IMD Weather Latest Updates: ਭਾਰਤੀ ਮੌਸਮ ਵਿਭਾਗ ਨੇ ਪੂਰਵ, ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਇਸ ਦਾ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ, “ਅਗਲੇ 3 ਤੋਂ 4 ਦਿਨਾਂ 'ਚ ਪੂਰਬੀ, ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ 2-3 ਡਿਗਰੀ ਸੈਲਸੀਅਸ 'ਚ ਹੌਲੀ-ਹੌਲੀ ਵਾਧਾ ਹੋਵੇਗਾ।"


ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਸੀਤ ਲਹਿਰ


ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 24 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਜਾਰੀ ਰਹਿ ਸਕਦੀ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਵਿੱਚ 23 ਨਵੰਬਰ ਨੂੰ ਵੀ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਸੀ।


ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 23 ਅਤੇ 24 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਆ ਸਕਦੀ ਹੈ। ਇਸ ਤੋਂ ਬਾਅਦ ਇਹ ਬੰਦ ਹੋ ਜਾਵੇਗਾ। ਜਦੋਂ ਅਜਿਹਾ ਹੁੰਦਾ ਹੈ, ਤਾਂ ਇਨ੍ਹਾਂ ਖੇਤਰਾਂ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ।


ਕਸ਼ਮੀਰ 'ਚ ਬਰਫਬਾਰੀ ਦੀ ਸੰਭਾਵਨਾ


ਮੌਸਮ ਵਿਭਾਗ ਮੁਤਾਬਕ ਉੱਤਰੀ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ 24 ਨਵੰਬਰ ਯਾਨੀ ਅੱਜ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਕਸ਼ਮੀਰ ਵਿੱਚ ਸਰਦੀਆਂ ਸਖ਼ਤ ਮੌਸਮ ਦੇ ਸਿਖਰ ਤੋਂ ਬਹੁਤ ਪਹਿਲਾਂ ਸ਼ੁਰੂ ਹੋ ਗਈਆਂ ਹਨ, ਜੋ ਆਮ ਤੌਰ 'ਤੇ ਦਸੰਬਰ ਦੇ ਤੀਜੇ ਹਫ਼ਤੇ ਦੇ ਆਸਪਾਸ ਸ਼ੁਰੂ ਹੁੰਦੀਆਂ ਹਨ। ਕਸ਼ਮੀਰ ਵਿੱਚ 40 ਦਿਨਾਂ ਦੀ ਸਖ਼ਤ ਸਰਦੀ ਦਾ ਦੌਰ ‘ਚਿੱਲਈ ਕਲਾਂ’ ਹਰ ਸਾਲ 21 ਦਸੰਬਰ ਨੂੰ ਸ਼ੁਰੂ ਹੁੰਦਾ ਹੈ।


ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ, ਤਾਮਿਲਨਾਡੂ ਵਿੱਚ ਪੈ ਸਕਦਾ ਮੀਂਹ


ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ, "ਅਗਲੇ 5 ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਦੱਖਣੀ ਅੰਦਰੂਨੀ ਕਰਨਾਟਕ, ਕੇਰਲ ਅਤੇ ਮਹੇ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।" ਇਹ ਪੰਜ ਦਿਨ ਅੱਜ ਤੋਂ ਸ਼ੁਰੂ ਹੋ ਰਹੇ ਹਨ, ਹੁਣ ਇਸੇ ਤਰ੍ਹਾਂ ਦੀ ਸਥਿਤੀ ਅਗਲੇ ਦਿਨ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Fake Social Media ID: ਕਿਵੇਂ ਪਛਾਣੋ ਫੇਸਬੁੱਕ ਫੇਕ ਆਈਡੀ,ਜਾਣੋ ਆਸਾਨ ਤਰੀਕੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904