Punjab-Haryana Weather: ਪੰਜਾਬ-ਹਰਿਆਣਾ ਸਮੇਤ ਦਿੱਲੀ-ਐਨਸੀਆਰ 'ਚ ਮੀਂਹ ਕਾਰਨ ਮੌਸਮ ਹੋਵੇਗਾ ਸੁਹਾਵਣਾ, ਇਨ੍ਹਾਂ ਸੂਬਿਆਂ 'ਚ IMD ਨੇ ਜਾਰੀ ਕੀਤਾ ਅਲਰਟ
Weather Update: ਦਿੱਲੀ ਦੇ ਕੁਝ ਖੇਤਰਾਂ 'ਚ ਅੱਜ ਸਵੇਰੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ, ਜਦਕਿ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Weather News: ਉੱਤਰੀ ਭਾਰਤ ਦੇ ਬਹੁਤ ਸਾਰੇ ਸੂਬਿਆੰ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਮੌਸਮ ਵਿਭਾਗ (IMD) ਨੇ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸਵੇਰੇ ਹੀ ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।
Rain lashes Delhi-NCR; visuals from NH-24 in East Vinod Nagar area
— ANI (@ANI) October 17, 2021
"Thunderstorms with light to moderate intensity rain would continue to occur over & adjoining areas of many places of entire Delhi and Noida during the next 2 hours," says India Meteorological Department pic.twitter.com/gkvltUvyxs
ਮੌਸਮ ਵਿਭਾਗ (ਆਈਐਮਡੀ) ਨੇ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ਵਿੱਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲੇਗੀ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਜੋ ਫਸਲਾਂ ਖੁੱਲ੍ਹੇ 'ਚ ਹਨ ਉਨ੍ਹਾਂ ਨੂੰ ਤੇਜ਼ ਹਵਾਵਾਂ ਨਾਲ ਨੁਕਸਾਨ ਹੋ ਸਕਦਾ ਹੈ, ਇਸ ਲਈ ਉਨ੍ਹਾਂ ਨੂੰ ਢੱਕ ਕੇ ਰੱਖੋ। ਦੱਸ ਦਈਏ ਕਿ 17 ਅਕਤੂਬਰ ਤੋਂ ਮੌਸਮ ਵਿੱਚ ਬਦਲਾਅ ਬੰਗਾਲ ਦੀ ਖਾੜੀ 'ਚ ਬਣਨ ਵਾਲੇ ਸੰਭਾਵਤ ਘੱਟ ਦਬਾਅ ਵਾਲੇ ਖੇਤਰ ਤੋਂ ਦਿਖਾਈ ਦੇਵੇਗਾ। ਇਸਦੇ ਕਾਰਨ 17 ਅਕਤੂਬਰ ਅਤੇ 18 ਅਕਤੂਬਰ ਦੀ ਰਾਤ ਨੂੰ ਹਵਾ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਨਸੂਨ ਦੀ ਵਾਪਸੀ ਤੋਂ ਬਾਅਦ ਇਹ ਪਹਿਲੀ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ, ਕੁਝ ਥਾਵਾਂ 'ਤੇ ਮੀਂਹ ਅਤੇ ਹਵਾ ਕਾਰਨ ਪਾਣੀ ਭਰਨ, ਬਿਜਲੀ ਕੱਟਾਂ, ਦਰੱਖਤਾਂ ਦੇ ਡਿੱਗਣ ਆਦਿ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਅਗਲੇ ਕੁਝ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਸ ਦੇ ਨਾਲ ਹੀ ਮੌਸਮ ਵਿਭਾਗ (ਆਈਐਮਡੀ) ਨੇ ਦਿੱਲੀ, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ, ਮੋਦੀਨਗਰ, ਇੰਦਰਪੁਰਮ, ਨਜੀਬਾਬਾਦ, ਸ਼ਾਮਲੀ, ਮੇਰਠ, ਮੁਜ਼ੱਫਰਨਗਰ, ਕਿਥੋਰ, ਅਮਰੋਹਾ, ਬਿਜਨੌਰ, ਹਾਪੁੜ, ਭਿਵਾਨੀ, ਰੋਹਤਕ, ਪਾਣੀਪਤ ਅਤੇ ਨੇੜਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਕੌਮੀ ਰਾਜਧਾਨੀ ਦਿੱਲੀ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਸਮੇਤ ਐਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Gurnam Singh Chaduni: ਗੁਰਨਾਮ ਸਿੰਘ ਚੜੂਨੀ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, ਕਿਹਾ ਸਬਰ ਦਾ ਇਮਤਿਹਾਨ ਨਾ ਲਓ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: