Punjab News : ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਤਬਾਹੀ ਮਚਾਈ ਹੈ। ਫਸਲਾਂ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਏਗਾ। ਉਧਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਭਗਵੰਤ ਮਾਨ ਨੂੰ ਬੇਮੌਸਮੀ ਬਾਰਸ਼ ਕਾਰਨ ਲਗਪਗ 1.5 ਲੱਖ ਹੈਕਟੇਅਰ ਝੋਨੇ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ “ਦਿੱਲੀ ਮਾਡਲ” ਲਾਗੂ ਕਰਨ ਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕੇਜਰੀਵਾਲ ਦੁਆਰਾ ਕੀਤੇ ਗਏ ਸਵਾਮੀਨਾਥਨ ਫਾਰਮੂਲੇ ਅਨੁਸਾਰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਅਪੀਲ ਕਰਦਾ ਹਾਂ। ਇਹ “ਬਦਲਾਵ” ਦਾ ਟੈਸਟ ਹੈ।



 




ਇਸ ਦੇ ਇਲਾਵਾ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, ''ਜਦੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਕਰਦਾ ਹੈ, ਤਾਂ ਮੈਨੂੰ ਬਹੁਤ ਦੁੱਖ ਹੁੰਦਾ ਹੈ। ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਪਰ ਹੋਰਨਾਂ ਪਾਰਟੀਆਂ ਤੇ ਆਗੂਆਂ ਨੂੰ ਕੋਈ ਦੁੱਖ ਨਹੀਂ ਹੁੰਦਾ। ਜੇਕਰ ਐਨੀ ਸੰਵੇਦਨਾ ਇਨ੍ਹਾਂ ਲੀਡਰਾਂ 'ਚ ਹੁੰਦੀ ਤਾਂ ਦੇਸ਼ ਦਾ ਕਿਸਾਨ, ਖੇਤ ਮਜ਼ਦੂਰ ਅਤੇ ਖੇਤੀਬਾੜੀ 'ਤੇ ਨਿਰਭਰ ਸਾਰੇ ਕੰਮ -ਧੰਦੇ ਅਤੇ ਕਾਰੋਬਾਰ ਅਜਿਹੇ ਸੰਕਟਾਂ ਦਾ ਸਾਹਮਣਾ ਨਾ ਕਰਦੇ ਹੁੰਦੇ।''