ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਸਥਿਤ ਰਾਸ਼ਟਰੀ ਰਾਜਧਾਨੀ ਖੇਤਰ ਦੇ ਅੱਠ ਜ਼ਿਲ੍ਹਿਆਂ ਵਿੱਚ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਇਸ ਮਹੀਨੇ ਪਰਾਲੀ ਸਾੜਨ ਦੀਆਂ ਕੁੱਲ 1,795 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 4,854 ਘੱਟ ਹਨ। ਕੇਂਦਰ ਦੇ ਹਵਾ ਗੁਣਵੱਤਾ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।


ਰਾਸ਼ਟਰੀ ਰਾਜਧਾਨੀ ਖੇਤਰ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਕਿਹਾ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਤਿਆਰ ਕੀਤੇ ਗਏ ਪ੍ਰੋਟੋਕੋਲ 'ਤੇ ਅਧਾਰਿਤ ਇੱਕ ਰਿਪੋਰਟ ਮੁਤਾਬਕ, ਝੋਨੇ ਦੀ ਰਹਿੰਦ -ਖੂੰਹਦ ਸਾੜਨ ਦੀਆਂ ਘਟਨਾਵਾਂ ਇੱਕ ਮਹੀਨੇ ਦੌਰਾਨ ਪੰਜਾਬ ਵਿੱਚ 64.49 ਫੀਸਦੀ, ਹਰਿਆਣਾ 18.28 ਫੀਸਦੀ ਅਤੇ ਉੱਤਰ ਪ੍ਰਦੇਸ਼ ਦੇ ਅੱਠ ਐਨਸੀਆਰ ਜ਼ਿਲ੍ਹਿਆਂ ਵਿੱਚ 47.61 ਫੀਸਦੀ ਘੱਟ ਹੋਈਆਂ ਹਨ, ਜਦੋਂ ਕਿ ਇਹ ਘਟਨਾਵਾਂ ਪਿਛਲੇ ਸਾਲ ਦੀ ਇਸੇ ਮਿਆਦ ਦੇ ਦੌਰਾਨ ਇਹ ਘਟਨਾਵਾਂ ਜ਼ਿਆਦਾ ਸੀ।


ਕਮਿਸ਼ਨ ਨੇ ਕਿਹਾ, “ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਅੱਠ ਐਨਸੀਆਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਰਹਿੰਦ -ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਇਸ ਸਾਲ ਕਾਫ਼ੀ ਘੱਟ ਗਈਆਂ ਹਨ, ਪਿਛਲੇ ਸਾਲ ਦੇ ਮੁਕਾਬਲੇ 2021 ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਘੱਟ ਹੋਈਆਂ ਹਨ। 14 ਅਕਤੂਬਰ ਤੱਕ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 1,795 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ 2020 ਵਿੱਚ ਇਸੇ ਸਮੇਂ ਦੌਰਾਨ ਹੋਈਆਂ 4,854 ਘਟਨਾਵਾਂ ਤੋਂ ਘੱਟ ਹਨ। ਐਨਫੋਰਸਮੈਂਟ ਏਜੰਸੀਆਂ ਨੇ ਹੁਣ ਤੱਕ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਐਨਸੀਆਰ ਜ਼ਿਲ੍ਹਿਆਂ ਵਿੱਚ 663 ਘਟਨਾਵਾਂ ਦੀ ਜਾਂਚ ਕੀਤੀ ਹੈ।


ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 1,286 ਘਟਨਾਵਾਂ


ਇਸ ਵਿੱਚ ਕਿਹਾ ਗਿਆ ਹੈ ਕਿ 252 ਮਾਮਲਿਆਂ ਵਿੱਚ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦਾ ਜੁਰਮਾਨਾ ਲਗਾਇਆ ਗਿਆ ਹੈ। ਮੌਜੂਦਾ ਸਾਲ ਦੌਰਾਨ, ਇਸੇ ਸਮੇਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 1,286 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 4,216 ਘਟਨਾਵਾਂ ਹੋਈਆਂ ਸੀ। ਇਸ ਦੇ ਨਾਲ ਹੀ ਹਰਿਆਣਾ 'ਚ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ 596 ਘਟਨਾਵਾਂ ਦੇ ਮੁਕਾਬਲੇ 487 ਅਜਿਹੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸੀ। ਦਿੱਲੀ ਅਤੇ ਰਾਜਸਥਾਨ ਦੇ ਦੋ ਐਨਸੀਆਰ ਜ਼ਿਲ੍ਹਿਆਂ ਤੋਂ ਪਰਾਲੀ ਸਾੜਨ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।


ਦੱਸ ਦਈਏ ਕਿ ਫਸਲਾਂ ਦੀ ਵਾਢੀ ਦੌਰਾਨ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਸੀਏਕਿਯੂਐਮ 15 ਸਤੰਬਰ ਤੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਅੱਠ ਐਨਸੀਆਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੀ ਹੈ।


ਇਹ ਵੀ ਪੜ੍ਹੋ: Punjab Corona Restrictions: ਕੋਵਿਡ -19 ਪਾਬੰਦੀਆਂ 31 ਅਕਤੂਬਰ ਤੱਕ ਵਧੀਆਂ, ਜਾਣੋ ਹੁਣ ਕੋਰੋਨਾ ਢਿੱਲ 'ਚ ਕੀ-ਕੀ ਸ਼ਾਮਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904