ਪੜਚੋਲ ਕਰੋ

ਕਿਸਾਨੀ ਕਰਜ਼ ਮੁਆਫ਼ੀ ਬਾਰੇ ਮੋਦੀ ਦੇ ਬਿਆਨਾਂ 'ਤੇ ਕਾਂਗਰਸ ਤੇਵਰ ਤਲਖ਼

ਅੰਮ੍ਰਿਤਸਰ: ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚੌਕੀਦਾਰ ਹੀ ਨਹੀਂ, ਬਲਕਿ ਚੋਰ ਵੀ ਹਨ। ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ ਧਰਮਸ਼ਾਲਾ ਰੈਲੀ ਦੌਰਾਨ ਕਿਸਾਨਾਂ ਬਾਰੇ ਦਿੱਤੇ ਬਿਆਨ ਬਾਰੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਝੂਠ ਬੋਲਿਆ ਹੈ। ਯਾਦ ਰਹੇ ਕਿ ਧਰਮਸ਼ਾਲ ਰੈਲੀ ਦੌਰਾਨ ਮੋਦੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਮੋਦੀ ਦੇ ਇਸ ਬਿਆਨ ’ਤੇ ਸਪਸ਼ਟੀਕਰਨ ਦਿੰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3500 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ। ਪੀਐਮ ਨੇ ਝੂਠ ਬੋਲ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਭੁੱਕਿਆ ਹੈ। ਦਰਅਸਲ ਜਾਖੜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਮੁੱਦੇ ਬਾਰੇ ਮੋਦੀ ’ਤੇ ਖ਼ੂਬ ਨਿਸ਼ਾਨੇ ਲਾਏ। ਜਾਖੜ ਨੇ ਕਿਹਾ ਕਿ ਮੋਦੀ ਨੇ ਪ੍ਰਧਾਨ ਮੰਤਰੀ ਦੇ ਵੱਕਾਰ ਨੂੰ ਠੇਸ ਪਹੁੰਚਾਈ ਹੈ। ਹੁਣ ਤਕ ਪੰਜਾਬ ਵਿੱਚ 4 ਲੱਖ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋ ਚੁੱਕੇ ਹਨ। ਅਜਿਹੇ ਵਿੱਚ ਮੋਦੀ ਨੂੰ ਇਸ ਤਰ੍ਹਾਂ ਦਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਮੋਦੀ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਨੂੰ ਥਾਪੜਾ ਦੇਣਗੇ। ਉਨ੍ਹਾਂ ਸੋਚਿਆ ਸੀ ਕਿ ਮੋਦੀ ਵੀ ਮਨਮੋਹਣ ਸਿੰਘ ਸਰਕਾਰ ਵਾਂਗ ਕੋਈ ਕਿਸਾਨੀ ਬਾਰੇ ਕੋਈ ਵੱਡਾ ਐਲਾਨ ਕਰਨਗੇ ਪਰ ਇੰਝ ਹੋਇਆ ਨਹੀਂ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਵੀ ਇਹ ਮੁੱਦਾ ਚੁੱਕਣਗੇ। ਇਹ ਵੀ ਪੜ੍ਹੋ-  ਕਿਸਾਨਾਂ ਦੀ ਕਰਜ਼ ਮਾਫੀ 'ਤੇ ਮੋਦੀ ਦੇ ਕਾਂਗਰਸ ਨੂੰ ਰਗੜੇ ਇਸ ਮੌਕੇ ਸਾਬਕਾ ਪੀਐਮ ਮਨਮੋਹਨ ਸਿੰਘ ’ਤੇ ਆਧਾਰਿਤ ਫ਼ਿਲਮ ‘ਦ ਐਕਸੀਡੈਂਟਲ ਪੀਐਮ’ ਬਾਰੇ ਬੋਲਦਿਆਂ ਕਿਹਾ ਕਿ ਸਾਬਕਾ ਪੀਐਮ ਮਨਮੋਹਨ ਸਿੰਘ ਦੀ ਸਖ਼ਸ਼ੀਅਤ ਵਿਗਾੜਨ ਦਾ ਦਾ ਜੋ ਕੰਮ ਕੀਤਾ ਗਿਆ ਹੈ, ਉਸ ਤੋਂ ਡਰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਇਸ ਬਾਰੇ ਸਪਸ਼ਟੀਕਰਨ ਦੇ ਕੇ ਆਪਣਾ ਪੱਖ ਰੱਖਣ ਦੀ ਲੋੜ ਹੈ। ਮਨਮੋਹਨ ਸਿੰਘ ਐਕਸੀਡੈਂਟਲ ਪੀਐਮ ਨਹੀਂ, ਬਲਕਿ ਫ਼ਖ਼ਰ-ਏ-ਹਿੰਦ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪੂਰਾ ਵਿਸ਼ਵ ਉਨ੍ਹਾਂ ਦਾ ਲੋਹਾ ਮੰਨਦਾ ਸੀ। ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ਼ ਮਲਣ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਦਰਅਸਲ ਅਕਾਲੀ ਦਲ ਆਪਣੀਆਂ ਨਾਕਾਮਯਾਬੀਆਂ ਤੇ ਹੋਰ ਮਾਮਲਿਆਂ ’ਤੇ ਪਰਦੇ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਇਲਾਵਾ ਹਾਲੇ ਤਕ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਕੰਮ ਸ਼ੁਰੂ ਨਾ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਬੀਜੇਪੀ ਸਾਰਾ ਕ੍ਰੈਡਿਟ ਆਪਣੇ ਨਾਂ ਲੈਣ ਲਈ ਇਹ ਸਭ ਕਰ ਰਹੀ ਹੈ। ਉਨ੍ਹਾਂ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ ਧਰਮ ਦੇ ਨਾਂ ’ਤੇ ਸਿਆਸਤ ਨਾ ਕੀਤੀ ਜਾਏ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget