Farmers Protest : ਪੰਜਾਬ ਭਰ 'ਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ ਜਾਂ ਸਰਕਾਰੀ ਕਰਕੇ ਪਰਚੀ 'ਤੇ ਛੋਟ ਦਿੱਤੀ ਜਾਵੇ, ਕਿਸਾਨਾਂ ਨੇ ਕੀਤੀ ਆਵਾਜ਼ ਬੁਲੰਦ
Farmers Protest: ਪੰਜਾਬ ਦੇ 18 ਟੌਲ ਪਲਾਜ਼ਿਆਂ ’ਤੇ ਕਿਸਾਨ-ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਧਰਨੇ ਮੁਜ਼ਾਹਰਿਆਂ ਕਾਰਨ ਅੱਜ 10ਵੇਂ ਦਿਨ ਵੀ ਕਿਸਾਨਾਂ ਤੇ ਮਜ਼ਦੂਰਾਂ ਨੇ ਰਾਜ ਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ
Farmers Protest: ਪੰਜਾਬ ਦੇ 18 ਟੌਲ ਪਲਾਜ਼ਿਆਂ ’ਤੇ ਕਿਸਾਨ-ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਧਰਨੇ ਮੁਜ਼ਾਹਰਿਆਂ ਕਾਰਨ ਅੱਜ 10ਵੇਂ ਦਿਨ ਵੀ ਕਿਸਾਨਾਂ ਤੇ ਮਜ਼ਦੂਰਾਂ ਨੇ ਰਾਜ ਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਿਸਾਨਾਂ ਨੇ ਟੌਲ ਪਲਾਜ਼ਿਆਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਤੋਂ ਵਸੂਲੀ ਬੰਦ ਕਰਾਈ ਹੋਈ ਹੈ। ਸੰਘਰਸ਼ ਕਮੇਟੀ ਵੱਲੋਂ 15 ਜਨਵਰੀ ਤੱਕ ਨਾਕਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਨੇ ਰਾਜ ਤੇ ਕੇਂਦਰ ਸਰਕਾਰ ਤੋਂ ਸਾਰੇ ਟੌਲ ਪਲਾਜ਼ੇ ਬੰਦ ਕਰਨ ਦੀ ਮੰਗ ਕੀਤੀ ਹੈ।
ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਸੜਕਾਂ ਉੱਤੇ ਜਨਤਾ ਦੀ ਲੁੱਟ ਕਰਨ ਦੀ ਖੁੱਲ੍ਹ ਦੇਣ ਵਾਲੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਕੀਤੇ ਐਲਾਨ ਮੁਤਾਬਕ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ 18 ਟੌਲ ਪਲਾਜ਼ਿਆਂ ਨੂੰ ਮੁਫ਼ਤ ਕਰ ਦਿੱਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਲੱਗੇ ਟੌਲ ਪਲਾਜ਼ੇ ਗੈਰਕਾਨੂੰਨੀ ਹਨ ਕਿਉਂਕਿ ਜਦ ਕੋਈ ਵਿਅਕਤੀ ਵਾਹਨ ਖਰੀਦਦਾ ਹੈ ਤਾਂ ਉਹ ਰੋਡ ਟੈਕਸ ਭਰਦਾ ਹੈ ਤਾਂ ਫਿਰ ਟੌਲ ਟੈਕਸ ਕਿਉਂ ਵਸੂਲੇ ਜਾ ਰਹੇ ਹਨ।
ਇਹ ਵੀ ਪੜ੍ਹੋ : ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ , ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਲੱਗੇ ਟੌਲ ਪਲਾਜ਼ੇ ਪੁੱਟੇ ਜਾਣ ਜਾਂ ਫਿਰ ਇਨ੍ਹਾਂ ਨੂੰ ਸਰਕਾਰੀ ਕਰਕੇ ਪਰਚੀ ਉੱਤੇ ਛੋਟ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਟੌਲ ਪਲਾਜ਼ਾ ਮੁਲਾਜ਼ਮਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ, ਉਨ੍ਹਾਂ ਦੀ ਇਕ ਮਹੀਨੇ ਦੀ ਤਨਖਾਹ ਟੌਲ ਕੰਪਨੀਆਂ ਤੋਂ ਦਿਵਾਈ ਜਾਵੇਗੀ। ਕਿਸਾਨ ਆਗੂਆਂ ਨੇ ਪੰਜਾਬ ਦੀਆਂ ਸਾਰੀਆਂ ਜਨਤਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਕੀ ਰਹਿੰਦੇ ਟੌਲ ਪਲਾਜ਼ਿਆਂ ’ਤੇ ਵੀ ਧਰਨੇ ਲਾਉਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।