Stubble burning :  ਸੂਬੇ ਅੰਦਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਪੰਜਾਬ ਅੰਦਰ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ,ਜਿਸਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ। ਜੇਕਰ ਫਿਰੋਜ਼ਪੁਰ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ 'ਚ ਪਰਾਲੀ ਦੀ ਸਾਂਭ ਸੰਭਾਲ ਲਈ 1100 ਮਸ਼ੀਨਾਂ ਦਿੱਤੀਆਂ ਗਈਆਂ ਪਰ ਫਿਰੋਜ਼ਪੁਰ ਵਿੱਚ ਪਰਾਲੀ ਨੂੰ ਅੱਗ ਲਗਾਉਣ ਸਿਲਸਿਲਾ ਹਾਲੇ ਵੀ ਜਾਰੀ ਹੈ। 

 

 ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜਾ ਹਾਲਾਤਾਂ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ ਦੇ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।  ਉਥੇ ਹੀ ਰਾਹਗੀਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਦੂਸਰੇ ਪਾਸੇ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਹਦਾਇਤਾਂ ਤਾਂ ਜਾਰੀ ਕਰ ਰਹੀ ਹੈ ਪਰ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਕਦਮ ਨਹੀਂ ਚੁੱਕ ਰਹੀ। 

 

ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਪ੍ਰਬੰਧ ਨਹੀਂ ਹੈ  ਅਤੇ ਮਜਬੂਰੀ ਵੱਸ ਕਿਸਾਨਾਂ ਨੂੰ ਪਰਾਲੀ ਸਾੜਨੀ ਪੈ ਰਹੀ ਹੈ ਕਿਉਂਕਿ ਕੁੱਝ ਕੁ ਕਿਸਾਨਾਂ ਨੂੰ ਸਰਕਾਰ ਨੇ ਜੋ ਮਸ਼ੀਨਾਂ ਦਿੱਤੀਆਂ ਹਨ, ਉਹ ਬਹੁਤ ਵੱਡੀਆਂ ਹਨ ਅਤੇ ਛੋਟੇ ਕਿਸਾਨਾਂ ਕੋਲ ਐਨੇ ਵੱਡੇ ਟਰੈਕਟਰ ਨਹੀਂ ਹੈ,ਜੋ ਇਹਨਾਂ ਮਸ਼ੀਨਾਂ ਦੀ ਵਰਤੋਂ ਕਰ ਸਕਣ।  

 

ਇਸ ਲਈ ਸਰਕਾਰ ਕਿਸਾਨਾਂ ਨੂੰ ਪੂਰੇ ਸਾਧਨ ਦੇਵੇ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ  ਅਤੇ ਸਰਕਾਰ ਨੇ ਜੋ ਕਿਸਾਨਾਂ 'ਤੇ ਕਾਰਵਾਈ ਨਾ ਕਰਨ ਦੀ ਗੱਲ ਆਖੀ ਸੀ, ਉਸ ਤੇ ਵੀ ਸਰਕਾਰ ਖਰਾ ਉੱਤਰੇ ਕਿਉਂਕਿ ਕੁੱਝ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਨ ਭੇਜੇ ਜਾ ਰਹੇ ਹਨ, ਜੋ ਸਰਕਾਰ ਕਿਸਾਨਾਂ ਨਾਲ ਗਲਤ ਕਰ ਰਹੀ ਹੈ। ਉਨ੍ਹਾਂ ਕਿਹਾ ਅਗਰ ਸਰਕਾਰ ਨੇ ਇਸਨੂੰ ਬੰਦ ਨਾ ਕੀਤਾ ਤਾਂ ਸਰਕਾਰ ਖਿਲਾਫ਼ ਕਿਸਾਨ ਇਕੱਠੇ ਹੋਕੇ ਰੋਸ ਪ੍ਰਦਰਸ਼ਨ ਕਰਨਗੇ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।