ਪੜਚੋਲ ਕਰੋ

PM Kisan Yojna: ਜੇਕਰ ਚਾਹਿਦੀ ਹੈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ, ਤਾਂ 31 ਮਈ 2022 ਤੋਂ ਪਹਿਲਾਂ ਪੂਰਾ ਕਰੋ ਇਹ ਕੰਮ

PM Kisan Samman Yojna: ਕਿਸਾਨ ਸਨਮਾਨ ਯੋਜਨਾ ਦੀ ਵੈੱਬਸਾਈਟ ਮੁਤਾਬਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿੱਚ ਰਜਿਸਟਰਡ ਕਿਸਾਨਾਂ ਲਈ ਈ-ਕੇਵਾਈਸੀ ਜ਼ਰੂਰੀ ਹੈ।

To Get 11th Installment Of Rs 2000 Under PM Kisan Samman Yojna Do ekyc before 31st May 2022

PM Kisan Samman Nidhi Yojna: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਕਿਸਾਨਾਂ ਦੇ ਖਾਤੇ ਵਿੱਚ 2000 ਰੁਪਏ ਦੀ ਕਿਸ਼ਤ ਟ੍ਰਾਂਸਫਰ ਕਰਦੀ ਹੈ। ਜੇਕਰ ਤੁਸੀਂ ਵੀ 11ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਇਹ ਤੁਹਾਡੇ ਲਈ ਅਹਿਮ ਖ਼ਬਰ ਹੈ। ਸਰਕਾਰ ਜਲਦੀ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 11ਵੀਂ ਕਿਸ਼ਤ ਦਾ ਪੈਸਾ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਸਕਦੀ ਹੈ। ਜੇਕਰ ਤੁਸੀਂ ਵੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਆਪਣੇ ਹਿੱਸੇ ਦੇ ਪੈਸੇ ਆਉਣ ਦੀ ਉਡੀਕ ਕਰ ਰਹੇ ਹੋ, ਤਾਂ ਇਸ ਤੋਂ ਪਹਿਲਾਂ ਤੁਹਾਨੂੰ 31 ਮਈ 2022 ਤੱਕ ਇਹ ਜ਼ਰੂਰੀ ਕੰਮ ਪੂਰਾ ਕਰ ਲੈਣਾ ਚਾਹੀਦਾ ਹੈ ਨਹੀਂ ਤਾਂ ਤੁਹਾਡੇ ਖਾਤੇ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਪੈਸੇ ਨਹੀਂ ਆਉਣਗੇ।

ਜਲਦੀ ਈ-ਕੇਵਾਈਸੀ ਕਰਵਾਓ

ਬਹੁਤ ਸਾਰੇ ਅਯੋਗ ਲੋਕ ਇਸ ਸਰਕਾਰੀ ਯੋਜਨਾ ਦਾ ਲਾਭ ਲੈ ਰਹੇ ਸੀ, ਜਿਸ ਕਾਰਨ ਸਰਕਾਰ ਨੇ ਸਾਰਿਆਂ ਲਈ ਈ-ਕੇਵਾਈਸੀ ਲਾਜ਼ਮੀ ਕਰ ਦਿੱਤਾ ਹੈ। ਜੇਕਰ ਤੁਸੀਂ ਹੁਣ ਤੱਕ ਕੇਵਾਈਸੀ ਨਹੀਂ ਕੀਤਾ ਹੈ, ਤਾਂ 11ਵੀਂ ਕਿਸ਼ਤ ਦਾ ਪੈਸਾ ਤੁਹਾਡੇ ਖਾਤੇ ਵਿੱਚ ਨਹੀਂ ਆਵੇਗਾ।

ਦੱਸ ਦਈਏ ਕਿ ਈ-ਕੇਵਾਈਸੀ ਤੋਂ ਬਗੈਰ ਤੁਹਾਡੀ 11ਵੀਂ ਕਿਸ਼ਤ ਫਸ ਜਾਵੇਗੀ। ਇਸ ਦੇ ਲਈ ਤੁਹਾਨੂੰ ਕੇਵਾਈਸੀ ਕਰਵਾਉਣਾ ਜ਼ਰੂਰੀ ਹੈ। ਤੁਸੀਂ ਆਨਲਾਈਨ ਕੇਵਾਈਸੀ ਪ੍ਰਕਿਰਿਆ ਨੂੰ ਘਰ ਬੈਠੇ ਆਨਲਾਈਨ ਪੂਰਾ ਕਰ ਸਕਦੇ ਹੋ।

ਜਾਣੋ eKYC ਕਿਵੇਂ ਕਰੀਏ

  • ਈ-ਕੇਵਾਈਸੀ ਕਰਵਾਉਣ ਲਈ, ਤੁਹਾਨੂੰ ਪਹਿਲਾਂ ਅਧਿਕਾਰਤ ਵੈੱਬਸਾਈਟ https://pmkisan.gov.in/ 'ਤੇ ਜਾਣਾ ਪਵੇਗਾ।
  • ਤੁਸੀਂ ਉੱਪਰ ਸੱਜੇ ਕੋਨੇ 'ਚ E-KYC ਦਾ ਵਿਕਲਪ ਦੇਖੋਗੇ।
  • ਤੁਹਾਨੂੰ ਇਸ ਈ-ਕੇਵਾਈਸੀ 'ਤੇ ਕਲਿੱਕ ਕਰਨਾ ਹੋਵੇਗਾ।
  • ਹੁਣ ਤੁਹਾਨੂੰ ਆਪਣਾ ਆਧਾਰ ਨੰਬਰ ਦਰਜ ਕਰਨਾ ਹੋਵੇਗਾ।
  • ਇਸ ਤੋਂ ਬਾਅਦ ਤੁਹਾਨੂੰ ਇਮੇਜ ਕੋਡ ਐਂਟਰ ਕਰਨਾ ਹੋਵੇਗਾ ਅਤੇ ਸਬਮਿਟ ਬਟਨ 'ਤੇ ਕਲਿੱਕ ਕਰਨਾ ਹੋਵੇਗਾ।
  • ਹੁਣ ਤੁਹਾਨੂੰ ਆਪਣਾ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ ਅਤੇ OTP ਭਰਨਾ ਹੋਵੇਗਾ।
  • ਇਸ ਤੋਂ ਬਾਅਦ, ਜੇਕਰ ਤੁਹਾਡੇ ਸਾਰੇ ਵੇਰਵੇ ਪੂਰੀ ਤਰ੍ਹਾਂ ਵੈਧ ਹਨ, ਤਾਂ ਤੁਹਾਡੀ eKYC ਪ੍ਰਕਿਰਿਆ ਪੂਰੀ ਹੋ ਜਾਵੇਗੀ।
  • ਜੇਕਰ ਤੁਹਾਡੀ ਪ੍ਰਕਿਰਿਆ ਸਹੀ ਨਹੀਂ ਹੈ ਤਾਂ ਅਯੋਗ ਲਿਖਿਆ ਜਾਵੇਗਾ।
  • ਤੁਸੀਂ ਆਧਾਰ ਸੇਵਾ ਕੇਂਦਰ 'ਤੇ ਜਾ ਕੇ ਇਸ ਨੂੰ ਠੀਕ ਕਰ ਸਕਦੇ ਹੋ।

ਕਦੋਂ ਆਉਣਗੇ 11ਵੀਂ ਕਿਸ਼ਤ ਦੇ ਪੈਸੇ ?

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਪਹਿਲੀ ਕਿਸ਼ਤ ਦਾ ਪੈਸਾ 1 ਅਪ੍ਰੈਲ ਤੋਂ 31 ਜੁਲਾਈ ਤੱਕ ਦੀ ਮਿਆਦ ਲਈ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਦੂਜੀ ਕਿਸ਼ਤ ਦੇ ਪੈਸੇ 1 ਅਗਸਤ ਤੋਂ 30 ਨਵੰਬਰ ਦੇ ਵਿਚਕਾਰ ਟਰਾਂਸਫਰ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਤੀਜੀ ਕਿਸ਼ਤ ਦੇ ਪੈਸੇ 1 ਦਸੰਬਰ ਤੋਂ 31 ਮਾਰਚ ਦਰਮਿਆਨ ਟਰਾਂਸਫਰ ਕੀਤੇ ਜਾਂਦੇ ਹਨ। ਪਰ ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 11ਵੀਂ ਕਿਸ਼ਤ ਦਾ ਪੈਸਾ ਅਜੇ ਤੱਕ ਕਿਸਾਨਾਂ ਦੇ ਖਾਤੇ 'ਚ ਟਰਾਂਸਫਰ ਨਹੀਂ ਕੀਤਾ ਗਿਆ ਹੈ, ਜਦਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਖਾਤੇ 'ਚ ਪੈਸੇ ਆ ਜਾਂਦੇ ਹਨ।

1 ਜਨਵਰੀ ਨੂੰ ਟਰਾਂਸਫਰ ਕੀਤੀ ਗਈ ਸੀ 10ਵੀਂ ਕਿਸ਼ਤ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਦਾ ਪੈਸਾ 1 ਜਨਵਰੀ, 2022 ਨੂੰ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤਾ ਗਿਆ ਸੀ। ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਦੀ ਕਿਸ਼ਤ ਟਰਾਂਸਫਰ ਕੀਤੀ ਗਈ।

ਕੀ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ?

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਯੋਗ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ-ਦੋ ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਇਹ ਕਿਸ਼ਤਾਂ ਹਰ ਚਾਰ ਮਹੀਨੇ ਬਾਅਦ ਆਉਂਦੀਆਂ ਹਨ, ਯਾਨੀ ਸਾਲ ਵਿੱਚ ਤਿੰਨ ਵਾਰ ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤੇ ਵਿੱਚ 2000-2000 ਰੁਪਏ ਭੇਜੇ ਜਾਂਦੇ ਹਨ।

ਕੇਂਦਰ ਸਰਕਾਰ ਇਹ ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕਰਦੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਦੋ-ਦੋ ਹਜ਼ਾਰ ਰੁਪਏ ਦੀਆਂ 10 ਕਿਸ਼ਤਾਂ ਟਰਾਂਸਫਰ ਹੋ ਚੁੱਕੀਆਂ ਹਨ। 1 ਜਨਵਰੀ, 2022 ਨੂੰ ਕਿਸਾਨਾਂ ਦੇ ਬੈਂਕ ਖਾਤੇ ਵਿੱਚ 10ਵੀਂ ਕਿਸ਼ਤ ਟਰਾਂਸਫਰ ਕੀਤੀ ਗਈ ਸੀ। ਇਸ ਵਿੱਚ 10.09 ਕਰੋੜ ਤੋਂ ਵੱਧ ਕਿਸਾਨਾਂ ਨੂੰ ਕੁੱਲ 20,900 ਕਰੋੜ ਰੁਪਏ ਟਰਾਂਸਫਰ ਕੀਤੇ ਗਏ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ ਜਾ ਰਹੇ ਖਾਸ ਉਪਰਾਲੇ, ਕਿਸਾਨਾਂ ਲਈ ਵਿਲੱਖਣ ਡੀਐਸਆਰ ਪੋਰਟਲ ਲਾਂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
Punjab Weather Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Embed widget