ਪੜਚੋਲ ਕਰੋ

ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ PM Kisan Yojana ਦੀ 22ਵੀਂ ਕਿਸ਼ਤ, ਜਾਣੋ ਇਸ ਦੇ ਪਿੱਛੇ ਵੱਡਾ ਕਾਰਨ

ਕੇਂਦਰ ਸਰਕਾਰ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪ੍ਰਧਾਨਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਚਲਾ ਰਹੀ ਹੈ। ਇਸ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ

ਕੇਂਦਰ ਸਰਕਾਰ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪ੍ਰਧਾਨਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਚਲਾ ਰਹੀ ਹੈ। ਇਸ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ, ਜੋ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸਤਾਂ ਵਿੱਚ ਸਿੱਧਾ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।

ਹੁਣ ਤੱਕ ਇਸ ਯੋਜਨਾ ਦੀ 21 ਕਿਸ਼ਤਾਂ ਜਾਰੀ ਕੀਤੀਆਂ ਜਾ ਚੁਕੀਆਂ ਹਨ। ਪਿਛਲੀ ਕਿਸਤ 19 ਨਵੰਬਰ 2025 ਨੂੰ ਜਾਰੀ ਕੀਤੀ ਗਈ ਸੀ, ਜਿਸ ਵਿੱਚ 9 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 2,000 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਤੋਂ ਬਾਅਦ ਤੋਂ ਕਿਸਾਨ 22ਵੀਂ ਕਿਸਤ ਦੀ ਤਾਰੀਖ਼ ਦੀ ਉਡੀਕ ਕਰ ਰਹੇ ਹਨ।

22ਵੀਂ ਕਿਸਤ ਕਦੋਂ ਆ ਸਕਦੀ ਹੈ?

ਸਰਕਾਰ ਨੇ ਅਜੇ ਤੱਕ 22ਵੀਂ ਕਿਸਤ ਦੀ ਸਰਕਾਰੀ ਤਰੀਕ ਨਹੀਂ ਘੋਸ਼ਿਤ ਕੀਤੀ। ਹਾਲਾਂਕਿ, ਮੀਡੀਆ ਰਿਪੋਰਟਾਂ ਮੁਤਾਬਕ ਸੰਭਾਵਨਾ ਹੈ ਕਿ ਇਹ ਕਿਸਤ ਫਰਵਰੀ 2026 ਦੇ ਅੰਤ ਤੱਕ ਜਾਰੀ ਕੀਤੀ ਜਾ ਸਕਦੀ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਕਿਸਾਨਾਂ ਲਈ ਵੱਡੀ ਰਾਹਤ ਹੋ ਸਕਦੀ ਹੈ।

ਕਿਸਾਨਾਂ ਦੀ ਕਿਸ਼ਤ ਰੁਕ ਸਕਦੀ ਹੈ

ਸਰਕਾਰ ਦੇ ਨਿਯਮਾਂ ਮੁਤਾਬਕ, ਜਿਨ੍ਹਾਂ ਕਿਸਾਨਾਂ ਨੇ ਲਾਜ਼ਮੀ ਪ੍ਰਕਿਰਿਆਵਾਂ ਪੂਰੀ ਨਹੀਂ ਕੀਤੀਆਂ, ਉਹਨਾਂ ਨੂੰ 22ਵੀਂ ਕਿਸ਼ਤ ਦਾ ਲਾਭ ਨਹੀਂ ਮਿਲੇਗਾ। ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ:
ਕਿਸ਼ਤ ਨਾ ਮਿਲਣ ਦੇ ਮੁੱਖ ਕਾਰਨ

e-KYC ਪੂਰੀ ਨਾ ਹੋਣਾ: ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ e-KYC ਨਹੀਂ ਕਰਵਾਈ, ਉਨ੍ਹਾਂ ਨੂੰ ਅਗਲੀ ਕਿਸ਼ਤ ਨਹੀਂ ਮਿਲੇਗੀ।

ਆਧਾਰ-ਬੈਂਕ ਲਿੰਕ ਨਾ ਹੋਣਾ: ਜੇ ਬੈਂਕ ਖਾਤਾ ਆਧਾਰ ਨਾਲ ਲਿੰਕ ਨਹੀਂ ਹੈ ਜਾਂ DBT ਸੇਵਾ ਐਕਟਿਵ ਨਹੀਂ ਹੈ, ਤਾਂ ਪੈਸਾ ਟ੍ਰਾਂਸਫਰ ਨਹੀਂ ਹੋਵੇਗਾ।

ਬੈਂਕ ਵੇਰਵੇ ਵਿੱਚ ਗਲਤੀ: ਖਾਤਾ ਨੰਬਰ ਜਾਂ IFSC ਕੋਡ ਗਲਤ ਹੋਣ ‘ਤੇ ਵੀ ਕਿਸਤ ਅਟਕ ਸਕਦੀ ਹੈ।

ਲਾਭਾਰਥੀ ਸੂਚੀ ਤੋਂ ਨਾਮ ਹਟਣਾ: ਦਸਤਾਵੇਜ਼ਾਂ ਵਿੱਚ ਗੜਬੜੀ ਜਾਂ ਜਾਣਕਾਰੀ ਅਪਡੇਟ ਨਾ ਹੋਣ ‘ਤੇ ਨਾਮ ਸੂਚੀ ਤੋਂ ਹਟ ਸਕਦਾ ਹੈ।

ਫਾਰਮਰ ਰਜਿਸਟਰੀ ਅਧੂਰੀ ਹੋਣਾ: ਅੱਗੇ ਕੇਵਲ ਉਹਨਾਂ ਕਿਸਾਨਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦਾ ਨਾਮ ਫਾਰਮਰ ਰਜਿਸਟਰੀ ਵਿੱਚ ਦਰਜ ਹੋਵੇਗਾ।
ਆਪਣੇ ਸਟੇਟਸ ਦੀ ਜਾਂਚ ਕਿਵੇਂ ਕਰੀਏ?

ਕਿਸਾਨ ਅਧਿਕਾਰਿਕ ਵੈਬਸਾਈਟ pmkisan.gov.in  ‘ਤੇ ਜਾ ਕੇ ਘਰ ਬੈਠੇ ਆਪਣਾ ਲਾਭਾਰਥੀ ਸਟੇਟਸ ਦੇਖ ਸਕਦੇ ਹਨ। ਇੱਥੇ ਇਹ ਵੀ ਜਾਂਚਿਆ ਜਾ ਸਕਦਾ ਹੈ ਕਿ ਬੈਂਕ, ਆਧਾਰ ਅਤੇ e-KYC ਨਾਲ ਜੁੜੀ ਜਾਣਕਾਰੀ ਸਹੀ ਹੈ ਜਾਂ ਨਹੀਂ।

ਕਿਸਾਨਾਂ ਲਈ ਜ਼ਰੂਰੀ ਸਲਾਹ

ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇਂ ਸਿਰ e-KYC ਪੂਰੀ ਕਰ ਲੈਣ, ਆਧਾਰ-ਬੈਂਕ ਲਿੰਕਿੰਗ ਜਾਂਚ ਲੈਣ, ਲਾਭਾਰਥੀ ਸੂਚੀ ਵਿੱਚ ਆਪਣਾ ਨਾਮ ਕਨਫ਼ਰਮ ਕਰ ਲੈਣ ਅਤੇ ਫਾਰਮਰ ਰਜਿਸਟਰੀ ਜ਼ਰੂਰ ਕਰਵਾ ਲੈਣ। ਇਸ ਨਾਲ 22ਵੀਂ ਕਿਸਤ ਜਾਰੀ ਹੋਣ ‘ਤੇ 2,000 ਰੁਪਏ ਸਿੱਧਾ ਖਾਤੇ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਜਾਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget