Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
ਜਦੋਂ ਇਸ ਸਬੰਧੀ ਖੇਤੀਬਾੜੀ ਚੀਫ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਹ ਕਣਕ ਦੀ ਬਹੁਤ ਅਗੇਤੀ ਫਸਲ ਬੀਜੀ ਹੋਈ ਹੈ ਜਿਸ ਕਾਰਨ ਇਸ ਨੂੰ ਸੁੰਡੀ ਪੈ ਗਈ ਜੋ ਕਣਕਾਂ ਹੁਣ ਬੀਜੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਬਿਮਾਰੀ ਨਹੀਂ ਲੱਗ ਸਕਦੀ
Punjab News: ਪੰਜਾਬ ਦੇ ਕਿਸਾਨਾਂ ਨੂੰ ਲਗਾਤਾਰ ਬਦਨਾਮ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀਆਂ ਸਾੜ ਰਹੇ ਹਨ ਜਦੋਂ ਕਿ ਬਹੁਤ ਸਾਰੇ ਕਿਸਾਨਾਂ ਨੇ ਸਿੱਧੀ ਬਿਜਾਈ ਕੀਤੀ ਹੈ। ਹਾਲਾਂਕਿ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਸਿੱਧੀ ਬੀਜੀ ਗਈ ਕਣਕ ਨੂੰ ਸੁੰਡੀ ਪੈ ਗਈ ਹੈ ਜਿਸ ਕਰਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਮੁੜ ਬੀਜਣੀ ਪਵੇਗੀ ਸਾਰੀ ਕਣਕ
ਇਸ ਬਾਬਤ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਣਕ ਨੂੰ ਸੁੰਡੀ ਪੈ ਗਈ ਹੈ ਜਿਸ ਕਰਕੇ ਸਾਰੀ ਫਸਲ ਖ਼ਰਾਬ ਹੋ ਗਈ ਹੈ ਉਨ੍ਹਾਂ ਨੂੰ ਹੁਣ ਮੁੜ ਤੋਂ ਇਸ ਦੀ ਬਿਜਾਈ ਕਰਨੀ ਪਵੇਗੀ। ਕਿਸਾਨ ਨੇ ਦੱਸਿਆ ਕਿ ਉਸਨੇ ਇਹ ਵਾਹਣ 75 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ਤੇ ਲਿਆ ਹੋਇਆ ਹੈ ਤੇ 3 ਏਕੜ ਵਿੱਚ ਸਾਰੀ ਕਣਕ ਨੂੰ ਸੁੰਡੀ ਪੈ ਚੁੱਕੀ ਹੈ ਤੇ ਹੁਣ ਮੁੜ ਤੋਂ ਇਸ ਦੀ ਬਿਜਾਈ ਉੱਤੇ ਉਨ੍ਹਾਂ ਹੀ ਖਰਚਾ ਮੁੜ ਕਰਨਾ ਪਵੇਗਾ।
ਕਿਸਾਨ ਯੂਨੀਅਨ ਨੇ ਮੁਆਵਜ਼ੇ ਦੀ ਕੀਤੀ ਮੰਗ
ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਜਦੋਂ ਪ੍ਰਸ਼ਾਸਨ ਸੈਟੇਲਾਈਟ ਰਾਹੀਂ ਅੱਗ ਲੱਗੀ ਦੇਖ ਕੇ ਅੱਗ ਬੁਝਾਉਣ ਆ ਸਕਦਾ ਹੈ ਤਾਂ ਕਿ ਹੁਣ ਉਨ੍ਹਾਂ ਨੂੰ ਕਣਕ ਦੀ ਫਸਲ ਦਿਖਾਈ ਨਹੀਂ ਦੇ ਰਹੀ, ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਿੰਨਾ ਕਿਸਾਨ ਦਾ ਨੁਕਸਾਨ ਹੋਇਆ ਹੈ ਉਸ ਨੂੰ ਉਨ੍ਹਾਂ ਮੁਆਵਜ਼ਾ ਦਿੱਤਾ ਜਾਵੇ ਜਾਂ ਫਿਰ ਸਿੱਧੀ ਬਿਜਾਈ ਕਰਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਸ ਤਰ੍ਹਾਂ ਕਿਸਾਨਾਂ ਖਿਲਾਫ ਕੀਤੀ ਜਾਂਦੀ ਹੈ।
ਖੇਤੀਬਾੜੀ ਅਧਿਕਾਰੀਆਂ ਨੇ ਝਾੜਿਆ ਪੱਲਾ
ਜਦੋਂ ਇਸ ਸਬੰਧੀ ਖੇਤੀਬਾੜੀ ਚੀਫ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਹ ਕਣਕ ਦੀ ਬਹੁਤ ਅਗੇਤੀ ਫਸਲ ਬੀਜੀ ਹੋਈ ਹੈ ਜਿਸ ਕਾਰਨ ਇਸ ਨੂੰ ਸੁੰਡੀ ਪੈ ਗਈ ਜੋ ਕਣਕਾਂ ਹੁਣ ਬੀਜੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਬਿਮਾਰੀ ਨਹੀਂ ਲੱਗ ਸਕਦੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।