ਕਿਸਾਨਾਂ ਲਈ ਵੱਡੇ ਐਲਾਨ


ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿੱਚ 2021-22 ਦੌਰਾਨ 12,008 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਖਰੀਦ ਕੀਤੀ ਗਈ ਹੈ। ਐੱਮਐੱਸਪੀ ਰਾਹੀਂ ਕਿਸਾਨਾਂ ਨੂੰ 2.37 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦਾ ਪਹਿਲਾ ਪ੍ਰੋਜੈਕਟ ਗੰਗਾ ਨਦੀ ਦੇ ਕਿਨਾਰੇ ਸ਼ੁਰੂ ਕੀਤਾ ਜਾਵੇਗਾ। ਤੇਲ ਦੀ ਦਰਾਮਦ ਨੂੰ ਘਟਾਉਣ ਲਈ ਤੇਲ ਬੀਜਾਂ ਦੀ ਦਰਾਮਦ 'ਤੇ ਨਿਰਭਰਤਾ ਘਟਾਈ ਜਾਵੇਗੀ।  ਕਿਸਾਨਾਂ ਨੂੰ ਡਿਜ਼ੀਟਲ ਸਰਵਿਸਸ ਦਿੱਤੀਆਂ ਜਾਣਗੀਆਂ, ਇਸ ਦੇ ਨਾਲ ਹੀ ਆਰਗੈਨਿਕ ਖੇਤੀ 'ਤੇ ਸਰਕਾਰ ਦਾ ਜ਼ੋਰ ਹੋਵੇਗਾ।


ਖੇਤੀਬਾੜੀ ਖੇਤਰ ਵਿੱਚ ਨਿੱਜੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਪੀਪੀਪੀ ਮਾਡਲ ’ਤੇ ਕੰਮ ਕੀਤਾ ਜਾਵੇਗਾ। ਕਿਸਾਨਾਂ ਨੂੰ ਖੇਤਾਂ ਵਿੱਚ ਕੀਟਨਾਸ਼ਕ ਦੇ ਛਿੜਕਾਅ ਦੀ ਵਰਤੋਂ ਬਾਰੇ ਦੱਸਿਆ ਜਾਵੇਗਾ। ਰਾਜਾਂ ਨੂੰ ਜੈਵਿਕ ਖੇਤੀ ਨੂੰ ਵਧਾਉਣ ਲਈ ਕਿਹਾ ਜਾਵੇਗਾ। ਨਾਬਾਰਡ ਦੁਆਰਾ, ਖੇਤੀਬਾੜੀ ਦੇ ਖੇਤਰ ਵਿੱਚ ਸਟਾਰਟਅੱਪਸ ਲਈ ਫੰਡਿੰਗ ਦੇ ਢੰਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਕਿਸਾਨਾਂ ਨੂੰ ਮਸ਼ੀਨਾਂ ਕਿਰਾਏ 'ਤੇ ਦੇਣ ਲਈ ਨਵੀਂ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਢੰਗ ਤਰੀਕਿਆਂ 'ਤੇ ਕੰਮ ਕੀਤਾ ਜਾਵੇਗਾ। ਰਸਾਇਣ ਮੁਕਤ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਖੇਤੀ ਯੂਨੀਵਰਸਿਟੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।


ਫਲਾਂ ਅਤੇ ਸਬਜ਼ੀਆਂ ਲਈ ਯੋਜਨਾ


ਸਰਕਾਰ ਫਲਾਂ ਅਤੇ ਸਬਜ਼ੀਆਂ ਦਾ ਉਤਪਾਦਨ ਵਧਾਉਣ ਲਈ ਵਿਆਪਕ ਪੈਕੇਜ ਲਾਗੂ ਕਰੇਗੀ। ਦਰਮਿਆਨੇ ਅਤੇ ਛੋਟੇ ਪੱਧਰ ਦੇ ਉਦਯੋਗਾਂ ਲਈ ਸਕੋਪ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਬੀ ਟੂ ਬੀ ਸੇਵਾਵਾਂ ਲਈ, ਸਰਕਾਰ ਕਈ ਚੀਜ਼ਾਂ ਨੂੰ ਉਤਸ਼ਾਹਿਤ ਕਰੇਗੀ। ਐਮਰਜੈਂਸੀ ਕ੍ਰੈਡਿਟ ਲਾਈਨ ਨੂੰ MSMEs ਦੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਚੰਗਾ ਹੁੰਗਾਰਾ ਮਿਲਿਆ ਹੈ।
ਡਰੋਨ ਸਟਾਰਟਅੱਪ ਨੂੰ ਕੀਤਾ ਜਾਵੇਗਾ ਉਤਸ਼ਾਹਿਤ 



ਸਰਕਾਰ ਹੋਟਲ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਮਦਦ ਕਰੇਗੀ। ਡਰੋਨ ਪਾਵਰ ਲਈ ਸਟਾਰਟਅੱਪ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉੱਤਰ-ਪੂਰਬ ਦੇ ਵਿਕਾਸ ਲਈ 1500 ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇਗਾ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904