ਪੜਚੋਲ ਕਰੋ
Advertisement
ਕਿਸਾਨਾਂ ਨੂੰ ਗੰਨਾ ਸਬਸਿਡੀ ਸਿੱਧੇ ਖਾਤਿਆਂ 'ਚ ਭੇਜਣ ਲਈ ਕੈਪਟਨ ਨੇ ਲਾਈ ਮੁਹਰ
ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਤੇ ਨਿੱਜੀ ਖੰਡ ਮਿੱਲਾਂ ਨੂੰ ਕੁਝ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 25 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਨੀਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।
ਇਹ ਸਬਸਿਡੀ ਸਿੱਧੇ ਤੌਰ ’ਤੇ ਗੰਨਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ। ਯਾਦ ਰਹੇ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ।In order to provide much-needed relief to the sugarcane growers and private sugar mills, the Punjab Cabinet led by Chief Minister @capt_amarinder Singh has given ex-post facto approval to disburse Rs. 25 per quintal directly in the accounts of sugarcane farmers. (1/2)... pic.twitter.com/syVX3sRTFs
— Government of Punjab (@PunjabGovtIndia) March 2, 2019
ਮੰਤਰੀ ਮੰਡਲ ਨੇ ਇਸ ਤੋਂ ਇਲਾਵਾ ਸ਼ਹੀਦ ਕੁਲਵਿੰਦਰ ਸਿੰਘ ਦੇ ਬਿਰਧ ਮਾਪਿਆਂ ਲਈ 10,000 ਮਹੀਨਾ ਵਿਸ਼ੇਸ਼ ਪੈਨਸ਼ਨ, ਪੱਤਰਕਾਰਾਂ ਲਈ ਪੈਨਸ਼ਨ, ਜਿਣਸਾਂ ਦੀ ਢੋਆ-ਢੁਆਈ ਲਈ ਆਨਲਾਈਨ ਬੋਲੀ ਅਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੇ ਫੈਸਲਿਆਂ 'ਤੇ ਸਹੀ ਪਾਈ।Another promise fulfilled: Punjab govt led by @capt_amarinder extends debt relief scheme to farm labourers and landless farming members of PACS, providing major relief to 2.85 lakh people, of which around 70% are Dalits. pic.twitter.com/7ZoxSw1o1K
— RaveenMediaAdvPunCM (@RT_MediaAdvPbCM) March 2, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਪੰਜਾਬ
Advertisement