ਪੜਚੋਲ ਕਰੋ
Advertisement
ਖੁਸ਼ਖਬਰੀ: ਗੰਨਾ ਕਿਸਾਨਾਂ ਦੇ ਖਾਤਿਆਂ 'ਚ ਆਵੇਗਾ ਬਕਾਇਆ
ਚੰਡੀਗੜ੍ਹ: ਪੰਜਾਬ 'ਚ ਗੰਨਾ ਕਾਸ਼ਤਕਾਰ ਬਕਾਇਆ ਰਕਮਾਂ ਲੈਣ ਲਈ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੁਸ਼ਕਲ ਬਣੀ ਹੋਈ ਸੀ, ਜਿਸ ਲਈ ਕਿਸਾਨ ਸੰਘਰਸ਼ ਦੇ ਰਾਹ ਉੱਤੇ ਪਏ ਹੋਏ ਸੀ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲ ਸਕੱਤਰ ਐਸ. ਕੇ. ਸੰਧੂ ਨੇ ਕਿਸਾਨਾਂ ਨੂੰ ਜਲਦੀ ਪੈਸੇ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਸੀ।
ਇਨ੍ਹਾਂ ਸ਼ਬਦਾਂ ਦੇ ਪ੍ਰਗਟਾਵਾ ਕੰਵਲਪ੍ਰੀਤ ਸਿੰਘ ਕਾਕੀ ਨੇ ਪੰਜਾਬ ਸਰਕਾਰ ਦੇ ਸਕੱਤਰ ਐਸ. ਕੇ. ਸੰਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਦੇ ਨਾਮ ਜਾਰੀ ਬਿਆਨ 'ਚ ਕੀਤਾ। ਉਨ੍ਹਾਂ ਕਿਹਾ ਕਿ ਸੰਧੂ ਵਲੋਂ ਦੱਸਿਆ ਗਿਆ ਹੈ ਕਿ 50 ਕਰੋੜ ਰੁਪਏ
ਜ਼ਿਲਾ ਖ਼ਜ਼ਾਨਾ ਦਫ਼ਤਰ ਵਿਚ ਪਹੁੰਚ ਜਾਣਗੇ ਅਤੇ ਬਾਕੀ ਬਚੇ 63 ਕਰੋੜ ਵੀ ਵੱਖ-ਵੱਖ ਜ਼ਿਲਿਆਂ ਦੇ ਖਜ਼ਾਨਾ ਦਫਤਰਾਂ 'ਚ ਪਹੁੰਚ ਜਾਣਗੇ। ਇਹ ਰਕਮਾਂ ਜ਼ਿਲਾ ਏਸੀਡੀਓ ਦਫ਼ਤਰ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ 'ਚ ਪਾਏ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਦੂਸਰੇ ਕਿਸਾਨ ਮਸਲਿਆਂ ਲਈ ਕਿਸਾਨਾਂ ਨਾਲ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement