ਕੈਪਟਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ
ਏਬੀਪੀ ਸਾਂਝਾ | 15 Oct 2019 05:42 PM (IST)
ਅੱਜਕੱਲ੍ਹ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਦਿੱਲੀ ਤੱਕ ਗਰਮਾਇਆ ਹੋਇਆ ਹੈ। ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਬੇੜੇ ਲਈ ਕੋਈ ਮੁਆਵਜ਼ਾ ਨਾ ਦੇਣ ਕਰਕੇ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਪੰਜਾਬ ਸਰਕਾਰ ਨੇ ਮੁਆਵਜ਼ਾ ਨਾ ਦੇਣ ਦਾ ਭਾਂਡਾ ਕੇਂਦਰ ਸਰਕਾਰ ਸਿਰ ਭੰਨ੍ਹਿਆ ਹੈ ਪਰ ਕਿਸਾਨਾਂ ਨੂੰ ਡਰਾਵੇ ਤੇ ਹੱਲਾਸ਼ੇਰੀ ਦੇ ਕੇ ਪਰਾਲੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਜ਼ਰੂਰ ਕੀਤੀਆਂ ਜਾ ਰਹੀਆਂ ਹਨ।
NEXT PREV
ਚੰਡੀਗੜ੍ਹ: ਅੱਜਕੱਲ੍ਹ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਦਿੱਲੀ ਤੱਕ ਗਰਮਾਇਆ ਹੋਇਆ ਹੈ। ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਬੇੜੇ ਲਈ ਕੋਈ ਮੁਆਵਜ਼ਾ ਨਾ ਦੇਣ ਕਰਕੇ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਪੰਜਾਬ ਸਰਕਾਰ ਨੇ ਮੁਆਵਜ਼ਾ ਨਾ ਦੇਣ ਦਾ ਭਾਂਡਾ ਕੇਂਦਰ ਸਰਕਾਰ ਸਿਰ ਭੰਨ੍ਹਿਆ ਹੈ ਪਰ ਕਿਸਾਨਾਂ ਨੂੰ ਡਰਾਵੇ ਤੇ ਹੱਲਾਸ਼ੇਰੀ ਦੇ ਕੇ ਪਰਾਲੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਜ਼ਰੂਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਸਰਗਰਮ ਹਨ। ਉਨ੍ਹਾਂ ਨੇ ਸੋਮਵਾਰ ਨੂੰ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਦਾ ਮੁੱਢ ਬੰਨ੍ਹਿਆ ਹੈ। ਕੈਪਟਨ ਨੇ ਕਿਸਾਨਾਂ ਦੇ ਗਰੁੱਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਤਜਰਬੇ ਤੇ ਮੁਹਾਰਤ ਨੂੰ ਹੋਰ ਕਿਸਾਨ ਵੀ ਵਰਤਣ। ਕੈਪਟਨ ਨੇ ਖੇਤੀਬਾੜੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਉਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਸਦਕਾ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 10 ਫ਼ੀਸਦੀ ਗਿਰਾਵਟ ਆਈ ਸੀ। ਇਸ ਸਾਲ ਇਸ ਦੇ ਹੋਰ ਵੀ ਚੰਗੇ ਨਤੀਜੇ ਆਉਣਗੇ। ਇਸ ਮੌਕੇ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦੇ ਕਿਸਾਨ ਸੁਰਜੀਤ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਅਮਲ ਲੰਬਾ ਸਮਾਂ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ, ਜੋ ਕਾਫ਼ੀ ਫ਼ਾਇਦੇਮੰਦ ਹੈ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇਵਾ ਦੇ ਕਿਸਾਨ ਗੁਰਬਚਨ ਸਿੰਘ ਨੇ ਕਿਸਾਨ ਭਾਈਚਾਰੇ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।