ਪੜਚੋਲ ਕਰੋ

ਪੰਜਾਬ 'ਚ ਖੁਦਕੁਸ਼ੀਆਂ ਦੀ ਦਿਲ ਦਹਿਲਾਉਣ ਵਾਲੀ ਕਹਾਣੀ

ਖੁਦਕੁਸ਼ੀਆਂ ਪੰਜਾਬ ਦੀ ਦੁੱਖਦੀ ਰਗ਼ ਹੈ ਜਿਸ 'ਤੇ ਹੱਥ ਰੱਖਦਿਆਂ ਹੀ ਅਮੀਰ ਕਹਿ ਜਾਣ ਵਾਲੇ ਸੂਬੇ ਦੀ ਤਬੀਅਤ ਦਾ ਪਤਾ ਲੱਗ ਜਾਂਦਾ ਹੈ। ਕੈਪਟਨ ਸਰਕਾਰ ਨੇ ਕਰਜ਼ੇ 'ਤੇ ਲਕੀਰ ਫੇਰ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਦਾ ਵਾਅਦਾ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਬਰਨਾਲਾ ਦੇ ਪਿੰਡ ਭੋਤਨਾ ਦਾ ਕਹਾਣੀ ਪੰਜਾਬ ਦਾ ਅਸਲ ਸੱਚ ਪੇਸ਼ ਕਰਦੀ ਹੈ।

ਬਰਨਾਲਾ: ਖੁਦਕੁਸ਼ੀਆਂ ਪੰਜਾਬ ਦੀ ਦੁੱਖਦੀ ਰਗ਼ ਹੈ ਜਿਸ 'ਤੇ ਹੱਥ ਰੱਖਦਿਆਂ ਹੀ ਅਮੀਰ ਕਹਿ ਜਾਣ ਵਾਲੇ ਸੂਬੇ ਦੀ ਤਬੀਅਤ ਦਾ ਪਤਾ ਲੱਗ ਜਾਂਦਾ ਹੈ। ਕੈਪਟਨ ਸਰਕਾਰ ਨੇ ਕਰਜ਼ੇ 'ਤੇ ਲਕੀਰ ਫੇਰ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਦਾ ਵਾਅਦਾ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਬਰਨਾਲਾ ਦੇ ਪਿੰਡ ਭੋਤਨਾ ਦਾ ਕਹਾਣੀ ਪੰਜਾਬ ਦਾ ਅਸਲ ਸੱਚ ਪੇਸ਼ ਕਰਦੀ ਹੈ।

ਪੰਜਾਬ 'ਚ ਖੁਦਕੁਸ਼ੀਆਂ ਦੀ ਦਿਲ ਦਹਿਲਾਉਣ ਵਾਲੀ ਕਹਾਣੀ

ਬਰਨਾਲਾ ਜ਼ਿਲ੍ਹੇ ਦੇ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਵਿੱਚ ਕਰਜ਼ੇ ਦੇ ਸਤਾਏ ਪਰਿਵਾਰ ਦੇ 5ਵੇਂ ਜੀਅ ਨੇ ਮੰਗਲਵਾਰ ਨੂੰ ਮੌਤ ਗ਼ਲ ਲਾ ਲਈ। ਕਰਜ਼ੇ ਤੋਂ ਅੱਕੇ ਪਰਿਵਾਰ ਦੇ ਚਾਰ ਜੀਅ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਦੁਖ ਦੀ ਗੱਲ਼ ਹੈ ਕਿ ਖੁਦਕੁਸ਼ੀ ਕਰਨ ਵਾਲਾ ਲਵਪ੍ਰੀਤ ਸਿੰਘ (22) ਚੌਥੀ ਪੀੜ੍ਹੀ ਦਾ ਵਾਰਸ ਸੀ। ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਇਸ ਨਾਲ ਪਰਿਵਾਰ ਦਾ ਆਖ਼ਰੀ ਚਿਰਾਗ ਵੀ ਬੁਝ ਗਿਆ। ਹਾਸਲ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਠੇਕੇ ’ਤੇ ਜ਼ਮੀਨ ਲੈ ਕੇ ਖ਼ੇਤੀ ਕਰ ਰਿਹਾ ਸੀ। ਉਹ ਪਰਿਵਾਰ ਵਿੱਚ ਤਿੰਨ ਪੀੜੀਆਂ ਦੀਆਂ ਕਰਜ਼ੇ ਕਾਰਨ ਹੋਈਆਂ ਮੌਤਾਂ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਲਵਪ੍ਰੀਤ ਨੇ ਲੰਘੇ ਦਿਨ ਆਪਣੇ ਖ਼ੇਤ ਜਾ ਕੇ ਸਪਰੇਅ ਪੀ ਲਈ। ਪਰਿਵਾਰ ਉਸ ਨੂੰ ਫ਼ੌਰੀ ਡੀਐਮਸੀ ਲੁਧਿਆਣਾ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਵਿੱਚ ਪਿੱਛੇ ਲਵਪ੍ਰੀਤ ਦੀ ਮਾਂ, ਛੋਟੀ ਭੈਣ ਤੇ ਦਾਦੀ ਹੈ। ਸਰਪੰਚ ਬੁੱਧ ਸਿੰਘ ਨੇ ਦੱਸਿਆ ਕਿ ਪਰਿਵਾਰ ਸਿਰ 10 ਲੱਖ ਦੇ ਕਰੀਬ ਬੈਂਕਾਂ ਤੇ ਸ਼ਾਹੂਕਾਰਾਂ ਦਾ ਕਰਜ਼ਾ ਸੀ। ਇਸ ਤੋਂ ਪਹਿਲਾਂ ਲਵਪ੍ਰੀਤ ਦੇ ਪਿਤਾ, ਦਾਦਾ, ਤਾਇਆ, ਤੇ ਪੜਦਾਦਾ ਵੀ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਹਨ। ਕਰਜ਼ੇ ਕਾਰਨ ਪਰਿਵਾਰ ਵਿੱਚ ਇਹ 5ਵੀਂ ਖ਼ੁਦਕੁਸ਼ੀ ਹੈ। ਪੜਦਾਦੇ ਜੋਗਿੰਦਰ ਕੋਲ 13 ਏਕੜ ਪੈਲੀ ਸੀ, ਜੋ ਪੜਪੋਤੇ ਤੱਕ ਪੁੱਜਦੀ 13 ਕਨਾਲਾਂ ਵੀ ਨਹੀਂ ਬਚੀ। ਕਰੀਬ 65 ਸਾਲ ਪਹਿਲਾਂ ਉਸ ਦਾ ਪੜਦਾਦਾ ਜੋਗਿੰਦਰ ਸਿੰਘ 13 ਏਕੜ ਜ਼ਮੀਨ ਦਾ ਮਾਲਕ ਸੀ ਤੇ ਕਰਜ਼ੇ ਕਰ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਜੋਗਿੰਦਰ ਸਿੰਘ ਦਾ ਵੱਡਾ ਲੜਕਾ ਭਗਵਾਨ ਸਿੰਘ ਵੀ ਬਾਪ ਦੇ ਰਾਹ ਚਲਾ ਗਿਆ। ਮਗਰੋਂ ਪਰਿਵਾਰ ਦੀ ਜ਼ਿੰਮੇਵਾਰੀ ਭਗਵਾਨ ਸਿੰਘ ਦੇ ਭਰਾ ਨਾਹਰ ਸਿੰਘ ਦੇ ਸਿਰ ਪੈ ਗਈ, ਜਿਸ ਨੇ ਆਪਣੇ ਪਰਿਵਾਰ ਦਾ ਪੇਟ ਭਰਨ ਦੇ ਨਾਲ ਭਰਾ ਦੀਆਂ ਲੜਕੀਆਂ ਦੇ ਵਿਆਹ ਵੀ ਕੀਤੇ। ਕਰਜ਼ੇ ਨੇ ਨਾਹਰ ਸਿੰਘ ਨੂੰ ਵੀ ਸਾਹ ਨਾ ਲੈਣ ਦਿੱਤਾ ਤੇ ਉਹ ਵੀ ਖ਼ੁਦਕੁਸ਼ੀ ਕਰ ਗਿਆ। ਇਹ ਵੀ ਹੈਰਾਨੀ ਦੀ ਗੱਲ਼ ਹੈ ਕਿ ਕੈਪਟਨ ਸਰਕਾਰ ਨੇ 5 ਜਨਵਰੀ, 2018 ਨੂੰ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ ਕੀਤੀ ਤਾਂ ਠੀਕ ਉਸੇ ਦਿਨ ਲਵਪ੍ਰੀਤ ਸਿੰਘ ਦੇ ਪਿਤਾ ਕੁਲਵੰਤ ਸਿੰਘ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ। ਕੁਲਵੰਤ ਸਿੰਘ ਨੇ ਖੇਤੀ ਦੇ ਨਾਲ ਡਰਾਈਵਰੀ ਵੀ ਕੀਤੀ, ਪਰ ਫਿਰ ਵੀ ਪੱਲੇ ਕੁਝ ਨਾ ਪਿਆ। ਹੌਲੀ ਹੌਲੀ ਜ਼ਮੀਨ ਵੀ ਵਿਕਦੀ ਗਈ, ਪਰ ਕਰਜ਼ੇ ਦੀ ਪੰਡ ਹੌਲੀ ਨਾ ਹੋਈ। ਕੁਲਵੰਤ ਸਿੰਘ ਨੇ ਆਪਣੀ ਸੱਤ ਕਨਾਲਾਂ ਜ਼ਮੀਨ ਦੇ ਨਾਲ 14 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਸ਼ੁਰੂ ਕੀਤੀ, ਪਰ ਗੜੇਮਾਰੀ ਨੇ ਉਹਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਚੁਫੇਰੇ ਹਨੇਰਾ ਦਿਸਿਆ ਤਾਂ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ। ਕੁਲਵੰਤ ਸਿੰਘ ਸਿਰ 12 ਲੱਖ ਦਾ ਕਰਜ਼ਾ ਹੈ, ਜੋ ਅੱਗੇ ਜਾ ਕੇ ਲਵਪ੍ਰੀਤ ਦੀ ਮੌਤ ਦਾ ਕਾਰਨ ਬਣ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
Embed widget