇਸ ਦਰਜ ਕੀਤੇ ਗਏ ਹਨ।


ਇਨ੍ਹਾਂ ਮਾਮਲਿਆਂ ਵਿੱਚ ਤਰਨਤਾਰਨ ਵਿੱਚ 728, ਅੰਮ੍ਰਿਤਸਰ ਵਿੱਚ 665, ਪਟਿਆਲਾ ਵਿੱਚ 279, ਲੁਧਿਆਣਾ ਵਿੱਚ 186, ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੇ 158 ਮਾਮਲੇ ਸਾਹਮਣੇ ਆਏ ਹਨ। ਚੰਗੀ ਗੱਲ ਇਹ ਹੈ ਕਿ ਪਠਾਨਕੋਟ ਵਿੱਚ ਅਜੇ ਤੱਕ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।


ਹੁਣ ਤੱਕ 13.46 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ


ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPSB) ਨੇ 19 ਅਕਤੂਬਰ ਤੱਕ 443 ਮਾਮਲਿਆਂ ਵਿੱਚ ਵਾਤਾਵਰਨ ਮੁਆਵਜ਼ੇ ਵਜੋਂ 13.46 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਹੁਣ ਤੱਕ ਪਰਾਲੀ ਸਾੜਨ ਵਾਲਿਆਂ ਤੋਂ ਸਿਰਫ਼ 5000 ਰੁਪਏ ਦੀ ਵਸੂਲੀ ਕੀਤੀ ਗਈ ਹੈ।


ਪੰਜਾਬ ਵਿੱਚ ਇਸ ਸਾਲ ਚੋਣਾਂ ਹੋਣੀਆਂ ਹਨ, ਇਸ ਲਈ ਇਸ ਸਾਲ ਹੋਰ ਸਾਲਾਂ ਵਾਂਗ ਬਹੁਤੀਆਂ ਐਫਆਈਆਰ ਦਰਜ ਨਹੀਂ ਹੋ ਰਹੀਆਂ। ਜਦੋਂ ਕਿ ਇਸ ਤੋਂ ਪਹਿਲਾਂ ਏਅਰ ਐਕਟ, 1981, ਸੀਆਰਪੀਸੀ ਦੀ ਧਾਰਾ 188 (ਜਨਤਕ ਸੇਵਕ ਦੁਆਰਾ ਨਿਯਮਤ ਤੌਰ 'ਤੇ ਜਾਰੀ ਕੀਤੇ ਹੁਕਮਾਂ ਦੀ ਅਵੱਗਿਆ) ਆਦਿ ਸਮੇਤ ਵੱਖ-ਵੱਖ ਐਕਟਾਂ ਤਹਿਤ ਕੇਸ ਦਰਜ ਕੀਤੇ ਗਏ ਸਨ।


ਇਹ ਵੀ ਪੜ੍ਹੋ: Gold Rate Today: ਸੋਨੇ ਦੀ ਚਮਕ ਥੋੜ੍ਹੀ ਪਈ ਫਿੱਕੀ, ਚਾਂਦੀ ਦੀ ਚਮਕ ਹੋਰ ਵਧੀ, ਜਾਣੋ ਅੱਜ ਦੀਆਂ ਕੀਮਤਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904