ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਹਾਲੇ ਖ਼ਤਮ ਨਹੀਂ ਹੋਇਆ ਇੱਕ ਹੋਰ ਮੁਸੀਬਤ ਨੇ ਦਸਤਕ ਦੇ ਦਿੱਤੀ। ਭਾਰਤ 'ਚ ਇੱਕ ਵਾਰ ਫਿਰ ਟਿੱਡੀ ਦਲ ਨੇ ਹਮਲਾ ਕਰ ਦਿੱਤਾ ਹੈ। ਟਿੱਡੀ ਦਲ ਰਾਜਸਥਾਨ ਤੋਂ ਹਰਿਆਣਾ ਤੇ ਹੁਣ ਉੱਤਰ ਪ੍ਰਦੇਸ਼ ਤੱਕ ਪਹੁੰਚ ਗਿਆ ਹੈ। ਹਾਲਾਂਕਿ, ਖੇਤੀਬਾੜੀ ਮੰਤਰਾਲੇ ਦਾ ਕਹਿਣਾ ਹੈ ਕਿ ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ, ਜਿਸ ਨੇ ਡਰੋਨ ਦੀ ਸਹਾਇਤਾ ਨਾਲ ਟਿੱਡੀਆਂ ਦੇ ਸੰਕਟ ਨੂੰ ਕੰਟਰੋਲ ਕੀਤਾ ਹੈ। ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਦੇਸ਼ ਵਿੱਚ ਟਿੱਡੀਆਂ ਦੇ ਹਮਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ,
ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ,
ਭਾਰਤ ਨੇ ਸਾਰੇ ਪ੍ਰੋਟੋਕਾਲਾਂ ਦਾ ਫ਼ੈਸਲਾ ਕਰਨ ਅਤੇ ਉਨ੍ਹਾਂ ਦੀ ਕਾਨੂੰਨੀ ਪ੍ਰਵਾਨਗੀ ਲੈਣ ਤੋਂ ਬਾਅਦ ਡਰੋਨ ਦੀ ਵਰਤੋਂ ਨਾਲ ਟਿੱਡੀਆਂ ਤੇ ਕਾਬੂ ਪਾਇਆ ਹੈ ਤੇ ਅਜਿਹਾ ਕਰਨ ਵਾਲਾ ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ।" ਰਾਜਸਥਾਨ ਵਿੱਚ ਜ਼ਿਆਦਾਤਰ ਕਾਰਵਾਈ ਚੱਲ ਰਹੀ ਹੈ ਅਤੇ ਬਹੁਤੇ ਸਰੋਤ ਉਥੇ ਵਰਤੇ ਜਾ ਰਹੇ ਹਨ।-
ਮੰਤਰਾਲੇ ਦੇ ਬਿਆਨ ਅਨੁਸਾਰ ਹਰ ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਦੇ ਖੇਤੀਬਾੜੀ ਵਿਭਾਗਾਂ ਦੀਆਂ ਟੀਮਾਂ, ਸਥਾਨਕ ਪ੍ਰਸ਼ਾਸਨ ਤੇ ਕੇਂਦਰੀ ਟਿੱਡੀ ਚੇਤਾਵਨੀ ਸੰਗਠਨ (Central Locust Warning Organisation) ਅਧਿਕਾਰੀ ਟਿੱਡੀ ਦਲ ਨੂੰ ਟ੍ਰੈਕ ਕਰ ਰਹੇ ਹਨ ਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ