ਸਰਕਾਰ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ : ਸੁਖਬੀਰ
ਏਬੀਪੀ ਸਾਂਝਾ | 29 Nov 2017 10:09 AM (IST)
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਕਿਸਾਨਾਂ ਦੀ ਕਰਜ਼ਾ ਮਾਫੀ ਤਾਂ ਨਹੀਂ ਹੋਈ, ਉਲਟਾ ਅੱਜ ਕਿਸਾਨ ਸ਼ਾਹੂਕਾਰਾਂ ਤੋਂ ਵਿਆਜ ਦਾ ਪੈਸਾ ਲੈ ਕੇ ਕਰਜ਼ੇ ਦੇ ਚੱਕਰਵਿਊ ਵਿਚ ਹੋਰ ਫਸਦੇ ਜਾ ਰਹੇ ਹਨ। ਸਦਨ 'ਚ ਕਾਂਗਰਸ ਦੀ ਚੁੱਪੀ 'ਤੇ ਸੁਖਬੀਰ ਨੇ ਕਿਹਾ ਕਿ ਕਾਂਗਰਸ ਸਰਕਾਰ ਮੁੱਦਿਆਂ 'ਤੇ ਬਹਿਸ ਕਰਨ ਤੋਂ ਭੱਜ ਰਹੀ ਹੈ। ਉਹ ਸਦਨ ਵਿਚ ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਤਾਂ ਹੁਣ ਆਪਣੇ ਖੁਦਕੁਸ਼ੀ ਨੋਟ ਵਿਚ ਵੀ ਮੁੱਖ ਮੰਤਰੀ ਦਾ ਨਾਂ ਲਿਖਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੂੰ ਪਤਾ ਹੈ ਕਿ ਉਸ ਕੋਲ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ। ਉਸ ਲਈ ਉਹ ਦੋ ਦਿਨਾਂ ਵਿਚ ਸਦਨ ਦੀ ਕਾਰਵਾਈ ਨੂੰ ਖਤਮ ਕਰ ਰਹੀ ਹੈ।