Farmer Loan Waiver: ਇਸ ਰਾਜ ਤੋਂ ਕਿਸਾਨ ਦੇ ਲਈ ਚੰਗੀ ਖਬਰ ਨਿਕਲ ਕੇ ਆਈ ਹੈ। ਜਿੱਥੇ ਸਰਕਾਰ ਵੱਲੋਂ ਅਹਿਮ ਕੰਮ ਕਰਦੇ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਿਸ ਦੀ ਅਦਾਇਗੀ 18 ਜੁਲਾਈ ਤੱਕ ਕਰ ਦਿੱਤੀ ਜਾਵੇਗੀ। ਆਓ ਜਾਣਦੇ ਹਾਂ ਕਿਸੇ ਰਾਜ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ ਹੋਏ ਹਨ।
ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ 1 ਲੱਖ ਰੁਪਏ ਤੱਕ ਦੇ ਖੇਤੀ ਕਰਜ਼ਿਆਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਤੇਲੰਗਾਨਾ ਦੇ ਸੀਐਮਓ ਵੱਲੋਂ ਦੱਸਿਆ ਗਿਆ ਕਿ ਬੈਂਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਵੱਲੋਂ ਲਏ ਗਏ ਕਰਜ਼ੇ ਦੀ ਅਦਾਇਗੀ 18 ਜੁਲਾਈ 2024 ਤੱਕ ਕਰ ਦਿੱਤੀ ਜਾਵੇਗੀ। ਸਰਕਾਰ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਬੈਂਕਰਾਂ ਨੇ ਸਰਕਾਰ ਵੱਲੋਂ ਕਰਜ਼ਾ ਮੁਆਫੀ ਲਈ ਜਾਰੀ ਕੀਤੀ ਰਾਸ਼ੀ ਕਿਸੇ ਹੋਰ ਖਾਤੇ ਵਿੱਚ ਜਮ੍ਹਾ ਕਰਵਾਈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦੇ ਨਿਰਦੇਸ਼ ਦਿੱਤੇ ਸਨ
ਤੇਲੰਗਾਨਾ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਐਮਐਲਸੀ ਮੰਗਲਵਾਰ ਯਾਨੀਕਿ ਅੱਜ 16 ਜੁਲਾਈ ਨੂੰ ਕਰਜ਼ਾ ਮੁਆਫੀ ਤੋਂ ਲਾਭ ਪ੍ਰਾਪਤ ਕਿਸਾਨਾਂ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਤੇਲੰਗਾਨਾ ਸਰਕਾਰ ਨੇ 2 ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕਰਨ ਦਾ ਨਿਰਦੇਸ਼ ਦਿੱਤਾ ਸੀ।
ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਦਸੰਬਰ, 2018 ਨੂੰ ਜਾਂ ਇਸ ਤੋਂ ਬਾਅਦ ਦਿੱਤੇ ਗਏ ਖੇਤੀ ਕਰਜ਼ੇ ਮੁਆਫ਼ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਜਿਨ੍ਹਾਂ ਦੀ ਅਦਾਇਗੀ 9 ਦਸੰਬਰ, 2023 ਤੱਕ ਕੀਤੀ ਜਾਣੀ ਸੀ। ਇਸਦੀ ਪ੍ਰਕਿਰਿਆ ਵੀਰਵਾਰ (18 ਜੁਲਾਈ 2024) ਤੋਂ ਸ਼ੁਰੂ ਹੋਵੇਗੀ ਅਤੇ 15 ਅਗਸਤ ਤੱਕ ਖਤਮ ਹੋ ਜਾਵੇਗੀ।
ਤੇਲੰਗਾਨਾ ਸਰਕਾਰ ਵੱਲੋਂ ਜਾਰੀ ਹਦਾਇਤਾਂ
ਸਰਕਾਰ ਨੇ ਕਿਹਾ ਕਿ ਸਿਵਲ ਸਪਲਾਈ ਵਿਭਾਗ ਦੇ ਪੀਡੀਐਸ ਕਾਰਡਾਂ ਦੇ ਡੇਟਾਬੇਸ ਦੀ ਵਰਤੋਂ ਕਿਸਾਨ ਪਰਿਵਾਰਾਂ ਦੀ ਪਛਾਣ ਕਰਨ ਲਈ ਕੀਤੀ ਜਾਵੇਗੀ। ਪਰਿਵਾਰ ਵਿੱਚ ਇਸਦਾ ਮੁਖੀ, ਉਸਦਾ ਜੀਵਨ ਸਾਥੀ, ਬੱਚੇ ਅਤੇ ਹੋਰ ਸ਼ਾਮਲ ਹੋਣਗੇ।
ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਜ਼ਾ ਮੁਆਫ਼ੀ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਬੈਂਕ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਨੋਡਲ ਅਫਸਰ ਰਾਜ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਅਤੇ ਐਨਆਈਸੀ ਵਿਚਕਾਰ ਤਾਲਮੇਲ ਦਾ ਕੰਮ ਕਰੇਗਾ।