Farmer Loan Waiver: ਕਿਸਾਨਾਂ ਦਾ ਕਰਜ਼ਾ ਮੁਆਫ, ਇਸ ਰਾਜ ਦੀ ਸਰਕਾਰ ਵੱਲੋਂ ਵੱਡਾ ਐਲਾਨ, 18 ਜੁਲਾਈ ਤੱਕ ਹੋ ਜਾਵੇਗੀ ਸਾਰੀ ਪੇਮੈਂਟ
Farmer Loan Waiver: ਕਿਸਾਨਾਂ ਦੇ ਲਈ ਇੱਕ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਇਸ ਰਾਜ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਜਿਸ ਨਾਲ ਲੋੜਵੰਦ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਆਓ ਜਾਣਦੇ ਹਾਂ ਕਿਸ ਰਾਜ ਦੇ ਵਿੱਚ...
Farmer Loan Waiver: ਇਸ ਰਾਜ ਤੋਂ ਕਿਸਾਨ ਦੇ ਲਈ ਚੰਗੀ ਖਬਰ ਨਿਕਲ ਕੇ ਆਈ ਹੈ। ਜਿੱਥੇ ਸਰਕਾਰ ਵੱਲੋਂ ਅਹਿਮ ਕੰਮ ਕਰਦੇ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਿਸ ਦੀ ਅਦਾਇਗੀ 18 ਜੁਲਾਈ ਤੱਕ ਕਰ ਦਿੱਤੀ ਜਾਵੇਗੀ। ਆਓ ਜਾਣਦੇ ਹਾਂ ਕਿਸੇ ਰਾਜ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ ਹੋਏ ਹਨ।
ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ 1 ਲੱਖ ਰੁਪਏ ਤੱਕ ਦੇ ਖੇਤੀ ਕਰਜ਼ਿਆਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਤੇਲੰਗਾਨਾ ਦੇ ਸੀਐਮਓ ਵੱਲੋਂ ਦੱਸਿਆ ਗਿਆ ਕਿ ਬੈਂਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਵੱਲੋਂ ਲਏ ਗਏ ਕਰਜ਼ੇ ਦੀ ਅਦਾਇਗੀ 18 ਜੁਲਾਈ 2024 ਤੱਕ ਕਰ ਦਿੱਤੀ ਜਾਵੇਗੀ। ਸਰਕਾਰ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਬੈਂਕਰਾਂ ਨੇ ਸਰਕਾਰ ਵੱਲੋਂ ਕਰਜ਼ਾ ਮੁਆਫੀ ਲਈ ਜਾਰੀ ਕੀਤੀ ਰਾਸ਼ੀ ਕਿਸੇ ਹੋਰ ਖਾਤੇ ਵਿੱਚ ਜਮ੍ਹਾ ਕਰਵਾਈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦੇ ਨਿਰਦੇਸ਼ ਦਿੱਤੇ ਸਨ
ਤੇਲੰਗਾਨਾ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਐਮਐਲਸੀ ਮੰਗਲਵਾਰ ਯਾਨੀਕਿ ਅੱਜ 16 ਜੁਲਾਈ ਨੂੰ ਕਰਜ਼ਾ ਮੁਆਫੀ ਤੋਂ ਲਾਭ ਪ੍ਰਾਪਤ ਕਿਸਾਨਾਂ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਤੇਲੰਗਾਨਾ ਸਰਕਾਰ ਨੇ 2 ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕਰਨ ਦਾ ਨਿਰਦੇਸ਼ ਦਿੱਤਾ ਸੀ।
ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਦਸੰਬਰ, 2018 ਨੂੰ ਜਾਂ ਇਸ ਤੋਂ ਬਾਅਦ ਦਿੱਤੇ ਗਏ ਖੇਤੀ ਕਰਜ਼ੇ ਮੁਆਫ਼ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਜਿਨ੍ਹਾਂ ਦੀ ਅਦਾਇਗੀ 9 ਦਸੰਬਰ, 2023 ਤੱਕ ਕੀਤੀ ਜਾਣੀ ਸੀ। ਇਸਦੀ ਪ੍ਰਕਿਰਿਆ ਵੀਰਵਾਰ (18 ਜੁਲਾਈ 2024) ਤੋਂ ਸ਼ੁਰੂ ਹੋਵੇਗੀ ਅਤੇ 15 ਅਗਸਤ ਤੱਕ ਖਤਮ ਹੋ ਜਾਵੇਗੀ।
Hyderabad: Telangana CM Revanth Reddy announces Farm Loan waiver of up to Rs. 1 lakh to be implemented from July 18. The money would be deposited to the farmers' loan accounts by the evening of July 18. Clear instructions have been given to bankers that the loan waiver funds…
— ANI (@ANI) July 16, 2024
ਤੇਲੰਗਾਨਾ ਸਰਕਾਰ ਵੱਲੋਂ ਜਾਰੀ ਹਦਾਇਤਾਂ
ਸਰਕਾਰ ਨੇ ਕਿਹਾ ਕਿ ਸਿਵਲ ਸਪਲਾਈ ਵਿਭਾਗ ਦੇ ਪੀਡੀਐਸ ਕਾਰਡਾਂ ਦੇ ਡੇਟਾਬੇਸ ਦੀ ਵਰਤੋਂ ਕਿਸਾਨ ਪਰਿਵਾਰਾਂ ਦੀ ਪਛਾਣ ਕਰਨ ਲਈ ਕੀਤੀ ਜਾਵੇਗੀ। ਪਰਿਵਾਰ ਵਿੱਚ ਇਸਦਾ ਮੁਖੀ, ਉਸਦਾ ਜੀਵਨ ਸਾਥੀ, ਬੱਚੇ ਅਤੇ ਹੋਰ ਸ਼ਾਮਲ ਹੋਣਗੇ।
ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਜ਼ਾ ਮੁਆਫ਼ੀ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਬੈਂਕ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਨੋਡਲ ਅਫਸਰ ਰਾਜ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਅਤੇ ਐਨਆਈਸੀ ਵਿਚਕਾਰ ਤਾਲਮੇਲ ਦਾ ਕੰਮ ਕਰੇਗਾ।