ਚੰਡੀਗੜ੍ਹ: ਪੰਜਾਬ ਵਿੱਚ ਪਿੰਡਾਂ ਦੇ ਨੌਜਵਾਨ ਡੇਅਰੀ ਨਾਲ ਜੁੜੇ ਕਾਰੋਬਾਰ ਕਰਕੇ ਚੰਗੀ ਕਮਾਈ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਕਰਜ਼ ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਡੇਅਰੀ ਵਿਕਾਸ ਦੇ 9 ਸਿਖਲਾਈ ਕੇਂਦਰਾਂ ’ਤੇ ਹਰ ਸਾਲ 6 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਡੇਅਰੀ ਧੰਦੇ ਨਾਲ ਜੋੜਿਆ ਜਾ ਰਿਹਾ ਹੈ। ਲਗਪਗ 3000 ਨੌਜਵਾਨਾਂ ਨੂੰ ਬੈਂਕਾਂ ਤੋਂ ਆਸਾਨ ਦਰਾਂ ’ਤੇ ਕਰਜ਼ੇ ਦਿਵਾ ਕੇ ਨਵੇਂ ਡੇਅਰੀ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।
ਮੰਤਰੀ ਨੇ ਦਾਅਵਾ ਕੀਤਾ ਹੈ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਦੁੱਧ ਚੁਆਈ ਮਸ਼ੀਨਾਂ, ਪੱਠੇ ਵੱਢਣ ਵਾਲੀਆਂ ਮਸ਼ੀਨਾਂ, ਦੁੱਧ ਠੰਢਾ ਕਰਨ ਵਾਲੇ ਯੰਤਰ ਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਵਾਲੇ ਪਿੰਡ ਪੱਧਰ ਦੇ ਕਾਰਖਾਨਿਆਂ ’ਤੇ 25 ਤੋਂ 33 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਹਾਇਕ ਧੰਦੇ ਵਜੋਂ ਵੀ ਡੇਅਰੀ ਦਾ ਕੰਮ ਕਰਕੇ ਆਪਣੀ ਆਰਥਿਕ ਹਾਲਤ ਸੁਧਾਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਸ਼ੂਆਂ ਦੀ ਬਿਮਾਰੀ ਮੁਕਤ ਕਰਨ ਲਈ ਮੂੰਹ ਖੁਰ ਤੇ ਗਲ-ਘੋਟੂ ਦੇ ਮੁਫ਼ਤ ਟੀਕੇ ਲਾਏ ਜਾ ਰਹੇ ਹਨ।
ਪਿੰਡਾਂ ਦੇ ਨੌਜਵਾਨਾਂ ਲਈ ਖੁਸ਼ਖਬਰੀ! ਸਰਕਾਰ ਤੋਂ ਲਵੋ 25 ਤੋਂ 33 ਫੀਸਦੀ ਸਬਸਿਡੀ
ਏਬੀਪੀ ਸਾਂਝਾ
Updated at:
22 Dec 2019 01:55 PM (IST)
ਪੰਜਾਬ ਵਿੱਚ ਪਿੰਡਾਂ ਦੇ ਨੌਜਵਾਨ ਡੇਅਰੀ ਨਾਲ ਜੁੜੇ ਕਾਰੋਬਾਰ ਕਰਕੇ ਚੰਗੀ ਕਮਾਈ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਕਰਜ਼ ਤੇ ਸਬਸਿਡੀ ਦਿੱਤੀ ਜਾ ਰਹੀ ਹੈ।
- - - - - - - - - Advertisement - - - - - - - - -