ਪੜਚੋਲ ਕਰੋ

Punjab News: ਮਾਨ ਸਰਕਾਰ ਦੀ ਮਿਹਤਨ ਨੂੰ ਪਿਆ ਬੂਰ ! ਬਾਗ਼ਬਾਨੀ ਅਧੀਨ ਰਕਬਾ ਵਧ ਕੇ ਹੋਇਆ 4,81,616 ਹੈਕਟੇਅਰ

ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਸਬੂਤ ਹੈ।

 Punjab News: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ। 

ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ ਸਬਜ਼ੀਆਂ ਦੀ ਕਾਸ਼ਤ ਅਧੀਨ ਰਕਬਾ 35,009 ਹੈਕਟੇਅਰ ਦੇ ਵੱਡੇ ਵਾਧੇ ਨਾਲ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। 

ਚੇਤਨ ਸਿੰਘ ਜੌੜਾਮਾਜਰਾ ਨੇ ਖੁੰਬਾਂ ਦੀ ਕਾਸ਼ਤ, ਮੇਂਥਾ ਤੇਲ ਅਤੇ ਹਲਦੀ ਦੇ ਉਤਪਾਦਨ ਵਿੱਚ ਵਾਧੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਜਾਵਟੀ ਫੁੱਲਾਂ ਦੀ ਕਾਸ਼ਤ ਅਧੀਨ ਰਕਬਾ 1,728 ਹੈਕਟੇਅਰ ਤੋਂ ਵੱਧ ਕੇ 2,050 ਹੈਕਟੇਅਰ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਬਾਗ਼ਬਾਨੀ ਵਿਭਾਗ ਦੇ ਅਣਥੱਕ ਯਤਨਾਂ ਅਤੇ ਪੰਜਾਬ ਵਿੱਚ ਖੇਤੀਬਾੜੀ ਵਿਭਿੰਨਤਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰ-ਦਰਸ਼ੀ ਸੋਚ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਧੀਨ ਬਾਗ਼ਬਾਨੀ ਦੀ ਕਾਸ਼ਤ ਵਿੱਚ ਵਾਧਾ ਟਿਕਾਊ ਖੇਤੀ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਅਹਿਮ ਸਿੱਧ ਹੋਵੇਗਾ। 

ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਸਬੂਤ ਹੈ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਸੋਧੇ ਹੋਏ ਨਵੇਂ ਨਰਸਰੀ ਨਿਯਮ ਵੀ ਜਾਰੀ ਕੀਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget