Farmers Protest : ਖੇਤੀ ਕਾਨੂੰਨਾਂ ਵਾਪਸ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਮਹਾਰਾਸ਼ਟਰ ਦੇ ਨਾਗਪੁਰ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਖੇਤੀਬਾੜੀ ਐਕਟ ਆਜ਼ਾਦੀ ਦੇ 70 ਸਾਲਾਂ ਬਾਅਦ ਲਿਆਂਦਾ ਗਿਆ ਸਭ ਤੋਂ ਵੱਡਾ ਸੁਧਾਰ ਹੈ। ਪਰ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਇਸ ਨੂੰ ਵਾਪਸ ਲੈਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਯਕੀਨੀ ਤੌਰ 'ਤੇ ਇਕ ਕਦਮ ਪਿੱਛੇ ਹਟ ਗਏ ਹਾਂ ਪਰ ਅਸੀਂ ਦੁਬਾਰਾ ਅੱਗੇ ਵਧਾਂਗੇ। ਸਰਕਾਰ ਅੱਗੇ ਦੇਖ ਰਹੀ ਹੈ ਅਸੀਂ ਨਿਰਾਸ਼ ਨਹੀਂ ਹਾਂ। ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।
Randeep Surjewala Slams Narendra Singh Tomar: ਕਿਸਾਨਾਂ ਦੀ ਘਰ ਵਾਪਸੀ ਤੋਂ ਬਾਅਦ ਕਾਂਗਰਸ ਆਗੂ ਰਣਦੀਪ ਸੂਰਜੇਵਾਲਾ ਨੇ ਕਿਸਾਨ ਵਿਰੋਧੀ ਸਾਜਿਸ਼ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਜ਼ਰੀਏ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕਿਸਾਨ ਵਿਰੋਧੀ ਸਾਜਿਸ਼ਾਂ ਬੇਨਕਾਬ। ਚੋਣਾਂ ਤੋਂ ਬਾਅਦ ਕਿਸਾਨਾਂ 'ਤੇ ਮੁੜ ਵਾਰ ਹੋਵੇਗਾ।




ਸੂਰਜੇਵਾਲਾ ਨੇ ਕਿਹਾ ਕਿ ਮੋਦੀ ਜੀ (Narinder Modi) 3 ਕਾਲੇ ਖੇਤੀ ਕਾਨੂੰਨਾਂ ਲਈ ਮੁਆਫ਼ੀ ਮੰਗਦੇ ਹਨ, ਦੇਸ਼ ਦੇ ਖੇਤੀਬਾੜੀ ਮੰਤਰੀ ਇਕ ਵਾਰ ਫਿਰ ਉਨ੍ਹਾਂ ਕਾਨੂੰਨਾਂ ਨੂੰ ਸਹੀ ਠਹਿਰਾਉਂਦੇ ਹਨ। ਮੋਦੀ ਸਰਕਾਰ ਨੇ 3 ਕਾਲੇ ਕਾਨੂੰਨ ਖ਼ਤਮ ਕੀਤੇ, ਖੇਤੀਬਾੜੀ ਮੰਤਰੀ ਨੇ ਕਿਹਾ ਫਿਰ ਤੋਂ ਕਾਨੂੰਨ ਲਿਆਵਾਂਗੇ। ਸੂਰਜੇਵਾਲਾ ਨੇ ਨਰਿੰਦਰ ਸਿੰਘ ਤੋਮਰ ਦੇ ਬਿਆਨ ਦਾ ਇਕ ਵੀਡੀਓ ਵੀ ਟਵੀਟ ਕੀਤਾ ਹੈ।
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਨਾਗਪੁਰ 'ਚ ਕਿਹਾ ਸੀ ਕਿ ਅਸੀਂ ਖੇਤੀ ਸੁਧਾਰ ਬਿੱਲ ਲਿਆਏ ਸੀ। ਕੁਝ ਲੋਕਾਂ ਨੂੰ ਇਹ ਪਸੰਦ ਨਹੀਂ ਆਇਆ ਪਰ ਇਹ ਆਜ਼ਾਦੀ ਦੇ 70 ਸਾਲਾਂ ਬਾਅਦ ਇੱਕ ਵੱਡਾ ਸੁਧਾਰ ਸੀ। ਉਨ੍ਹਾਂ ਕਿਹਾ ਕਿ ਇਹ ਸੁਧਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਗੇ ਵਧ ਰਿਹਾ ਹੈ। ਤੋਮਰ ਨੇ ਕਿਹਾ ਸੀ ਕਿ ਸਰਕਾਰ ਨਿਰਾਸ਼ ਨਹੀਂ ਹੈ, ਅਸੀਂ ਇਕ ਕਦਮ ਪਿੱਛੇ ਹਟ ਗਏ ਹਾਂ, ਅਸੀਂ ਅੱਗੇ ਵਧਾਂਗੇ, ਕਿਉਂਕਿ ਭਾਰਤ ਦਾ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹੈ। ਰੀੜ੍ਹ ਦੀ ਹੱਡੀ ਮਜ਼ਬੂਤ ਹੋਵੇਗੀ ਤਾਂ ਦੇਸ਼ ਜ਼ਰੂਰ ਮਜ਼ਬੂਤ ਹੋਵੇਗਾ।


ਇਹ ਵੀ ਪੜ੍ਹੋ : Trending News: ਡੇਟਿੰਗ ਐਪਸ 'ਤੇ ਨਹੀਂ ਬਣਿਆ ਕੰਮ, ਤਾਂ 66 ਸਾਲਾ ਬਜ਼ੁਰਗ ਨੇ 'ਡ੍ਰੀਮ ਗਰਲ' ਦੀ ਭਾਲ 'ਚ ਲਗਵਾਇਆ ਖ਼ਾਸ ਇਸ਼ਤਿਹਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904