ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਨਾ ਤਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਯੋਗ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਕਰਕੇ ਉਹ ਮਜਬੂਰੀਵੱਸ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਵਾਤਾਵਰਨ ਪ੍ਰੇਮੀ ਹਨ ਤੇ ਅੱਗ ਨਹੀਂ ਲਾਉਣਾ ਚਾਹੁੰਦੇ ਪਰ ਸਰਕਾਰਾਂ ਦੀਆਂ ਨੀਤੀਆਂ ਕਿਸਾਨਾਂ ਨੂੰ ਅੱਗ ਲਾਉਣ ਲਈ ਮਜਬੂਰ ਕਰ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ 'ਤੇ ਕਾਰਵਾਈ ਕਰਨ ਪਹੁੰਚੇ ਅਧਿਕਾਰੀਆਂ ਦਾ ਜਥੇਬੰਦੀ ਵੱਲੋਂ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ। ਇਸ ਮੌਕੇ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਹਦਾਇਤ ਮਿਲਣ ਤੋਂ ਬਾਅਦ ਹੀ ਉਹ ਭੋਤਨਾ ਵਿੱਚ ਅੱਗ ਲਾਉਣ ਦੇ ਮੌਕਾ ਦੇਖਣ ਪਹੁੰਚੇ ਸਨ।