Stubble Burning: ਦੀਵਾਲੀ ਮਗਰੋਂ ਪਰਾਲੀ ਸਾੜਨ ਦੇ ਟੁੱਟੇ ਰਿਕਾਰਡ, ਹੁਣ ਤੱਕ 10,214 ਮਾਮਲੇ ਆਏ ਸਾਹਮਣੇ
ਪੰਜਾਬ ਵਿੱਚ 15 ਸਤੰਬਰ ਤੋਂ 28 ਅਕਤੂਬਰ ਤੱਕ ਪਰਾਲੀ ਸਾੜਨ ਦੇ 10,214 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 7100 ਤੋਂ ਵੱਧ ਯਾਨੀ ਤਕਰੀਬਨ 70% ਪਿਛਲੇ 5 ਦਿਨਾਂ ਵਿੱਚ ਹੀ ਸਾਹਮਣੇ ਆਏ ਹਨ।
Stubble Burning: ਦੀਵਾਲੀ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਣ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦੇ ਹੋਰ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ। ਪੰਜਾਬ ਵਿੱਚ 15 ਸਤੰਬਰ ਤੋਂ 28 ਅਕਤੂਬਰ ਤੱਕ ਪਰਾਲੀ ਸਾੜਨ ਦੇ 10,214 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 7100 ਤੋਂ ਵੱਧ ਯਾਨੀ ਤਕਰੀਬਨ 70% ਪਿਛਲੇ 5 ਦਿਨਾਂ ਵਿੱਚ ਹੀ ਸਾਹਮਣੇ ਆਏ ਹਨ।
ਭਾਰਤੀ ਖੇਤੀ ਖੋਜ ਸੰਸਥਾਨ ਆਈਏਆਰਆਈ (IARI-Indian Agricultural Research Institute) ਨੇ ਸ਼ੁੱਕਰਵਾਰ ਨੂੰ ਪੰਜਾਬ 'ਚ 2067 ਖੇਤਾਂ 'ਚ ਅੱਗ ਲੱਗਣ ਦੀ ਰਿਪੋਰਟ ਦਿੱਤੀ, ਜੋ ਇਸ ਸੀਜ਼ਨ 'ਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਇਸ ਨੇ ਸ਼ੁੱਕਰਵਾਰ ਨੂੰ ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਦੇ ਕ੍ਰਮਵਾਰ 124 ਤੇ 34 ਮਾਮਲੇ ਦਰਜ ਕੀਤੇ।
ਸੈਟੇਲਾਈਟ ਚਿੱਤਰਾਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ 10,214 ਮਾਮਲੇ ਸਾਹਮਣੇ ਆਏ ਜੋ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ ਪਰਾਲੀ ਸਾੜਨ ਦੀਆਂ 7,648 ਘਟਨਾਵਾਂ ਨਾਲੋਂ 33.5% ਵੱਧ ਹਨ। ਇਸ ਦੇ ਨਾਲ ਹੀ ਹਰਿਆਣਾ 'ਚ 1701 ਥਾਵਾਂ 'ਤੇ ਪਰਾਲੀ ਸਾੜੀ ਗਈ ਹੈ, ਜੋ ਪਿਛਲੇ ਸਾਲ ਨਾਲੋਂ ਲਗਪਗ 25 ਫੀਸਦੀ ਘੱਟ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ 2252 ਥਾਵਾਂ 'ਤੇ ਪਰਾਲੀ ਸਾੜੀ ਗਈ ਸੀ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਵਿੱਚ ਸਿਰਫ਼ 1701 ਥਾਵਾਂ 'ਤੇ ਹੀ ਪਰਾਲੀ ਸਾੜੀ ਗਈ ਹੈ। ਇਸ ਵਾਰ ਕੈਥਲ ਵਿੱਚ ਸਭ ਤੋਂ ਵੱਧ 464, ਕੁਰੂਕਸ਼ੇਤਰ ਵਿੱਚ 269, ਕਰਨਾਲ ਵਿੱਚ 234, ਫਤਿਹਾਬਾਦ ਵਿੱਚ 221, ਜੀਂਦ ਵਿੱਚ 161, ਅੰਬਾਲਾ ਵਿੱਚ 133 ਪਰਾਲੀ ਸਾੜੀ ਗਈ। ਇਸ ਸਬੰਧੀ ਸੂਬੇ ਭਰ ਵਿੱਚ 1041 ਚਲਾਨ ਕੀਤੇ ਗਏ ਹਨ। 25,50000 ਦਾ ਜੁਰਮਾਨਾ ਲਗਾਇਆ ਗਿਆ। ਦੂਜੇ ਪਾਸੇ ਕੈਥਲ ਦੇ ਡੀਸੀ ਨੇ ਸੀਵਾਨ ਦੇ 10, ਖਰੋੜੀ ਦੇ 6, ਫਰਾਲ ਤੇ ਪੀਡਲ ਦੇ 4-4 ਨੂੰ ਪਰਾਲੀ ਨੂੰ ਅੱਗ ਲਾਉਣ ਦੀ ਸੂਚਨਾ ਨਾ ਦੇਣ ਕਾਰਨ ਮੁਅੱਤਲ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।