ਪੜਚੋਲ ਕਰੋ
Advertisement
ਭਗਵੰਤ ਮਾਨ 'ਦਿੱਲੀ ਮਾਡਲ' ਮੁਤਾਬਕ ਕਿਸਾਨਾਂ ਨੂੰ ਦੇਣਗੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ? ਖਹਿਰਾ, ਬੋਲੇ ਹੁਣ 'ਬਦਲਾਵ' ਦਾ ਟੈਸਟ
Punjab News : ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਤਬਾਹੀ ਮਚਾਈ ਹੈ। ਫਸਲਾਂ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਏਗਾ।
Punjab News : ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਤਬਾਹੀ ਮਚਾਈ ਹੈ। ਫਸਲਾਂ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਏਗਾ। ਉਧਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਭਗਵੰਤ ਮਾਨ ਨੂੰ ਬੇਮੌਸਮੀ ਬਾਰਸ਼ ਕਾਰਨ ਲਗਪਗ 1.5 ਲੱਖ ਹੈਕਟੇਅਰ ਝੋਨੇ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ “ਦਿੱਲੀ ਮਾਡਲ” ਲਾਗੂ ਕਰਨ ਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕੇਜਰੀਵਾਲ ਦੁਆਰਾ ਕੀਤੇ ਗਏ ਸਵਾਮੀਨਾਥਨ ਫਾਰਮੂਲੇ ਅਨੁਸਾਰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ। ਇਹ “ਬਦਲਾਵ” ਦਾ ਟੈਸਟ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਭਗਵੰਤ ਮਾਨ ਨੂੰ ਬੇਮੌਸਮੀ ਬਾਰਸ਼ ਕਾਰਨ ਲਗਪਗ 1.5 ਲੱਖ ਹੈਕਟੇਅਰ ਝੋਨੇ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ “ਦਿੱਲੀ ਮਾਡਲ” ਲਾਗੂ ਕਰਨ ਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕੇਜਰੀਵਾਲ ਦੁਆਰਾ ਕੀਤੇ ਗਏ ਸਵਾਮੀਨਾਥਨ ਫਾਰਮੂਲੇ ਅਨੁਸਾਰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ। ਇਹ “ਬਦਲਾਵ” ਦਾ ਟੈਸਟ ਹੈ।
I urge @BhagwantMann to implement “Delhi model” to compensate colossal damage to approx 1.5 Lac hectares paddy crop due to incessant & untimely rains & offer 50K per acre as per Swaminathan formula promised by @ArvindKejriwal Kejriwal before polls. Its a litmus test of “Badlav” pic.twitter.com/JeCIpw1y9r
— Sukhpal Singh Khaira (@SukhpalKhaira) September 26, 2022
ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਇੱਕ ਟਵੀਟ ਰਾਹੀਂ ਪੰਜਾਬ ਕਾਂਗਰਸ ਤੋਂ ਮੰਗ ਕੀਤੀ ਸੀ ਕਿ ‘ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ (Punjab Farmer) ਨੂੰ ਜਲਦੀ ਤੋਂ ਜਲਦੀ ਉਚਿਤ ਮੁਆਵਜ਼ਾ ਦਿੱਤਾ ਜਾਵੇ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ 'ਮੈਂ ਦਿੱਲੀ ਦੇ ਸਾਰੇ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਨੂੰ ਉਦਾਸ ਹੋਣ ਦੀ ਲੋੜ ਨਹੀਂ ਹੈ। ਮੈਂ ਨਹੀਂ ਹਾਂ ਕੀ ਇਹ ਤੁਹਾਡੀ ਸਰਕਾਰ ਨਹੀਂ ਹੈ ? ਅਸੀਂ ਤੁਹਾਡੀ ਹਰ ਮੁਸੀਬਤ ਵਿੱਚ ਤੁਹਾਡੇ ਨਾਲ ਖੜੇ ਹਾਂ। ਪਿਛਲੇ ਪੰਜ-ਛੇ ਸਾਲਾਂ ਤੋਂ ਜਦੋਂ ਵੀ ਕਿਸਾਨਾਂ ਦੀਆਂ ਫਸਲਾਂ ਕਿਸੇ ਕਾਰਨ ਬਰਬਾਦ ਹੋਈਆਂ ਤਾਂ ਤੁਹਾਡੀ ਸਰਕਾਰ ਨੇ ਅੱਗੇ ਆ ਕੇ ਤੁਹਾਡਾ ਸਾਥ ਦਿੱਤਾ। ਹਰ ਵਾਰ ਅਸੀਂ ਆਪਣੇ ਕਿਸਾਨ ਭਰਾਵਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦਿੱਤਾ। ਇਹ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ।पंजाब के कई इलाकों में बेमौसम बरसात से किसानों की पकी तैयार फसल खराब हो गई है. दिल्ली के किसानों को हम ₹50,000 प्रति हेक्टेयर के हिसाब से मुआवजा दे रहे हैं. मैं पंजाब के सीएम चन्नी जी से अपील करता हूं कि पंजाब के किसानों को भी उचित मुआवजा जल्द से जल्द दें.
— Arvind Kejriwal (@ArvindKejriwal) October 26, 2021ਇਸ ਦੇ ਇਲਾਵਾ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, ''ਜਦੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਕਰਦਾ ਹੈ, ਤਾਂ ਮੈਨੂੰ ਬਹੁਤ ਦੁੱਖ ਹੁੰਦਾ ਹੈ। ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਪਰ ਹੋਰਨਾਂ ਪਾਰਟੀਆਂ ਤੇ ਆਗੂਆਂ ਨੂੰ ਕੋਈ ਦੁੱਖ ਨਹੀਂ ਹੁੰਦਾ। ਜੇਕਰ ਐਨੀ ਸੰਵੇਦਨਾ ਇਨ੍ਹਾਂ ਲੀਡਰਾਂ 'ਚ ਹੁੰਦੀ ਤਾਂ ਦੇਸ਼ ਦਾ ਕਿਸਾਨ, ਖੇਤ ਮਜ਼ਦੂਰ ਅਤੇ ਖੇਤੀਬਾੜੀ 'ਤੇ ਨਿਰਭਰ ਸਾਰੇ ਕੰਮ -ਧੰਦੇ ਅਤੇ ਕਾਰੋਬਾਰ ਅਜਿਹੇ ਸੰਕਟਾਂ ਦਾ ਸਾਹਮਣਾ ਨਾ ਕਰਦੇ ਹੁੰਦੇ।''
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement